ਪਿੰਡ ਸੀਚੇਵਾਲ ਤੋਂ ‘ਚਿੱਟਾ ਮੁਕਤ ਪਿੰਡ’ ਮੁਹਿੰਮ ਦੀ ਸ਼ੁਰੂਆਤ
32 ਪਿੰਡਾਂ ਦੀਆਂ ਪੰਚਾਇਤਾਂ ਨੇ ਠੀਕਰੀ ਪਹਿਰੇ ਸੀਸੀਟੀਵੀ ਅਤੇ ਪੁਲਿਸ ਨਾਲ ਤਾਲਮੇਲ ਰਾਹੀਂ ਨਸ਼ਿਆਂ ਖ਼ਿਲਾਫ਼ ਸਾਂਝੀ ਲੜਾਈ ਦਾ ਲਿਆ ਅਹਿਦ ਨਸ਼ਾ ਖ਼ਰੀਦਣ ਤੇ ਵੇਚਣ ਵਾਲਿਆਂ ਦੀ ਕੜੀ ਤੋੜੇ ਬਿਨਾਂ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਬਣਾਇਆ ਜਾ ਸਕਦਾ: ਸੰਤ ਸੀਚੇਵਾਲ
ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪਿੰਡ ਸੀਚੇਵਾਲ ਤੋਂ ‘ਚਿੱਟਾ ਮੁਕਤ ਪਿੰਡ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਨਸ਼ਿਆਂ ਖ਼ਿਲਾਫ਼ ਸਮਾਜਕ ਭਾਗੀਦਾਰੀ ਦਾ ਸੱਦਾ ਦਿੱਤਾ | ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਏ ਵਿਸ਼ਾਲ ਇਕੱਠ ਵਿਚ ਕਰੀਬ 32 ਪਿੰਡਾਂ ਦੇ ਸਰਪੰਚਾਂ, ਪੰਚਾਂ, ਮੋਹਤਬਰ ਵਿਅਕਤੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ-ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ, ਸੀਸੀਟੀਵੀ ਕੈਮਰੇ ਸਥਾਪਤ ਕਰਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਵਟਸਐਪ ਗਰੁੱਪਾਂ ਰਾਹੀਂ ਲਗਾਤਾਰ ਤਾਲਮੇਲ ਬਣਾਈ ਰੱਖਣ ਦਾ ਅਹਿਦ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਬਚਾਉਣ ਲਈ ਹੁਣ ਸਮਾਜ ਨੂੰ ਵੀ ਖ਼ੁਦ ਅੱਗੇ ਆਉਣ ਪਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਖ਼ਰੀਦਣ ਅਤੇ ਵੇਚਣ ਵਾਲਿਆਂ ਦੀ ਆਪਸੀ ਕੜੀ ਤੋੜੇ ਬਿਨਾਂ ਚਿੱਟੇ ਵਰਗੇ ਮਾਰੂ ਨਸ਼ੇ ‘ਤੇ ਕਾਬੂ ਨਹੀਂ ਪਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਚਿੱਟੇ ਦੀ ਲਤ ਕਾਰਨ ਨੌਜਵਾਨ ਚੋਰੀਆਂ, ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਾਂ ਵੱਲ ਧੱਕੇ ਜਾ ਰਹੇ ਹਨ, ਜਿਸ ਨਾਲ ਪਰਿਵਾਰ ਅਤੇ ਸਮਾਜ ਦੋਵੇਂ ਤਬਾਹ ਹੋ ਰਹੇ ਹਨ | ਸੰਤ ਸੀਚੇਵਾਲ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨਾਲ ਨਫ਼ਰਤ ਨਹੀਂ, ਸਗੋਂ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਅਤੇ ਪਿੰਡ ਪੱਧਰ ਤੇ ਉਨ੍ਹਾਂ ਨੂੰ ਮੁੜ ਸਿਹਤਮੰਦ ਜੀਵਨ ਵੱਲ ਲਿਆਉਣ ਲਈ ਪਰਿਵਾਰਾਂ, ਖ਼ਾਸ ਕਰਕੇ ਮਾਵਾਂ, ਦੀ ਭੂਮਿਕਾ ਨੂੰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨਵੇਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣਾ ਵੀ ਹਰ ਪਿੰਡ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਸੀਮਤ ਹੈ, ਇਸ ਲਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਅਤੇ ਅਪਰਾਧਾਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਸੰਭਵ ਨਹੀਂ | ਇਸ ਲਈ ਹਰ ਪਿੰਡ ਵਿਚ ਠੀਕਰੀ ਪਹਿਰੇ, ਸੀਸੀਟੀਵੀ ਨਿਗਰਾਨੀ, ਸ਼ੱਕੀ ਵਿਅਕਤੀਆਂ ਦੀ ਸੂਚਨਾ ਅਤੇ ਪਿੰਡਾਂ ਦਰਮਿਆਨ ਤੁਰੰਤ ਸੰਪਰਕ ਪ੍ਰਣਾਲੀ ਵਟਸਐਪ ਗੁਰੱਪ ਬਣਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ‘ਜਦੋਂ ਅਸੀਂ ਆਪਣਾ ਪਿੰਡ ਸੰਭਾਲ ਲਵਾਂਗੇ ਤਾਂ ਇਲਾਕਾ ਅਤੇ ਫਿਰ ਸਾਰਾ ਪੰਜਾਬ ਆਪਣੇ ਆਪ ਸੰਭਲ ਜਾਵੇਗਾ’ | ਸੁਲਤਾਨਪੁਰ ਲੋਧੀ ਤੋਂ ਏਐਸਪੀ ਐਸ. ਡੀ ਧੀਰੇਂਦਰ ਵਰਮਾ ਨੇ ਸੰਤ ਸੀਚੇਵਾਲ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਲੋਕਾਂ ਦੀ ਸੂਚਨਾ ਦੇ ਆਧਾਰ ‘ਤੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਪੁਲਿਸ ਅਜਿਹੀਆਂ ਮੁਹਿੰਮਾਂ ਵਿਚ ਪੂਰਾ ਸਹਿਯੋਗ ਦੇਵੇਗੀ | ਇਸ ਮੌਕੇ ਸੰਤ ਸੁਖਜੀਤ ਸਿੰਘ, ਸੰਤ ਗੁਰਮੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਐਸ.
ਵ
ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਅਹਿਦ ਦਿਵਾਉਂਦੇ ਹੋਏ ਪਦਮਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ | ਤਸਵੀਰ: ਲਾਡੀ ਸਟੂਡੀਓ
03-08-2026
ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪਿੰਡ ਸੀਚੇਵਾਲ ਤੋਂ ‘ਚਿੱਟਾ ਮੁਕਤ ਪਿੰਡ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਨਸ਼ਿਆਂ ਖ਼ਿਲਾਫ਼ ਸਮਾਜਕ ਭਾਗੀਦਾਰੀ ਦਾ ਸੱਦਾ ਦਿੱਤਾ | ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਏ ਵਿਸ਼ਾਲ ਇਕੱਠ ਵਿਚ ਕਰੀਬ 32 ਪਿੰਡਾਂ ਦੇ ਸਰਪੰਚਾਂ, ਪੰਚਾਂ, ਮੋਹਤਬਰ ਵਿਅਕਤੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ-ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ, ਸੀਸੀਟੀਵੀ ਕੈਮਰੇ ਸਥਾਪਤ ਕਰਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਵਟਸਐਪ ਗਰੁੱਪਾਂ ਰਾਹੀਂ ਲਗਾਤਾਰ ਤਾਲਮੇਲ ਬਣਾਈ ਰੱਖਣ ਦਾ ਅਹਿਦ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਬਚਾਉਣ ਲਈ ਹੁਣ ਸਮਾਜ ਨੂੰ ਵੀ ਖ਼ੁਦ ਅੱਗੇ ਆਉਣ ਪਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਖ਼ਰੀਦਣ ਅਤੇ ਵੇਚਣ ਵਾਲਿਆਂ ਦੀ ਆਪਸੀ ਕੜੀ ਤੋੜੇ ਬਿਨਾਂ ਚਿੱਟੇ ਵਰਗੇ ਮਾਰੂ ਨਸ਼ੇ ‘ਤੇ ਕਾਬੂ ਨਹੀਂ ਪਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਚਿੱਟੇ ਦੀ ਲਤ ਕਾਰਨ ਨੌਜਵਾਨ ਚੋਰੀਆਂ, ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਾਂ ਵੱਲ ਧੱਕੇ ਜਾ ਰਹੇ ਹਨ, ਜਿਸ ਨਾਲ ਪਰਿਵਾਰ ਅਤੇ ਸਮਾਜ ਦੋਵੇਂ ਤਬਾਹ ਹੋ ਰਹੇ ਹਨ | ਸੰਤ ਸੀਚੇਵਾਲ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨਾਲ ਨਫ਼ਰਤ ਨਹੀਂ, ਸਗੋਂ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਅਤੇ ਪਿੰਡ ਪੱਧਰ ਤੇ ਉਨ੍ਹਾਂ ਨੂੰ ਮੁੜ ਸਿਹਤਮੰਦ ਜੀਵਨ ਵੱਲ ਲਿਆਉਣ ਲਈ ਪਰਿਵਾਰਾਂ, ਖ਼ਾਸ ਕਰਕੇ ਮਾਵਾਂ, ਦੀ ਭੂਮਿਕਾ ਨੂੰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨਵੇਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣਾ ਵੀ ਹਰ ਪਿੰਡ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਸੀਮਤ ਹੈ, ਇਸ ਲਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਅਤੇ ਅਪਰਾਧਾਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਸੰਭਵ ਨਹੀਂ | ਇਸ ਲਈ ਹਰ ਪਿੰਡ ਵਿਚ ਠੀਕਰੀ ਪਹਿਰੇ, ਸੀਸੀਟੀਵੀ ਨਿਗਰਾਨੀ, ਸ਼ੱਕੀ ਵਿਅਕਤੀਆਂ ਦੀ ਸੂਚਨਾ ਅਤੇ ਪਿੰਡਾਂ ਦਰਮਿਆਨ ਤੁਰੰਤ ਸੰਪਰਕ ਪ੍ਰਣਾਲੀ ਵਟਸਐਪ ਗੁਰੱਪ ਬਣਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ‘ਜਦੋਂ ਅਸੀਂ ਆਪਣਾ ਪਿੰਡ ਸੰਭਾਲ ਲਵਾਂਗੇ ਤਾਂ ਇਲਾਕਾ ਅਤੇ ਫਿਰ ਸਾਰਾ ਪੰਜਾਬ ਆਪਣੇ ਆਪ ਸੰਭਲ ਜਾਵੇਗਾ’ | ਸੁਲਤਾਨਪੁਰ ਲੋਧੀ ਤੋਂ ਏਐਸਪੀ ਐਸ.ਡੀ ਧੀਰੇਂਦਰ ਵਰਮਾ ਨੇ ਸੰਤ ਸੀਚੇਵਾਲ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਲੋਕਾਂ ਦੀ ਸੂਚਨਾ ਦੇ ਆਧਾਰ ‘ਤੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਪੁਲਿਸ ਅਜਿਹੀਆਂ ਮੁਹਿੰਮਾਂ ਵਿਚ ਪੂਰਾ ਸਹਿਯੋਗ ਦੇਵੇਗੀ | ਇਸ ਮੌਕੇ ਸੰਤ ਸੁਖਜੀਤ ਸਿੰਘ, ਸੰਤ ਗੁਰਮੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਐਸ.ਐਚ.ਓ ਦਵਿੰਦਰਪਾਲ ਸਿੰਘ, ਲੋਹੀਆਂ ਤੋਂ ਐਸ.ਐਚ.ਓ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਸ਼ੰਟੀ, ਹਰਦੇਵ ਸਿੰਘ, ਹਰਿਜੰਦਰ ਸਿੰਘ ਸ਼ੇਰਪੁਰ, ਸੂਬਾ ਸਿੰਘ, ਗੁਰਦੇਵ ਸਿੰਘ ਫੌਜ਼ੀ, ਕੁਲਵਿੰਦਰ ਸਿੰਘ, ਬੂਟਾ ਸਿੰਘ, ਸੁਖਜਿੰਦਰ ਸਿੰਘ, ਪ੍ਰਭਜੋਤ ਸਿੰਘ, ਸੁਰਜੀਤ ਸਿੰਘ, ਜੋਗਾ ਸਿੰਘ, ਅਮਰੀਕ ਸਿੰਘ, ਦਲਜੀਤ ਸਿੰਘ ਸਮੇਤ ਪਿੰਡ ਸੀਚੇਵਾਲ, ਚੱਕ ਚੇਲਾ, ਮਾਲੂਪੁਰ, ਮੋਤੀਪੁਰ, ਕੋਟਲੀ ਗਾਜਰਾਂ, ਬਦਲੀ, ਸਿਹਾਰੀਵਾਲ, ਰਾਈਵਾਲ ਦੋਨਾ, ਵਾੜਾ ਜਗੀਰ, ਉੱਗੀ, ਮਲਸੀਆਂ, ਟੁਰਨਾ, ਮੁਰੀਦਵਾਲ, ਤਲਵੰਡੀ ਮਾਧੋ, ਬਿੱਲੀ ਚਾਓ, ਕੋਟਲੀ ਕੰਬੋਜ, ਡਡਵਿੰਡੀ, ਬਿੱਲੀ ਬੜੈਚ, ਗਿੱਦੜਪਿੰਡੀ, ਸਿੱਧਵਾਂ ਦੋਨਾ, ਭਾਣੋਲੰਗਾ, ਮੱਲੀਵਾਲ, ਸ਼ੇਰਪੁਰ ਦੋਨਾ, ਮਿਰਾਜਵਾਲ, ਫੌਜੀ ਕਲੋਨੀ, ਸ਼ੇਖਮਾਂਗਾ, ਸਰੂਪਵਾਲ, ਕੰਨੀਆਂ ਖੁਰਦ, ਨੰਗਲ ਅੰਬੀਆਂ, ਥਿਗਲੀ, ਦੌਧਰ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ |