03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੀ.ਬੀ.ਐਸ.ਈ. ਕਲੱਸਟਰ 18ਵੇਂ ਵਾਲੀਬਾਲ ਟੂਰਨਾਮੈਂਟ ਵਿਚ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਅੰਡਰ -14 ਲੜਕੀਆਂ ਦੀ ਵਾਲੀਬਾਲ ਟੀਮ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 03-08-2026
ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਅੰਡਰ -14 ਲੜਕੀਆਂ ਦੀ ਵਾਲੀਬਾਲ ਟੀਮ ਨੇ ਸੀ.ਬੀ.ਐਸ.ਈ ਕਲੱਸਟਰ 18ਵੇਂ ਵਾਲੀਬਾਲ ਟੂਰਨਾਮੈਂਟ ਦੌਰਾਨ ਜਿੱਥੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਉੱਥੇ ਹੀ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵੀ ਵਧਾਇਆ | ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਆਰ.ਸੀ.ਐਫ. ਕਪੂਰਥਲਾ ਵਿਖੇ ਆਯੋਜਿਤ ਤਿੰਨ-ਰੋਜ਼ਾ ਟੂਰਨਾਮੈਂਟ ਦੌਰਾਨ ਟੀਮ ਦੀਆਂ ਵਿਦਿਆਰਥਣਾਂ ਨੇ ਅਦਭੁਤ ਆਤਮਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦਿ੍ੜ੍ਹ ਇਰਾਦੇ ਨੇ ਸਕੂਲ ਨੂੰ ਇਹ ਉਪਲਬਧੀ ਦਿਵਾਈ | ਇਸ ਸ਼ਾਨਦਾਰ ਸਫ਼ਲਤਾ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਆਪਣੀ ਖ਼ੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਸਮੂਹ ਸਕੂਲ ਪਰਿਵਾਰ ਨੂੰ ਆਪਣੀਆਂ ਹੋਣਹਾਰ ਖਿਡਾਰਨਾਂ ਦੀ ਇਸ ਉਪਲਬਧੀ ਦੇ ਬੇਹੱਦ ਮਾਣ ਹੈ ਅਤੇ ਆਸ ਹੈ ਕਿ ਉਹ ਆਉਣ ਵਾਲੇ ਸਮੇਂ ਵਿਚ ਨਵੀਆਂ ਬੁਲੰਦੀਆਂ ਨੂੰ ਛੁੰਹਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਮ ਇਸੇ ਤਰ੍ਹਾਂ ਹੀ ਰੌਸ਼ਨ ਕਰਦੀਆਂ ਰਹਿਣਗੀਆਂ | ਇਸ ਮੌਕੇ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ.ਨਿਮਰਤਾ ਕੌਰ, ਕੋਚਾਂ ਅਤੇ ਸਮੂਹ ਸਟਾਫ਼ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਰਾਹਤ ਯੋਜਨਾ ਸੜਕ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ਬਹੁਤ ਹੀ ਲਾਹੇਵੰਦ ਹੈ-ਹਰਕਰਮ ਸਿੰਘ ਅਗਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਭਾਸ਼ਾ ਦੇ ਲੇਖ ਮੁਕਾਬਲੇ ਕਰਵਾਏ
Ad Position 24
No active advertisement