02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੰਤ ਬਲਬੀਰ ਸਿੰਘ ਸੀਚੇਵਾਲ ਦੀ ਤਰਜ਼ ’ਤੇ ਦੂਸਰੇ ਲੀਡਰ ਵੀ ਆਪਣੀ ਸਕਿਉਰਿਟੀ ਵਾਪਸ ਕਰਨ-ਵਿਰਕ, ਬੱਬੂ ਖੈੜਾ

ਫੱਤੂਢੀਂਗਾ, 2 ਅਗਸਤ (ਬਲਜੀਤ ਸਿੰਘ)-ਜ਼ਿਲ੍ਹਾ ਕਪੂਰਥਲਾ ਵਿਚ ਆਏ ਦਿਨ ਵੱਧ ਰਹੀਆਂ ਲੁੱਟ ਖੋਹ,ਚੋਰੀਆਂ ਦੀਆਂ ਵਾਰਦਾਤਾਂ ਨੂੰ ਮੁੱਖ ਰੱਖ ਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਆਪਣੀ ਸਕਿਉਰਿਟੀ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਥਾਣਿਆਂ ਵਿਚ ਲਗਾਉਣ ਲਈ ਕੀਤੀ ਬੇਨਤੀ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਦੀ ਉਹ ਭਰਪੂਰ ਪ੍ਰਸੰਸਾ ਕਰਦੇ ਹਨ,ਉਕਤ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਮੇਹਰ ਸਿੰਘ ਵਿਰਕ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਪੁਲੀਸ ਨਫ਼ਰੀ ਬਹੁਤ ਘੱਟ ਹੈ ਤੇ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਪੁਲਿਸ ਵਿਚ ਭਰਤੀ ਕਰਨ ਵਿਚ ਅਸਮਰਥ ਰਹੀ ਹੈ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕਰਦਿਆਂ ਕਿਹਾ ਕਿ ਅਜਿਹੇ ਘੜੰਮ ਚੌਧਰੀਆਂ ਦੀ ਸੁਰੱਖਿਆ ਵਾਪਸ ਲਈ ਜਾਵੇ ਜਿਹੜੇ ਦਿਖਾਵੇ ਵਜੋਂ ਪੁਲਿਸ ਮੁਲਾਜ਼ਮ ਨਾਲ ਰੱਖ ਰਹੇ ਹਨ ਜਿਨ੍ਹਾਂ ਨੂੰ ਕੋਈ ਖ਼ਤਰਾ ਨਹੀਂ ।

Ad Position 21
No active advertisement
ਅਜੀਤ ਡੈਸਕ 03-08-2026

Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਅਣਪਛਾਤੇ ਲੁਟੇਰੇ ਐਕਟਿਵਾ ਸਵਾਰ ਦੀ ਕੁੜਤੇ ਨਾਲੋਂ ਜੇਬ ਹੀ ਝਪਟ ਕੇ ਹੋਏ ਫ਼ਰਾਰ
Ad Position 24
No active advertisement