01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਪੂਰਥਲਾ ਜ਼ਿਲ੍ਹੇ ਦੀਆਂ 1.03 ਲੱਖ ਤੋਂ ਵੱਧ ਮਹਿਲਾ ਲਾਭਪਾਤਰੀਆਂ ਦੇ ਖਾਤਿਆਂ ’ਚ ਭਲਕੇ ਜਮ੍ਹਾਂ ਹੋਣਗੇ 36.34 ਕਰੋੜ ਰੁਪਏ- ਚੱਬੇਵਾਲ

Ad Position 21
No active advertisement
ਅਜੀਤ ਡੈਸਕ 01-08-2026
ਫਗਵਾੜਾ, 31 ਜੁਲਾਈ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਲਕੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਕਪੂਰਥਲਾ ਜ਼ਿਲ੍ਹੇ ਦੀਆਂ 1,03,413 ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ 36.34 ਕਰੋੜ ਰੁਪਏ ਸਿੱਧੇ ਜਮਾਂ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਯੋਗ ਮਹਿਲਾ ਲਾਭਪਾਤਰੀਆਂ ਨੂੰ ਜੁਲਾਈ, ਅਗਸਤ ਤੇ ਸਤੰਬਰ ਮਹੀਨਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕੁੱਲ 4,500 ਰੁਪਏ ਦਿੱਤੇ ਜਾਣਗੇ, ਜਦਕਿ ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ ਕੁੱਲ 3,000 ਰੁਪਏ ਜਾਰੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦੇ ਜਾਰੀ ਹੋਣ ਸਬੰਧੀ ਭਲਕੇ ਆਸ਼ੀਸ਼ ਕਾਂਟੀਨੈਂਟਲ ਵਿਖੇ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਸਮੂਹ ਯੋਗ ਮਹਿਲਾ ਲਾਭਪਾਤਰੀਆਂ ਨੂੰ ਇਸ ਸਮਾਗਮ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ ’ਤੇ ਬੱਚਿਆਂ ਸੰਬੰਧੀ ਅਸ਼ਲੀਲ ਸਮੱਗਰੀ ਮਿਲਣ ’ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਐਸ. ਆਈ. ਆਰ. ਦੌਰਾਨ ਬੀ. ਐਲ. ਓਜ਼ ਨੇ ਗੈਰ ਹਾਜ਼ਰ, ਤਬਦੀਲ, ਮਿ੍ਤਕ ਤੇ ਦੋਹਰੀ ਵੋਟ ਵਾਲੇ 79287 ਵੋਟਰਾਂ ਦੀ ਪਹਿਚਾਣ ਕ...
Ad Position 24
No active advertisement