02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਧਾਰਮਿਕ ਅਸਥਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਲੈ ਕੇ ਫ਼ਰਾਰ

ਫਗਵਾੜਾ, 2 ਅਗਸਤ (ਹਰਜੋਤ ਸਿੰਘ ਚਾਨਾ)-ਸ਼ਹਿਰ ‘ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਇੱਥੋਂ ਦੇ ਪਿੰਡ ਚਾਚੋਕੀ ਸਥਿਤ ਗੁੱਗਾ ਜਾਹਰ ਪੀਰ ਦੀ ਜਗ੍ਹਾ ਨੂੰ ਨਿਸ਼ਾਨਾ ਬਣਾਉਂਦਿਆਂ ਉੱਥੋਂ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਕਥਿਤ ਤੌਰ ‘ਤੇ ਚੋਰਾਂ ਦੀਆਂ ਹਰਕਤਾਂ ਕੈਦ ਹੋਈਆਂ ਹਨ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚਾਚੋਕੀ ਦੇ ਵਸਨੀਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਗੁੱਗਾ ਜਾਹਰ ਪੀਰ ਦੀ ਜਗ੍ਹਾ ਅੰਦਰ ਦਾਖ਼ਲ ਹੋਏ ਤੇ ਉੱਥੇ ਰੱਖਿਆ ਕੀਮਤੀ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਸਵੇਰੇ ਜਦੋਂ ਲੋਕ ਧਾਰਮਿਕ ਸਥਾਨ ‘ਤੇ ਪਹੁੰਚੇ ਤਾਂ ਚੋਰੀ ਦਾ ਪਤਾ ਲੱਗਾ, ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ | ਹਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਲਾਕੇ ‘ਚ ਨਸ਼ੇ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ ਤੇ ਇਸ ਸਬੰਧੀ ਕਈ ਵਾਰ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ‘ਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਤੇ ਨਸ਼ਾ ਵੇਚਣ ਵਾਲਿਆਂ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਥਿਤ ਚੋਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ |

Ad Position 21
No active advertisement
ਅਜੀਤ ਡੈਸਕ 03-08-2026

Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਿਖੇ ਕਰਵਾਏ ਗਏ ਸਹੋਦਿਆ ਇੰਟਰ ਸਕੂਲ ਮੁਕਾਬਲੇ
Ad Position 24
No active advertisement