02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ

ਕਪੂਰਥਲਾ, 1 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 02-08-2026
ਕਪੂਰਥਲਾ, 1 ਅਗਸਤ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਜ਼ਿਲ੍ਹਾ ਕਪੂਰਥਲਾ ਦੇ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਹੋਰ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਅਧਿਆਪਕਾ ਮਨਪ੍ਰੀਤ ਕੌਰ ਤੇ ਪੁਨੀਤ ਖੰਨਾ ਦੀ ਵੀ ਸ਼ਲਾਘਾ ਕੀਤੀ ਜਿੰਨਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਇਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ |
Ad Position 22
No active advertisement
ਪਿਛਲੀ ਖ਼ਬਰ ਸੇਚਾਂ ਵਿਖੇ ਬਾਬਾ ਸ਼ਾਹ ਚੈਨ ਦੀ ਯਾਦ ’ਚ ਸਾਲਾਨਾ ਸੱਭਿਆਚਾਰਕ ਤੇ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਕਰਵਾਇਆ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
Ad Position 24
No active advertisement