07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਪਾਰੀਆਂ ਦੀ ਹਰੇਕ ਸ਼ਿਕਾਇਤ ਦੀ ਅਧਿਕਾਰੀ ਨਿੱਜੀ ਤੌਰ ’ਤੇ ਜਾਂਚ ਕਰਨ-ਅਕਾਸ਼ ਬਾਂਸਲ ਕਿਹਾ, ਵਪਾਰੀਆਂ ਤੇ ਅਧਿਕਾਰੀਆਂ ਦੀ ਮੀਟਿੰਗ ਵਿਚ 30 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)-ਵਪਾਰੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਢੁਕਵਾਂ ਹੱਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਪਾਰੀਆਂ ਦੀ ਹਰੇਕ ਸ਼ਿਕਾਇਤ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਤੇ ਇਹ ਵੀ ਯਕੀਨੀ ਬਣਾਉਣ ਕਿ ਕਮਿਸ਼ਨ ਦੇ ਸ਼ਿਕਾਇਤ ਪੋਰਟਲ ਦੀ ਨਿਯਮਤ ਨਿਗਰਾਨੀ ਕਰਨ ਤਾਂ ਜੋ ਕੋਈ ਵੀ ਸ਼ਿਕਾਇਤ ਬਿਨ੍ਹਾਂ ਕਿਸੇ ਵਾਜਬ ਕਾਰਨ ਦੇ ਲੰਬਿਤ ਨਾ ਰਹੇ | ਉਨ੍ਹਾਂ ਸ਼ਿਕਾਇਤ ਨਿਵਾਰਨ ਦੀ ਪ੍ਰਕਿਰਿਆ ਵਿਚ ਰੁਕਾਵਟ ਬਣਨ ਵਾਲੀਆਂ ਤਕਨੀਕੀ ਅਤੇ ਪ੍ਰਸ਼ਾਸਨਿਕ ਖ਼ਾਮੀਆਂ ਨੂੰ ਦੂਰ ਕਰਨ ਤੇ ਵਪਾਰੀਆਂ ਨਾਲ ਸਿੱਧਾ ਤਾਲਮੇਲ ਬਣਾਈ ਰੱਖਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ | ਮੀਟਿੰਗ ਵਿਚ ਸੀਵਰੇਜ ਦੀ ਸਮੱਸਿਆ, ਲਟਕੀਆਂ ਬਿਜਲੀ ਦੀਆਂ ਤਾਰਾਂ, ਪਾਰਕਿੰਗ ਪ੍ਰਬੰਧਨ, ਈ ਰਿਕਸ਼ਾ, ਟਰੈਫ਼ਿਕ ਜਾਮ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨਾਲ ਸਬੰਧਿਤ 200 ਦੇ ਕਰੀਬ ਸ਼ਿਕਾਇਤਾਂ ਦੀ ਡਿਪਟੀ ਕਮਿਸ਼ਨਰ ਨੇ ਐਸ. ਐਸ.

Ad Position 21
No active advertisement
ਅਜੀਤ ਡੈਸਕ 04-08-2026
ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)-ਵਪਾਰੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਢੁਕਵਾਂ ਹੱਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਪਾਰੀਆਂ ਦੀ ਹਰੇਕ ਸ਼ਿਕਾਇਤ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਤੇ ਇਹ ਵੀ ਯਕੀਨੀ ਬਣਾਉਣ ਕਿ ਕਮਿਸ਼ਨ ਦੇ ਸ਼ਿਕਾਇਤ ਪੋਰਟਲ ਦੀ ਨਿਯਮਤ ਨਿਗਰਾਨੀ ਕਰਨ ਤਾਂ ਜੋ ਕੋਈ ਵੀ ਸ਼ਿਕਾਇਤ ਬਿਨ੍ਹਾਂ ਕਿਸੇ ਵਾਜਬ ਕਾਰਨ ਦੇ ਲੰਬਿਤ ਨਾ ਰਹੇ | ਉਨ੍ਹਾਂ ਸ਼ਿਕਾਇਤ ਨਿਵਾਰਨ ਦੀ ਪ੍ਰਕਿਰਿਆ ਵਿਚ ਰੁਕਾਵਟ ਬਣਨ ਵਾਲੀਆਂ ਤਕਨੀਕੀ ਅਤੇ ਪ੍ਰਸ਼ਾਸਨਿਕ ਖ਼ਾਮੀਆਂ ਨੂੰ ਦੂਰ ਕਰਨ ਤੇ ਵਪਾਰੀਆਂ ਨਾਲ ਸਿੱਧਾ ਤਾਲਮੇਲ ਬਣਾਈ ਰੱਖਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ | ਮੀਟਿੰਗ ਵਿਚ ਸੀਵਰੇਜ ਦੀ ਸਮੱਸਿਆ, ਲਟਕੀਆਂ ਬਿਜਲੀ ਦੀਆਂ ਤਾਰਾਂ, ਪਾਰਕਿੰਗ ਪ੍ਰਬੰਧਨ, ਈ ਰਿਕਸ਼ਾ, ਟਰੈਫ਼ਿਕ ਜਾਮ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨਾਲ ਸਬੰਧਿਤ 200 ਦੇ ਕਰੀਬ ਸ਼ਿਕਾਇਤਾਂ ਦੀ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਗੌਰਵ ਤੂਰਾ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਫਗਵਾੜਾ ਦੇ ਏ.ਡੀ.ਸੀ. ਰਣਦੀਪ ਸਿੰਘ ਹੀਰ ਦੀ ਮੌਜੂਦਗੀ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਨਾਲ ਸਬੰਧਿਤ ਵਪਾਰੀਆਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿਚੋਂ 125 ਸ਼ਿਕਾਇਤਾਂ ਲੰਬਿਤ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵਿਚੋਂ 100 ਸ਼ਿਕਾਇਤਾਂ ਪਿਛਲੇ ਹਫ਼ਤੇ ਪ੍ਰਾਪਤ ਹੋਈਆਂ ਸਨ ਤੇ 38 ਸ਼ਿਕਾਇਤਾਂ ‘ਤੇ ਲੋੜੀਂਦੀ ਕਾਰਵਾਈ ਪਹਿਲਾਂ ਚੱਲ ਰਹੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਦੌਰਾਨ 30 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਸਬੰਧਿਤ ਅਧਿਕਾਰੀਆਂ ਨੂੰ ਜਲਦੀ ਤੇ ਸਮਾਂਬੱਧ ਨਿਪਟਾਰੇ ਲਈ ਭੇਜੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਭਵਿੱਖ ਵਿਚ ਅਜਿਹੀਆਂ ਦੁਹਰਾਈਆਂ ਜਾਣ ਵਾਲੀਆਂ ਰਜਿਸਟਰੇਸ਼ਨਾਂ ਤੋਂ ਬਚਣ ਦੀ ਹਦਾਇਤ ਕੀਤੀ | ਲੰਬਿਤ ਮਾਮਲਿਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਪਾਰੀਆਂ ਦੇ ਨੁਮਾਇੰਦਿਆਂ ਨਾਲ ਸਾਂਝੇ ਤੌਰ ‘ਤੇ ਫ਼ੀਲਡ ਨਿਰੀਖਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਜ਼ਮੀਨੀ ਪੱਧਰ ‘ਤੇ ਮਸਲਿਆਂ ਦਾ ਕੁਸ਼ਲਤਾ ਨਾਲ ਹੱਲ ਕੀਤਾ ਜਾ ਸਕੇ | ਮੀਟਿੰਗ ਵਿਚ ਐਸ.ਐਸ.ਪੀ. ਗੌਰਵ ਤੂਰਾ ਤੇ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਤੇ ਉਨ੍ਹਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਲਈ ਕਿਹਾ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦੇ ਰੇਲਵੇ ਅੰਡਰ-ਬਿ੍ਜ ਨੰਬਰ 47 ਤੇ 48 ’ਤੇ ਕਵਰ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਦੋ ਧਿਰਾਂ ਦੀ ਲੜਾਈ ਵਿਚ ਇਕ ਔਰਤ ਸਮੇਤ ਸੱਤ ਵਿਅਕਤੀ ਜ਼ਖਮੀ ਕੁੱਝ ਸਮਾਂ ਪਏ ਮੀਂਹ ਨਾਲ ਚੱਢਾ ਮਾਰਕੀਟ ਨੇ ਛੱਪੜ ਦਾ ਰੂਪ...
Ad Position 24
No active advertisement