02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦਾ ਸੇਵਾ ਮੁਕਤੀ ’ਤੇ ਸਨਮਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਿਆਂ ਪ੍ਰਬੰਧ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ’ਚ ਸ਼ਾਨਦਾਰ ਸੇਵਾਵਾਂ ਨਿਭਾਈਆਂ-ਐਡਵੋਕੇਟ ਐਸ.ਐਸ. ਮੱਲ੍ਹੀ

ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਸੇਵਾ ਮੁਕਤੀ ‘ਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਐਸ. ਐਸ.

Ad Position 21
No active advertisement
ਅਜੀਤ ਡੈਸਕ 02-08-2026
ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਸੇਵਾ ਮੁਕਤੀ ‘ਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਐਸ.ਐਸ. ਮੱਲ੍ਹੀ ਨੇ ਕਿਹਾ ਕਿ ਹਰਪਾਲ ਸਿੰਘ ਇਕ ਨਿਮਰ, ਮਿਲਣਸਾਰ ਤੇ ਨਿਰਪੱਖ ਨਿਆਂ ਅਧਿਕਾਰੀ ਰਹੇ ਹਨ | ਉਨ੍ਹਾਂ ਹਮੇਸ਼ਾ ਬਾਰ ਨਾਲ ਐਸੋਸੀਏਸ਼ਨ ਨਾਲ ਸੁਖਾਵੇਂ ਸਬੰਧ ਬਰਕਰਾਰ ਰੱਖੇ ਤੇ ਆਪਣੀ ਕਾਰਜਕੁਸ਼ਲਤਾ ਤੇ ਇਨਸਾਫ਼ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਉਨ੍ਹਾਂ ਵਕੀਲ ਭਾਈਚਾਰੇ ਦਾ ਭਰੋਸਾ ਤੇ ਸਨਮਾਨ ਹਾਸਲ ਕੀਤਾ | ਉਨ੍ਹਾਂ ਕਿਹਾ ਨਿਆਂ ਪ੍ਰਬੰਧ ਨੂੰ ਵੀ ਸੁਚਾਰੂ ਤਰੀਕੇ ਨਾਲ ਚਲਾਉਣ ਵਿਚ ਵੀ ਉਨ੍ਹਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ | ਐਸੋਸੀਏਸ਼ਨ ਦੇ ਪ੍ਰਧਾਨ ਉਨ੍ਹਾਂ ਦੀ ਤੰਦਰੁਸਤੀ, ਖ਼ੁਸ਼ਹਾਲੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਪੇਸ਼ਾਵਰ ਯੋਗਤਾ, ਅਨੁਸ਼ਾਸਨ ਅਤੇ ਸਮਰਪਣ ਦੀ ਪ੍ਰਸੰਸਾ ਕੀਤੀ ਤੇ ਕਿਹਾ ਕਿ ਬੈਂਚ ਅਤੇ ਬਾਰ ਦਰਮਿਆਨ ਆਪਸੀ ਸਹਿਯੋਗ ਤੇ ਸਤਿਕਾਰ ਨਿਆਂ ਪ੍ਰਬੰਧ ਨੂੰ ਪ੍ਰਭਾਵਸ਼ਾਲੀ ਤੇ ਸੁਚਾਰੂ ਤਰੀਕੇ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਹਰਪਾਲ ਸਿੰਘ ਨੂੰ ਨਿਆਂ ਪਾਲਿਕਾ ਲਈ ਉਨ੍ਹਾਂ ਦੀ ਵਿਲੱਖਣ ਤੇ ਸਮਰਪਿਤ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਰਸ਼ਮੀ ਕਪਿਲਾ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਮੀਤ ਸਿੰਘ ਟਿਵਾਣਾ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ. ਵਾਲੀਆ, ਸਿਵਲ ਜੱਜ ਸੀਨੀਅਰ ਡਵੀਜ਼ਨ ਨਵਜੀਤਪਾਲ ਕੌਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਿਰਦੇਜੀਤ ਸਿੰਘ, ਜੁਡੀਸ਼ੀਅਲ ਮੈਜਿਸਟਰੇਟ ਦਰਜਾ ਪਹਿਲਾ ਸੁਰੇਸ਼ ਕੁਮਾਰ, ਜੁਡੀਸ਼ੀਅਲ ਮੈਜਿਸਟਰੇਟ ਦਰਜਾ ਪਹਿਲਾ ਅਮਰਜੀਤ ਸਿੰਘ, ਜੇ.ਜੇ.ਐਸ. ਅਰੋੜਾ, ਰਜੀਵ ਪੁਰੀ, ਰਕੇਸ਼ ਸ਼ਰਮਾ, ਕਰਮਜੀਤ ਸਿੰਘ ਥਿੰਦ, ਕੇ.ਐਸ. ਬਾਵਾ, ਜਨਰਲ ਸਕੱਤਰ ਏ.ਐਸ. ਬਾਵਾ, ਅਨੁਜ ਆਨੰਦ, ਟੇਕ ਸ਼ਰਮਾ, ਡੇਵਿਡ ਜ਼ੋਨ, ਸੁਰੇਸ਼ ਕਾਲੀਆ, ਵਰੁਣ ਸ਼ਰਮਾ, ਕਰਨਪਾਲ ਸਿੰਘ ਚੱਢਾ, ਪਿਊਸ਼ ਮਨਚੰਦਾ, ਵਿਕਾਸ ਉੱਪਲ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਹਰਜੀਤ ਸਿੰਘ ਵਾਲੀਆ ਤੇ ਸੁਖਦੇਵ ਸਿੰਘ ਸੁੱਖਾ ਕਾਦੂਪੁਰ ਸ਼ੋ੍ਰਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾ... ਅਗਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਤੇ 8.25 ਲੱਖ ਦੀ ਸਬਸਿਡੀ ਪ੍ਰਾਪਤ ਕਰੋ- ਜੋਗਾ ਸਿੰਘ ਥਿੰਦ ਮਸ਼ੀਨਰੀ ਸਟੋਰ ਸੁਪਰ ਸੀਡਰ...
Ad Position 24
No active advertisement