01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 01-08-2026

ਕਪੂਰਥਲਾ, 31 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਤੇ ਧੀਰਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਗਾਰਦ ਵਲੋਂ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ ਜਿਸ ਤਹਿਤ ਹਵਾਲਾਤੀ ਹਰਜਿੰਦਰ ਸਿੰਘ ਵਾਸੀ ਮਕਸੂਦਾਂ, ਵਿਕਾਸ ਕੁਮਾਰ ਉਰਫ ਬਿੱਲਾ ਵਾਸੀ ਢਿਲਵਾਂ ਤੇ ਸਿਮਰਨਜੀਤ ਸਿੰਘ ਵਾਸੀ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ | ਜਿਨ੍ਹਾਂ ਨੂੰ ਕੋਤਵਾਲੀ ਪੁਲਿਸ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਬੱਚਿਆਂ ਸੰਬੰਧੀ ਅਸ਼ਲੀਲ ਸਮੱਗਰੀ ਮਿਲਣ ’ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ
Ad Position 24
No active advertisement