02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਤਿਆਰੀਆਂ ਮੁਕੰਮਲ

ਸੁਲਤਾਨਪੁਰ ਲੋਧੀ, 1 ਅਗਸਤ (ਥਿੰਦ)-ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਹਰ ਸਾਲ ਦੀ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਕਰਵਾਏ ਜਾਂਦੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਗੁਰੂ ਨਾਨਕ ਦੇਵ ਜੀ ਪੈੱ੍ਰਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਾਹਿਤ ਸਭਾ, ਬਾਰ ਐਸੋਸੀਏਸ਼ਨ, ਪੈੱ੍ਰਸ ਕਲੱਬ ਅਤੇ ਹੋਰ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਅੱਜ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਪ੍ਰਧਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਵਾਰ ਵੀ ਵੱਡੀ ਗਿਣਤੀ ਵਿਚ ਲੋਕ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਟਰੱਸਟ ਦੇ ਸਕੱਤਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਅਤੇ ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ ਨੇ ਦੱਸਿਆ ਕਿ ਸਮਾਗਮ ਵਿਚ ਸ਼ਮੂਲੀਅਤ ਲਈ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸੇਵਾ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ | ਉਨ੍ਹਾਂ ਸਮੂਹ ਨਗਰ ਵਾਸੀਆਂ, ਨੌਜਵਾਨਾਂ ਅਤੇ ਦੇਸ਼-ਪ੍ਰੇਮੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼ਹੀਦ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਦੀ ਅਪੀਲ ਕੀਤੀ | ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਪਾਰਕ ਦੀ ਵਿਸ਼ੇਸ਼ ਸਫ਼ਾਈ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਸਮੂਹ ਸ਼ਹਿਰ ਵਾਸੀਆਂ ਦਾ ਸਾਂਝਾ ਸ਼ਰਧਾਂਜਲੀ ਸਮਾਗਮ ਹੈ, ਜਿਸ ਵਿਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਮੀਟਿੰਗ ਵਿਚ ਪ੍ਰਤਾਪ ਸਿੰਘ ਮੋਮੀ (ਐਸ.

Ad Position 21
No active advertisement
ਅਜੀਤ ਡੈਸਕ 02-08-2026
ਸੁਲਤਾਨਪੁਰ ਲੋਧੀ, 1 ਅਗਸਤ (ਥਿੰਦ)-ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਹਰ ਸਾਲ ਦੀ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਕਰਵਾਏ ਜਾਂਦੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਗੁਰੂ ਨਾਨਕ ਦੇਵ ਜੀ ਪੈੱ੍ਰਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਾਹਿਤ ਸਭਾ, ਬਾਰ ਐਸੋਸੀਏਸ਼ਨ, ਪੈੱ੍ਰਸ ਕਲੱਬ ਅਤੇ ਹੋਰ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਅੱਜ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਪ੍ਰਧਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਵਾਰ ਵੀ ਵੱਡੀ ਗਿਣਤੀ ਵਿਚ ਲੋਕ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਟਰੱਸਟ ਦੇ ਸਕੱਤਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਅਤੇ ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ ਨੇ ਦੱਸਿਆ ਕਿ ਸਮਾਗਮ ਵਿਚ ਸ਼ਮੂਲੀਅਤ ਲਈ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸੇਵਾ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ | ਉਨ੍ਹਾਂ ਸਮੂਹ ਨਗਰ ਵਾਸੀਆਂ, ਨੌਜਵਾਨਾਂ ਅਤੇ ਦੇਸ਼-ਪ੍ਰੇਮੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼ਹੀਦ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਦੀ ਅਪੀਲ ਕੀਤੀ | ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਪਾਰਕ ਦੀ ਵਿਸ਼ੇਸ਼ ਸਫ਼ਾਈ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਸਮੂਹ ਸ਼ਹਿਰ ਵਾਸੀਆਂ ਦਾ ਸਾਂਝਾ ਸ਼ਰਧਾਂਜਲੀ ਸਮਾਗਮ ਹੈ, ਜਿਸ ਵਿਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਮੀਟਿੰਗ ਵਿਚ ਪ੍ਰਤਾਪ ਸਿੰਘ ਮੋਮੀ (ਐਸ.ਡੀ.ਓ.), ਮੁਖਤਾਰ ਸਿੰਘ ਚੰਦੀ, ਤਜਿੰਦਰ ਸਿੰਘ ਧੰਜੂ, ਐਡਵੋਕ ੇਟ ਕੇਹਰ ਸਿੰਘ, ਐਡਵੋਕੇਟ ਗੁਰਮੀਤ ਸਿੰਘ ਢਿੱਲੋਂ, ਪੈੱ੍ਰਸ ਕਲੱਬ ਦੇ ਪ੍ਰਧਾਨ ਸੁਰਿੰਦਰ ਪਾਲ ਸੋਢੀ, ਬਲਵਿੰਦਰ ਸਿੰਘ ਲਾਡੀ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ, ਦਿਆਲ ਸਿੰਘ ਦੀਪੇਵਾਲ, ਐਡਵੋਕੇਟ ਬਿਕਰਮ ਸਿੰਘ ਚੰਦੀ, ਲਖਵੀਰ ਸਿੰਘ ਲੱਖੀ, ਸਿਮਰਨ ਸੰਧੂ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸੁਖਵਿੰਦਰ ਸਿੰਘ ਚੱਕ ਕੋਟਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਟੀਮ ਵਲੋਂ 19 ਸਕੂਲਾਂ ਦੀਆਂ ਬੱਸਾਂ ਦੀ ਬਾਰੀਕੀ ਨਾਲ ਜਾਂਚ ਨਿਯਮਾਂ ਦੀ ਉਲੰਘਣਾ ਕਰਨ ਵਾ... ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ ਨੇਪਾਲ ਕਰਾਟੇ ਚੈਂਪੀਅਨਸ਼ਿਪ 2026 ਵਿਚ ਕੀਤਾ ਸ਼ਾਨਦਾਰ ਪ੍ਰਦਰਸ਼...
Ad Position 24
No active advertisement