03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੰਨੇ ਦੀ ਬਕਾਇਆ ਰਾਸ਼ੀ ਦੇ ਮਾਮਲੇ ’ਚ ਜਲਦ ਕੀਤਾ ਜਾਵੇਗਾ ਸੰਘਰਸ਼- ਰਾਏ

ਫਗਵਾੜਾ, 2 ਅਗਸਤ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹੋਈ | ਮੀਟਿੰਗ ਦੌਰਾਨ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ 28 ਕਰੋੜ ਰੁਪਏ ਬਕਾਏ ਦੀ ਅਦਾਇਗੀ, ਪਿਛਲੇ ਸੀਜ਼ਨ ਦੇ ਸਰਕਾਰ ਵੱਲੋਂ ਹੁਣ ਤੱਕ ਜਾਰੀ ਨਾ ਕੀਤੇ ਗਏ ਗੰਨੇ ਦੇ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਮੁੱਲ ਅਤੇ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦੀ ਪੈਨਲਟੀ ਕੱਟੇ ਜਾਣ ਦੇ ਮੁੱਦੇ ‘ਤੇ ਚਰਚਾ ਕੀਤੀ ਗਈ | ਵੱਖ-ਵੱਖ ਕਿਸਾਨ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ ‘ਚ ਸਰਬਸੰਮਤੀ ਨਾਲ ਮਤੇ ਪਾਸ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੇ ਹੱਕਾਂ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ 5 ਅਗਸਤ ਨੂੰ ਪੈੱ੍ਰਸ ਕਾਨਫ਼ਰੰਸ ਕਰਕੇ ਅਗਸਤ ਮਹੀਨੇ ਦੌਰਾਨ ਕੀਤੇ ਜਾਣ ਵਾਲੇ ਸੰਘਰਸ਼ ਦੇ ਪ੍ਰੋਗਰਾਮ ਤੇ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਨੇ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਲਈ ਤਿਆਰ ਰਹਿਣ | ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ | ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਨੀਤੀਆਂ ਬਦਲ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਤੋਂ ਇਲਾਵਾ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਉਨ੍ਹਾਂ ਦਾ ਡਟ ਕੇ ਵਿਰੋਧ ਕਰਨ ਦਾ ਵੀ ਐਲਾਨ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਕਾਲਾ ਸਰਪੰਚ, ਹਰਭਜਨ ਸਿੰਘ ਬਾਜਵਾ, ਕਸ਼ਮੀਰ ਸਿੰਘ ਪੰਨੂ, ਨਰਿੰਦਰ ਸਿੰਘ ਉਧੋਵਾਲ, ਮੱਖਣ ਸਿੰਘ ਟੋਡਰਪੁਰ, ਹਰਜਿੰਦਰ ਸਿੰਘ, ਕੰਵਲਦੀਪ ਸਿੰਘ, ਗੁਰਚੇਤਨ ਸਿੰਘ ਤੱਖਰ, ਰਸ਼ਪਾਲ ਸਿੰਘ, ਤਰਸੇਮ ਸਿੰਘ ਢਿੱਲੋਂ, ਹਰਜੀਤ ਸਿੰਘ ਧੇਸੀ, ਕੇਵਲ ਸਿੰਘ ਤਲਵਣ, ਹਰਜਿੰਦਰ ਸਿੰਘ ਚੀਮਾ ਪੰਡੋਰੀ, ਮਹਿੰਦਰ ਸਿੰਘ ਮਾਨ ਬਹਿਰਾਮ, ਚੂਹੜ ਸਿੰਘ ਗੰਡਮ, ਬਲਜੀਤ ਸਿੰਘ ਹਰਦਾਸਪੁਰ, ਦੀਪ ਲੱਖਪੁਰ, ਸ਼ਰਨਜੀਤ ਸਿੰਘ ਅਠੌਲੀ, ਅਮਰੀਕ ਸਿੰਘ, ਮਨਜੀਤ ਸਿੰਘ ਲੱਲੀ, ਦਵਿੰਦਰ ਸਿੰਘ ਸੰਧਵਾ, ਨਿਰਮਲ ਸਿੰਘ ਸੱਲ੍ਹ ਅਤੇ ਨਛੱਤਰ ਸਿੰਘ ਸੰਧਵਾਂ ਸਮੇਤ ਵੱਡੀ ਗਿਣਤੀ ‘ਚ ਕਿਸਾਨ ਆਗੂ ਤੇ ਗੰਨਾ ਕਾਸ਼ਤਕਾਰ ਹਾਜ਼ਰ ਸਨ |

Ad Position 21
No active advertisement
ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਹੋਰ | ਤਸਵੀਰ: ਚਾਨਾ 03-08-2026

Ad Position 22
No active advertisement
ਪਿਛਲੀ ਖ਼ਬਰ ਢਾਬੇ ’ਤੇ ਭੁੱਲਿਆ ਕੀਮਤੀ ਬੈਗ ਵਾਪਸ ਕਰਕੇ ਇਮਾਨਦਾਰੀ ਦਿਖਾਈ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕਸਬਾ ਭੁਲੱਥ ਦੇ ਹਰ ਕੋਨੇ ’ਚ ਦਿਖ ਰਹੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ
Ad Position 24
No active advertisement