03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

2027 ਦੀਆਂ ਚੋਣਾਂ ਲਈ ਯੂਥ ਕਾਂਗਰਸ ਨੇ ਵਿੱਢੀ ਮੁਹਿੰਮ, ਸੁਲਤਾਨਪੁਰ ਲੋਧੀ ’ਚ ਅਹੁਦੇਦਾਰਾਂ ਦੀ ਅਹਿਮ ਬੈਠਕ

ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਯੂਥ ਕਾਂਗਰਸ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਪਲੇਠੀ ਰਣਨੀਤਿਕ ਬੈਠਕ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਗਮ ਪਰਾਸ਼ਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਹਲਕੇ ਅਤੇ ਜ਼ਿਲ੍ਹੇ ਦੇ ਅਹੁਦੇਦਾਰਾਂ, ਵਰਕਰਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਬੈਠਕ ਦੌਰਾਨ 2027 ਦੀਆਂ ਚੋਣਾਂ ਲਈ ਬੂਥ ਪੱਧਰ ਤੋਂ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਸੋਸ਼ਲ ਮੀਡੀਆ ਦੀ ਮਦਦ ਨਾਲ ਇਹ ਸਰਕਾਰ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਵਿਚ ਆਈ ਸੀ, ਹੁਣ ਉਹੀ ਸੋਸ਼ਲ ਮੀਡੀਆ ਇਸ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਰਿਹਾ ਹੈ | ਅੰਤ ਵਿਚ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਫ਼ੈਸਲਾ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ, ਯੂਥ ਕਾਂਗਰਸ ਪੰਜਾਬ ਦੇ ਜਰਨਲ ਸਕੱਤਰ ਗੁਰਿੰਦਰ ਸਿੰਘ ਗੋਲਡੀ ਧੰਜੂ, ਸਕੱਤਰ ਤਰਨ ਨਾਮਧਾਰੀ, ਹਲਕਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਗੁਰਵਿੰਦਰ ਸਿੰਘ ਮੀਰਾ, ਅਸੈਂਬਲੀ ਬਲਾਕ ਪ੍ਰਧਾਨ ਸੰਗਮ ਚੀਮਾ, ਪੰਜਾਬ ਸੋਸ਼ਲ ਮੀਡੀਆ ਦੇ ਵਾਈਸ ਚੇਅਰਮੈਨ ਸੌਰਵ ਸ਼ਰਮਾ ਫਗਵਾੜਾ, ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਗੌਰਵ ਸ਼ਰਮਾ, ਸੋਸ਼ਲ ਮੀਡੀਆ ਵਿੰਗ ਦੇ ਸੈਕਟਰੀ ਨਰੇਸ਼ ਕੁਮਾਰ, ਯੂਥ ਜਰਨਲ ਸਕੱਤਰ ਜੋਗਿੰਦਰ ਸਿੰਘ ਮੁੱਲਾਂਕਾਲਾ, ਜ਼ਿਲ੍ਹਾ ਵਾਈਸ ਪ੍ਰਧਾਨ ਸੁਖਮਨ ਧਾਲੀਵਾਲ, ਯੂਥ ਆਗੂ ਕੁਲਦੀਪ ਸਿੰਘ ਮਹਿਜੀਤਪੁਰ, ਯੂਥ ਆਗੂ ਤਰਲੋਚਨ ਸਿੰਘ ਦੋਦਾ ਵਜ਼ੀਰ, ਦਿਲਾਵਰ ਸਿੰਘ ਪੰਛੀ, ਰਾਜਨ ਰਾਮੇ, ਸੋਨੂੰ ਅਟਵਾਲ, ਜਗਜੀਤ ਸੋਨੂੰ, ਪਵਨ ਮਹਿਜੀਤਵੀਪੁਰ , ਮੋਹਿਤ, ਚਰਨਪ੍ਰੀਤ, ਸਤਿੰਦਰ ਨਿੱਕਾ, ਕਰਨ ਅਰਮਾਨ ਆਦਿ ਵਰਕਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 03-08-2026

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨਡਾਲਾ ਬਲਾਕ ਦਾ ਇਜਲਾਸ ਸੰਪੰਨ, ਨਵੀਂ ਇਲਾਕਾ ਕਮੇਟੀ ਦੀ ਚੋਣ ਇਨਰਵੀਲ੍ਹ ਕਲੱਬ ਸੁਲਤਾਨਪੁਰ ਲੋਧੀ... ਅਗਲੀ ਖ਼ਬਰ ਬਾਸਕਿਟਬਾਲ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਨੇ ਸਕੂਲ ਖੇਡਾਂ ਵਿਚ ਲਹਿਰਾਇਆ ਜਿੱਤ ਦਾ ਪਰਚਮ ਅੰਡਰ-19 ਲੜਕੀ...
Ad Position 24
No active advertisement