ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ‘ਚ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ
ਹੁਸੈਨਪੁਰ, 1 ਅਗਸਤ (ਤਰਲੋਚਨ ਸਿੰਘ ਸੋਢੀ)-ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਓ. ਕੇ.
ਹੁਸੈਨਪੁਰ, 1 ਅਗਸਤ (ਤਰਲੋਚਨ ਸਿੰਘ ਸੋਢੀ)-ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਓ. ਕੇ. ਬੀ. ਪੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਵਿਖੇ ਬੀ.ਐਨ.ਓ. ਰਵਿੰਦਰ ਕੌਰ ਸਟੇਟ ਐਵਾਰਡੀ, ਡੀ. ਡੀ. ੳ. ਅਨੁਰਾਗ ਭੱਲਾ ਅਤੇ ਸਕੂਲ ਮੁਖੀ ਸੁਨੀਲ ਬਜਾਜ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਤੇ ਵਰਦੀਆਂ ਵੰਡਣ ਲਈ ਸਕੂਲ ਪੱਧਰੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਬਤੌਰ ਮੁੱਖ ਮਹਿਮਾਨ ਬਲਾਕ ਪ੍ਰਧਾਨ ਸੁਲਤਾਨਪੁਰ ਲੋਧੀ ਲਵਪ੍ਰੀਤ ਸਿੰਘ ਸ਼ਾਮਲ ਹੋਏ | ਇਸ ਮੌਕੇ ਪ੍ਰਧਾਨ ਲਵਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਇਹ ਸਹੂਲਤਾਂ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀਆਂ ਹਨ, ਸਗੋਂ ਵਿਦਿਆਰਥੀਆਂ ਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵੀ ਹੋਰ ਮਜ਼ਬੂਤ ਕਰ ਰਹੀਆਂ ਹਨ | ਸਕੂਲ ਮੁਖੀ ਸੁਨੀਲ ਬਜਾਜ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ | ਸਮਾਗਮ ਦੌਰਾਨ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੰਜੀਵ ਕੁਮਾਰ, ਮੈਂਬਰ ਕੁਲਵਿੰਦਰ ਕੌਰ, ਓਮ ਪ੍ਰਕਾਸ਼, ਵਿਨੋਦ ਕੁਮਾਰ ਰਾਮ, ਵਿਸ਼ਨੂੰ ਦੇਵ, ਪੂਜਾ ਦੇਵੀ ਨੇ ਵੀ ਸਰਕਾਰ ਦੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਲੈਕਚਰਾਰ ਸੁਖਵਿੰਦਰ ਸਿੰਘ ਢਿੱਲੋਂ, ਲੈਕਚਰਾਰ ਰਮਨਦੀਪ ਕੌਰ, ਲੈਕਚਰਾਰ ਨੀਰਜ ਸਹਿਗਲ, ਕਪਿਲ ਲੁੰਬਾ, ਰਮਨਦੀਪ ਕੌਰ, ਮਨਜੀਤ ਕੌਰ, ਤਰੁਨਜੀਤ ਸਿੰਘ, ਨਵਨੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ, ਕੈਲਾਸ਼ ਰਾਣੀ ,ਦਵਿੰਦਰ ਕੁਮਾਰ , ਸੰਗੀਤਾ ਕੁਮਾਰੀ, ਰੁਚਿਕਾ ਵਿਗ ਨੇ ਭਰਪੂਰ ਸਹਿਯੋਗ ਕੀਤਾ |