ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ
ਕਪੂਰਥਲਾ, 1 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਗੀਤ, ਕਵਿਤਾਵਾਂ, ਘੋੜੀਆਂ, ਭਾਸ਼ਣ ਆਦਿ ਪੇਸ਼ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ.
ਬ
ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿਚ ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਸਕੂਲ ਦੇ ਵਿਦਿਆਰਥੀਆਂ ਨਾਲ | ਅਜੀਤ ਤਸਵੀਰ
02-08-2026
ਕਪੂਰਥਲਾ, 1 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਗੀਤ, ਕਵਿਤਾਵਾਂ, ਘੋੜੀਆਂ, ਭਾਸ਼ਣ ਆਦਿ ਪੇਸ਼ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਸਿੰਘ ਕੌਰ, ਪਿ੍ੰਸੀਪਲ ਮਧੂ ਗੋਸਵਾਮੀ ਤੇ ਸੰਦੀਪ ਗੋਸਵਾਮੀ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਉਨ੍ਹਾਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਪ੍ਰੋ. ਚਰਨ ਸਿੰਘ ਨੂੰ ਵੀ ਯਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਭਾਵੇਂ ਸਾਡੇ ਵਿਚ ਨਹੀਂ ਪਰੰਤੂ ਉਨ੍ਹਾਂ ਵਲੋਂ ਸਥਾਪਤ ਕੀਤਾ ਗਿਆ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸ਼ਹੀਦ ਊਧਮ ਸਿੰਘ ਦੇ ਜੀਵਨ, ਸੰਘਰਸ਼ ਤੇ ਉਨ੍ਹਾਂ ਦੀ ਸ਼ਹਾਦਤ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪ੍ਰੋ. ਚਰਨ ਸਿੰਘ ਨੇ ਸਾਨੂੰ ਆਪਣੇ ਇਤਿਹਾਸ ਨਾਲ ਜੋੜਣ ਤੇ ਸ਼ਹੀਦਾਂ ਵਲੋਂ ਦੱਸੇ ਗਏ ਰਾਹ ‘ਤੇ ਚੱਲਣ ਲਈ ਪ੍ਰੇਰਨਾ ਦਿੱਤੀ ਤੇ ਉਨ੍ਹਾਂ ਦੀ ਸੋਚ ਹਮੇਸ਼ਾ ਸਾਡੇ ਲਈ ਰਾਹ ਦਸੇਰਾ ਬਣੇਗੀ | ਬੁਲਾਰਿਆਂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਵਲੋਂ ਦਰਸਾਏ ਗਏ ਮਾਰਗ ਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਹਰਨੀਤ ਕੌਰ, ਸੰਜਨਾ, ਮਿਨੂੰ ਸ਼ਰਮਾ, ਸ਼ਿਵਾਨੀ, ਮਨਪ੍ਰੀਤ ਕੌਰ, ਕਿਰਨਦੀਪ ਕੌਰ, ਮਨਦੀਪ ਕੌਰ, ਵਰਿੰਦਰ ਕੌਰ, ਰਜਿੰਦਰ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਪਲਵਿੰਦਰ ਕੌਰ, ਰਣਜੀਤ ਕੌਰ, ਰੁਪਿੰਦਰ ਕੌਰ, ਸਤਵਿੰਦਰ ਕੌਰ, ਭੁਪਿੰਦਰ ਕੌਰ, ਨੇਹਾ ਪ੍ਰਭਦੀਪ ਸਿੰਘ ਤੇ ਮਨਜੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ |