16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਸੁਭਾਨਪੁਰ, 1 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਵਿਅਕਤੀ ਨੂੰ ਕਥਿਤ ਤੌਰ ਤੇ ਨਸ਼ੀਲੇ ਕੈਪਸੂਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ.

Ad Position 21
repet_subhas-goyals [Copy P29]
ਅਜੀਤ ਡੈਸਕ 02-08-2026
ਸੁਭਾਨਪੁਰ, 1 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਵਿਅਕਤੀ ਨੂੰ ਕਥਿਤ ਤੌਰ ਤੇ ਨਸ਼ੀਲੇ ਕੈਪਸੂਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸੁਭਾਨਪੁਰ ਦੇ ਰੇਲਵੇ ਫਾਟਕ ਦੇ ਨਜ਼ਦੀਕ ਨਾਕਾਬੰਦੀ ਕਰਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਜਾਂਚ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਦੱਸਿਆ ਕੇ ਕਰਮਜੀਤ ਸਿੰਘ ਉਰਫ਼ ਕੰਮੂ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਬੂਟ ਜੋ ਪ੍ਰੇਗਾਬੋਲਿੰਨ ਕੈਪਸੂਲ ਵੇਚਣ ਲਈ ਖੜ੍ਹਾ ਹੈ | ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਨੇ ਉਸੇ ਵੇਲੇ ਮੌਕੇ ਤੇ ਜਾ ਕੇ ਉਕਤ ਵਿਅਕਤੀ ਨੂੰ ਕਥਿਤ ਤੌਰ ਤੇ ਕੈਪਸੂਲਾਂ ਸਮੇਤ ਕਾਬੂ ਕਰਕੇ ਉਸ ਦੇ ਕੋਲੋਂ ਕਿਸੇ ਡਾਕਟਰ ਦੀ ਪਰਚੀ ਮੰਗੀ ਕੇ ਉਹ ਕਿਸ ਵਾਸਤੇ ਇੰਨੇ ਕੈਪਸੂਲ ਲਈ ਫ਼ਿਰਦਾ ਹੈ | ਉਕਤ ਵਿਅਕਤੀ ਨੇ ਕੋਈ ਵੀ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ | ਜਿਸ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਦਾਤਰ ਦੀ ਨੋਕ ’ ਤੇ ਮੋਟਰਸਾਈਕਲ ਖੋਹਣ ਸਬੰਧੀ ਕੇਸ ਦਰਜ ਅਗਲੀ ਖ਼ਬਰ ਬੇਗੋਵਾਲ ਦਾ ਇਕ ਨੌਜਵਾਨ ਦੇਸੀ ਪਿਸਟਲ ਸਮੇਤ ਕਾਬੂ
Ad Position 24