ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰ ਭਾਜਪਾ ਛੱਡ ਕੇ ਭਾਜਪਾ ’ਚ ਸ਼ਾਮਿਲ ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ
ਫਗਵਾੜਾ, 2 ਅਗਸਤ (ਹਰਜੋਤ ਸਿੰਘ ਚਾਨਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਭਾਜਪਾ ਛੱਡ ਕੇ ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਦਾ ਸੁਆਗਤ ਕਰਨ ਲਈ ਅੱਜ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਪੁੱਜੇ | ਕਾਂਗਰਸ ‘ਚ ਸ਼ਾਮਿਲ ਹੋਏ ਨੂੰ ਸ਼ਾਮਿਲ ਕਰਨ ਮੌਕੇ ਧਾਲੀਵਾਲ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਸਿਧਾਂਤਾਂ ਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨ ਤੇ ਦੇਸ਼ ‘ਚ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਰਹੀ ਹੈ | ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਕਾਂਗਰਸ ਦਾ ਹੱਥ ਫੜ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ ਤੇ ਇਸੇ ਮਕਸਦ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ, ਸੰਜੀਵ ਬੁੱਗਾ ਕੌਂਸਲਰ, ਰਣਜੀਤ ਕੌਰ ਰਾਣੀ ਪ੍ਰਧਾਨ ਮਹਿਲਾ ਕਾਂਗਰਸ ਸ਼ਹਿਰੀ, ਨਰੇਸ਼ ਗੰਗੜ, ਅਨੀਤਾ ਰਾਣੀ ਕੌਂਸਲਰ, ਅਸ਼ੋਕ ਸੰਧੀ, ਸੋਹਨ ਸਿੰਘ, ਮਲਕੀਅਤ ਕੌਰ, ਹਰਸ਼ ਸ਼ਰਮਾ, ਹਰਬੰਸ ਲਾਲ, ਕਮਲਜੀਤ ਸਾਹਨੀ, ਜਗਜੀਵਨ ਸੰਧੀ ਆਦਿ ਹਾਜ਼ਰ ਸਨ |