02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਕਪੂਰਥਲਾ ਸਹੋਦਿਆ ਇੰਟਰ-ਸਕੂਲ ਜੀ.ਕੇ. ਕੁਇਜ਼ ਕਰਵਾਇਆ

ਸੁਲਤਾਨਪੁਰ ਲੋਧੀ, 1 ਅਗਸਤ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਲੋਂ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਦੇ ਹੇਠ ਕਪੂਰਥਲਾ ਸਹੋਦਿਆ ਇੰਟਰ-ਸਕੂਲ ਗਿਆਨ ਅਤੇ ਜਾਗਰੂਕਤਾ (ਜੀ.

Ad Position 21
No active advertisement
ਅਜੀਤ ਡੈਸਕ 02-08-2026
ਸੁਲਤਾਨਪੁਰ ਲੋਧੀ, 1 ਅਗਸਤ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਲੋਂ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਦੇ ਹੇਠ ਕਪੂਰਥਲਾ ਸਹੋਦਿਆ ਇੰਟਰ-ਸਕੂਲ ਗਿਆਨ ਅਤੇ ਜਾਗਰੂਕਤਾ (ਜੀ.ਕੇ.) ਕੁਇਜ਼ ਮੁਕਾਬਲਾ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ | ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਇਸ ਮੁਕਾਬਲੇ ਵਿਚ ਕਪੂਰਥਲਾ ਸਹੋਦਿਆ ਨਾਲ ਸੰਬੰਧਿਤ ਲਗਭਗ 15 ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸ਼ਮਾ ਰੋਸ਼ਨ ਦੀ ਰਸਮ ਨਾਲ ਹੋਈ | ਮੁਕਾਬਲੇ ਦੌਰਾਨ ਸ੍ਰੀ ਵਿਮਲ ਸੇਠੀ ਅਤੇ ਸ੍ਰੀ ਰੋਹਿਤ ਚਤਰਥ ਨੇ ਜੱਜ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ | ਮੁਕਾਬਲਾ ਦੋ ਪੜਾਵਾਂ ਵਿਚ ਕਰਵਾਇਆ ਗਿਆ | ਪਹਿਲੇ ਪੜਾਅ ਵਿਚ ਲਿਖਤੀ ਪ੍ਰੀਖਿਆ ਰਾਹੀਂ ਸਰਵੋਤਮ ਪ੍ਰਦਰਸ਼ਨ ਕਰਨ ਵਾਲੀਆਂ ਪੰਜ ਟੀਮਾਂ ਨੂੰ ਅੰਤਿਮ ਦੌਰ ਲਈ ਚੁਣਿਆ ਗਿਆ | ਅੰਤਿਮ ਪੜਾਅ ਵਿਚ ਗਣਿਤ, ਵਿਗਿਆਨ, ਸਮਾਜਿਕ ਵਿਗਿਆਨ , ਆਮ ਗਿਆਨ, ਮੌਜੂਦਾ ਘਟਨਾਕ੍ਰਮ ਅਤੇ ਬੁੱਧੀ-ਸ਼ਕਤੀ ਨਾਲ ਸਬੰਧਿਤ ਰੋਚਕ ਸਵਾਲ ਪੁੱਛੇ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਬੜੇ ਆਤਮ-ਵਿਸ਼ਵਾਸ ਨਾਲ ਜਵਾਬ ਦਿੱਤਾ | ਰੋਮਾਂਚਕ ਮੁਕਾਬਲੇ ਤੋਂ ਬਾਅਦ ਸੈਨਿਕ ਸਕੂਲ ਨੇ ਪਹਿਲਾ, ਐਮ.ਜੀ.ਐਮ. ਸਕੂਲ, ਕਪੂਰਥਲਾ ਨੇ ਦੂਜਾ ਅਤੇ ਗੁਰੂ ਅਮਰ ਦਾਸ ਪਬਲਿਕ ਸਕੂਲ, ਉੱਚਾ ਬੇਟ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਟਰਾਫ਼ੀਆਂ, ਤਗਮਿਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ .ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ, ਸਕੂਲ ਡਾਇਰੈਕਟਰ ਇੰਜ: ਹਰਨਿਆਮਤ ਕੌਰ ਅਤੇ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਗਿਆਨ-ਸਮਰੱਥਾ, ਤਰਕਸ਼ੀਲ ਸੋਚ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਹੀ ਟੀਮਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਚੰਦਨ ਗਰੇਵਾਲ ਚੇਅਰਮੈਨ ਪੰਜਾਬ ਰਾਜ ਸਫ਼ਾਈ ਕਮਿਸ਼ਨ ਨੇ ਬੇਗੋਵਾਲ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਈ
Ad Position 24
No active advertisement