ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਤਹਿਤ 1.03 ਲੱਖ ਤੋਂ ਵੱਧ ਔਰਤਾਂ ਨੂੰ 36.33 ਕਰੋੜ ਰੁਪਏ ਜਾਰੀ
ਫਗਵਾੜਾ, 1 ਅਗਸਤ (ਹਰਜੋਤ ਸਿੰਘ ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦੂਜੀ ਕਿਸ਼ਤ ਜਾਰੀ ਕਰਨ ਦੇ ਸਬੰਧ ‘ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਿਰਕਤ ਕੀਤੀ, ਜਿਸ ਤਹਿਤ ਕਪੂਰਥਲਾ ਜ਼ਿਲ੍ਹੇ ਦੀਆਂ 1,03,413 ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਡਾਇਰੈਕਟ ਬੈਨੀਫਿਟ ਟਰਾਂਸਫ਼ਰ (ਡੀ.
ਫਗਵਾੜਾ, 1 ਅਗਸਤ (ਹਰਜੋਤ ਸਿੰਘ ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦੂਜੀ ਕਿਸ਼ਤ ਜਾਰੀ ਕਰਨ ਦੇ ਸਬੰਧ ‘ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਿਰਕਤ ਕੀਤੀ, ਜਿਸ ਤਹਿਤ ਕਪੂਰਥਲਾ ਜ਼ਿਲ੍ਹੇ ਦੀਆਂ 1,03,413 ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਡਾਇਰੈਕਟ ਬੈਨੀਫਿਟ ਟਰਾਂਸਫ਼ਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 36.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਤਬਦੀਲ ਕੀਤੀ ਗਈ | ਕੁੱਲ ਲਾਭਪਾਤਰੀਆਂ ‘ਚੋਂ ਜਨਰਲ ਸ਼੍ਰੇਣੀ ਦੀਆਂ 68,002 ਅ Ï ਰਤਾਂ ਨੂੰ 20.40 ਕਰੋੜ ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ (ਐੱਸ.ਸੀ.) ਦੀਆਂ 35,411 ਅ Ï ਰਤਾਂ ਨੂੰ 15.93 ਕਰੋੜ ਰੁਪਏ ਮਿਲੇ ਹਨ | ਡੀ.ਬੀ.ਟੀ. ਵਿਧੀ ਨੇ ਵਿੱਤੀ ਸਹਾਇਤਾ ਦੀ ਪਾਰਦਰਸ਼ੀ, ਮੁਸ਼ਕਲ ਰਹਿਤ ਤੇ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ | ਆਪਣੇ ਸੰਬੋਧਨ ਦੌਰਾਨ ਇਸ ਸਕੀਮ ਨੂੰ ਅ Ï ਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲ ਕਦ ਮੀ ਦੱਸਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਤੇ ਗਾਰੰਟੀ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ਨੀਵਾਰ ਨੂੰ ਦੂਜੀ ਕਿਸ਼ਤ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ ਕਰਵਾ ਦਿੱਤੀ ਗਈ ਹੈ |