02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੇਗੋਵਾਲ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ ਦੋਸ਼ੀ ਖ਼ਿਲਾਫ਼ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕੱਦਮੇ-ਐਸ.ਪੀ. ਘੁੰਮਣ

ਬੇਗੋਵਾਲ, 1 ਅਗਸਤ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀਆਂ ਸਪੈਸ਼ਲ ਹਦਾਇਤਾਂ ਤੇ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਬੇਗੋਵਾਲ ਵਿਖੇ ਬੁਲਾਈ ਗਈ ਇੱਕ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਐਸ. ਪੀ.

Ad Position 21
No active advertisement
ਬੇਗੋਵਾਲ ਪੁਲਿਸ ਵਲੋਂ ਨਜਾਇਜ਼ ਪਿਸਤੌਲ ਸਮੇਤ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ. ਗਗਨਦੀਪ ਸਿੰਘ ਘੁੰਮਣ ਨਾਲ ਬੇਗੋਵਾਲ ਥਾਣਾ ਮੁਖੀ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਅਮਨਦੀਪ ਨਾਹਰ | ਤਸਵੀਰ: ਸੁਖਜਿੰਦਰ ਸਿੰਘ 02-08-2026
ਬੇਗੋਵਾਲ, 1 ਅਗਸਤ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀਆਂ ਸਪੈਸ਼ਲ ਹਦਾਇਤਾਂ ਤੇ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਬੇਗੋਵਾਲ ਵਿਖੇ ਬੁਲਾਈ ਗਈ ਇੱਕ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਐਸ.ਪੀ. ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਐਸ.ਆਈ. ਪ੍ਰਗਟ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਨਾਲ ਚੈਕਿੰਗ ਦੌਰਾਨ ਭਦਾਸ ਚੌਂਕ ਵਿਚ ਮੌਜੂਦ ਸੀ ਜਿਸ ਦੌਰਾਨ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕਰਨ ਕੁਮਾਰ ਉਰਫ਼ ਕਰਨ ਪੁੱਤਰ ਕੁਲਵਿੰਦਰ ਵਾਸੀ ਵਾਰਡ ਨੰਬਰ 10 ਚੜ੍ਹਦੀ ਪੱਤੀ ਬੇਗੋਵਾਲ ਕੋਲ ਨਜਾਇਜ਼ ਪਿਸਤੌਲ ਹੈ ਜੋ ਇਸ ਸਮੇਂ ਨਡਾਲੀ ਰੋਡ ਬਿਜਲੀ ਘਰ ਨਜ਼ਦੀਕ ਖੜਾ ਹੈ ਤੇ ਜਿਸ ਦੇ ਖ਼ਿਲਾਫ਼ ਪਹਿਲਾਂ ਹੀ ਕਾਫ਼ੀ ਮੁਕੱਦਮੇ ਦਰਜ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਬੇਗੋਵਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਿਸ ਪਾਸੋਂ ਇੱਕ ਨਜਾਇਜ਼ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ ਇੱਕ ਜਿੰਦਾ ਰੋਂਦ ਵੀ ਬਰਾਮਦ ਕੀਤਾ ਗਿਆ | ਐਸ.ਪੀ. ਗਗਨਦੀਪ ਸਿੰਘ ਘੁੰਮਣ ਨੇ ਇਹ ਵੀ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਅੱਠ ਮੁਕੱਦਮੇ ਚੱਲ ਰਹੇ ਹਨ | ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਜਿਸ ਦਾ ਰਿਮਾਂਡ ਪੁਲਿਸ ਵੱਲੋਂ ਹਾਸਲ ਕੀਤਾ ਗਿਆ ਹੈ ਤੇ ਪੁੱਛਗਿੱਛ ਦੌਰਾਨ ਇਸ ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਇੰਸਪੈਕਟਰ ਬਿਕਰਮਜੀਤ ਸਿੰਘ ਬੇਗੋਵਾਲ ਥਾਣਾ ਮੁਖੀ, ਅਮਨਦੀਪ ਨਾਹਰ ਥਾਣਾ ਮੁਖੀ ਸੁਭਾਨਪੁਰ, ਐਸ.ਆਈ. ਪ੍ਰਗਟ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਗੁਰਾਇਆ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24
No active advertisement