02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਟੀਮ ਵਲੋਂ 19 ਸਕੂਲਾਂ ਦੀਆਂ ਬੱਸਾਂ ਦੀ ਬਾਰੀਕੀ ਨਾਲ ਜਾਂਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੰਜ ਸਕੂਲਾਂ ਦੇ ਚਲਾਨ ਕੱਟੇ

ਕਪੂਰਥਲਾ, 1 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਅੱਜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਜੀਵ ਢਾਂਡਾ ਦੀ ਅਗਵਾਈ ਵਿਚ ਆਰ. ਟੀ.

Ad Position 21
No active advertisement
ਅਜੀਤ ਡੈਸਕ 02-08-2026
ਕਪੂਰਥਲਾ, 1 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਅੱਜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਜੀਵ ਢਾਂਡਾ ਦੀ ਅਗਵਾਈ ਵਿਚ ਆਰ.ਟੀ.ਓ. ਕਪੂਰਥਲਾ ਹਰਕਰਮ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਟਰੈਫਿਕ ਇੰਚਾਰਜ ਰੇਸ਼ਮ ਸਿੰਘ ਤੇ ਏ.ਐਸ.ਆਈ. ਸੁਰਜੀਤ ਸਿੰਘ ਵਲੋਂ 19 ਸਕੂਲਾਂ ਦੀਆਂ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਸਕੂਲਾਂ ਦੇ ਬੱਸਾਂ ਦੇ ਚਲਾਨ ਕੀਤੇ ਗਏ | ਆਰ.ਟੀ.ਓ. ਕਪੂਰਥਲਾ ਨੇ ਸਕੂਲ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਪਾਲਿਸੀ ਤਹਿਤ ਸਾਰੇ ਮਾਪਦੰਡ ਇਨਬਿਨ ਲਾਗੂ ਕਰਨਾ ਯਕੀਨੀ ਬਣਾਉਣ | ਅਧਿਕਾਰੀਆਂ ਨੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਲੜਕੀਆਂ ਦੀ ਸੁਰੱਖਿਆ ਲਈ ਬੱਸਾਂ ਵਿਚ ਮਹਿਲਾ ਅਟੈਂਡੈਂਟ ਦਾ ਹੋਣਾ, ਸੀ.ਸੀ.ਟੀ.ਵੀ. ਕੈਮਰੇ, ਡਰਾਈਵਰ ਦੇ ਸਟਾਫ਼ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਾ ਹੋਣ, ਵਾਹਨਾਂ ਦੀ ਸਪੀਡ ਲਿਮਟ ਕਰਨ ਤੇ ਫ਼ਸਟ ਏਡ ਕਿੱਟ ਸਮੇਤ ਅੱਗ ਬੁਝਾਊ ਯੰਤਰਾ ਦਾ ਚਾਲੂ ਹਾਲਤ ਵਿਚ ਰੱਖਣਾ ਯਕੀਨੀ ਬਣਾਇਆ ਜਾਵੇ | ਰਜੀਵ ਟਾਂਡਾ ਤੇ ਹੋਰ ਅਧਿਕਾਰੀਆਂ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਨਿਯਮਾਂ ਦੀ ਪਾਲਣਾ ਕਰਨ | ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਟਰਾਂਸਪੋਰਟ ਤੇ ਬੱਚਿਆਂ ਨੂੰ ਲਿਆਉਣ ਤੇ ਲਿਜਾਣ ਵਾਲੇ ਕਮਰਸ਼ੀਅਲ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਲਤਾਨਪੁਰ ਦਿਹਾਤੀ ’ਚ ਕਰਿਆਨੇ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਪਾੜ ਕੇ ਹਜ਼ਾਰਾਂ ਰੁਪਏ ਦਾ ਸਾਮਾ... ਅਗਲੀ ਖ਼ਬਰ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਤਿਆਰੀਆਂ ਮੁਕੰਮਲ
Ad Position 24
No active advertisement