02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਧਾਲੀਵਾਲ ਨੇ ਜ਼ਿਲ੍ਹਾ ਕਪੂਰਥਲਾ ਕਮੇਟੀ ਤੇ ਯੂਥ ਵਿੰਗ ਦੀਆਂ ਕੀਤੀਆਂ ਹੋਰ ਨਿਯੁਕਤੀਆਂ

ਫਗਵਾੜਾ, 1 ਅਗਸਤ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲੇ੍ਹ ਤੇ ਯੂਥ ਵਿੰਗ ‘ਚ ਹੋਰ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਇਹ ਨਿਯੁਕਤੀ ਪੱਤਰ ਅੱਜ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਗ੍ਰਹਿ ਵਿਖੇ ਕੀਤੇ ਸਮਾਗਮ ਦੌਰਾਨ ਦਿੱਤੇ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਤੇ ਗਾਰੰਟੀਆਂ ਖੋਖਲੀਆਂ ਸਾਬਤ ਹੋਈਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹਰ ਖੇਤਰ ‘ਚ ਅਸਫਲ ਰਹੀ ਹੈ ਤੇ ਲੋਕ ਆਪਣੇ ਹੱਕਾਂ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਗੱਲਬਾਤ ਰਾਹੀਂ ਇਨਸਾਫ਼ ਦੇਣ ਦੀ ਬਜਾਏ ਸਰਕਾਰ ਪੁਲੀਸ ਦੀਆਂ ਲਾਠੀਆਂ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ‘ਚ ਜਾ ਕੇ ਉਨ੍ਹਾਂ ਦੇ ਦੁੱਖ-ਦਰਦ ‘ਚ ਸ਼ਾਮਿਲ ਹੋਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ | ਇਸ ਮੌਕੇ ਨਰੇਸ਼ ਭਾਰਦਵਾਜ ਬਲਾਕ ਪ੍ਰਧਾਨ ਫਗਵਾੜਾ ਸ਼ਹਿਰੀ, ਵਿੱਕੀ ਵਾਲੀਆ ਬਲਾਕ ਪ੍ਰਧਾਨ ਦਿਹਾਤੀ, ਕੌਂਸਲਰ ਸੰਜੀਵ ਬੁੱਗਾ, ਗੁਰਜੀਤ ਪਾਲ ਵਾਲੀਆ ਡੈਲੀਗੇਟ ਮੈਂਬਰ ਪੰਜਾਬ, ਜਸਵੰਤ ਸਿੰਘ ਨੀਟਾ, ਹਰਜੀਤ ਸਿੰਘ ਲਾਡੀ, ਅਗਮ ਪ੍ਰਾਸ਼ਰ ਜ਼ਿਲ੍ਹਾ ਯੂਥ ਪ੍ਰਧਾਨ, ਕਿਸ਼ੋਰ ਚਹਿਲ, ਸੀਨੀਅਰ ਆਗੂ ਵਿਨੋਦ ਵਰਮਾਨੀ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 02-08-2026

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਸੁਲਤਾਨਪੁਰ ਲੋਧੀ ਦੀ ਆਈ.ਐਮ.ਸੀ. ਕਮੇਟੀ ਦਾ ਪੁਨਰਗਠਨ ਚੇਅਰਮੈਨ ਰਾਜੀਵ ਕੁਮਾਰ ਗੁਪਤਾ ਨੇ ਸੰਭਾਲਿਆ... ਅਗਲੀ ਖ਼ਬਰ ਲਾਈਨ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਵਣ ਮਹਾਂਉਤਸਵ ਮਨਾਇਆ
Ad Position 24
No active advertisement