02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਲਿਆ

ਕਪੂਰਥਲਾ, 1 ਅਗਸਤ (ਵਿ. ਪ੍ਰ.)

Ad Position 21
No active advertisement
ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜੇ ਸਥਾਨ ’ਤੇ ਰਹੀ ਸਿਮਰਨਪ੍ਰੀਤ ਕੌਰ ਦੀ ਤਸਵੀਰ | 02-08-2026
ਕਪੂਰਥਲਾ, 1 ਅਗਸਤ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦਾ ਐਮ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਅਤੇ ਮਰਚੈਂਟਾਈਜਿੰਗ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਪੁੱਤਰੀ ਗੁਰਦਿਆਲ ਸਿੰਘ ਨੇ 9.32 ਸੀ.ਜੀ.ਪੀ.ਏ. ਲੈ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਤੇ ਕੁੱਲ ਮਿਲਾਕੇ ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਤੇ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਸਿਮਰਨਪ੍ਰੀਤ ਕੌਰ ਤੇ ਕਾਲਜ ਦੇ ਹੋਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸੇ ਦੌਰਾਨ ਹੀ ਕਾਲਜ ਦੇ ਹੋਮ ਸਾਇੰਸ ਤੇ ਫ਼ੈਸ਼ਨ ਡਿਜ਼ਾਈਨ ਵਿਭਾਗ ਦੇ ਮੁਖੀ ਸਾਰਕਾ ਕਾਂਡਾ ਨੇ ਦੱਸਿਆ ਕਿ ਕਾਲਜ ਵਿਚ ਬੀ.ਏ. ਫ਼ੈਸ਼ਨ ਡਿਜ਼ਾਇਨਿੰਗ, ਫ਼ੈਸ਼ਨ ਡਿਜ਼ਾਇਨਿੰਗ ਅਤੇ ਮਰਚੈਂਟਾਈਜਿੰਗ ਵਿਚ ਐਮ.ਐਸ.ਸੀ., ਸਿਲਾਈ ਵਿਚ ਸਰਟੀਫਿਕੇਟ ਕੋਰਸ, ਗਾਰਮੈਂਟ ਨਿਰਮਾਣ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਚ ਪੀ.ਜੀ. ਡਿਪਲੋਮਾ ਵਰਗੇ ਕੋਰਸ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਫ਼ੈਸ਼ਨ ਡਿਜ਼ਾਇਨਿੰਗ ਵਿਚਲੇ ਵੱਖ-ਵੱਖ ਕੋਰਸ ਜਿੱਥੇ ਵਿਦਿਆਰਥੀਆ ਨੂੰ ਹੁਨਰ ਸਿਖਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੇ ਸਮਰੱਥ ਵੀ ਬਣਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਜਸਪ੍ਰੀਤ ਸਿੰਘ ਗੁਰਾਇਆ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨਾਲ ਕੀਤੀ ਮੁਲਾਕਾਤ
Ad Position 24
No active advertisement