07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੀ.ਆਰ.ਟੀ.ਸੀ. ਦੇ ਡੀਪੂ ਮੂਹਰੇ ਧਰਨਾ

ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ.

Ad Position 21
No active advertisement
ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਵਿਚ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਕਪੂਰਥਲਾ ਡੀਪੂ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ. ਤਿਲਕਰਾਜ 04-08-2026

ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਅਣਮਿੱਥੇ ਸਮੇਂ ਦੀ ਹੜ੍ਹਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ | ਮੁਲਾਜ਼ਮਾਂ ਦੀ ਹੜ੍ਹਤਾਲ ਦੌਰਾਨ ਕੇਵਲ 20 ਪ੍ਰਤੀਸ਼ਤ ਬੱਸਾਂ ਹੀ ਚੱਲੀਆਂ, ਜਦਕਿ 80 ਪ੍ਰਤੀਸ਼ਤ ਬੱਸਾਂ ਪੀ.ਆਰ.ਟੀ.ਸੀ. ਦੇ ਡੀਪੂ ਵਿਚ ਹੀ ਬੰਦ ਰਹੀਆਂ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਮੂਹਰੇ ਇਕੱਤਰ ਹੋ ਕੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਵਿਖਾਵਾਕਾਰੀ ਮੁਲਾਜ਼ਮ ਮੰਗ ਕਰ ਰਹੇ ਸਨ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ ਤੇ ਜਿਹੜੇ ਸਾਥੀਆਂ ‘ਤੇ ਪੁਲਿਸ ਵਲੋਂ ਪਰਚੇ ਦਰਜ ਕੀਤੇ ਗਏ ਹਨ, ਉਹ ਰੱਦ ਕੀਤੇ ਜਾਣ, ਕੰਡੀਸ਼ਨ ਵਿਚ ਸੋਧ ਕਰਕੇ ਕਿੱਲੋਮੀਟਰ ਬੱਸਾਂ ਨਾ ਪਾਈਆਂ ਜਾਣ ਤੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟਰ ‘ਤੇ ਕੀਤਾ ਜਾਵੇ | ਇਸ ਮੌਕੇ ਬੋਲਦਿਆਂ ਡੀਪੂ ਦੇ ਸਰਪ੍ਰਸਤ ਹਰਜੀਤ ਸਿੰਘ ਹੀਰਾ, ਜਨਰਲ ਸਕੱਤਰ ਹਰਪਾਲ ਸਿੰਘ ਭੁੱਲਰ, ਸਹਾਇਕ ਜਨਰਲ ਸਕੱਤਰ ਨਵਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੀ.ਆਰ.ਟੀ.ਸੀ., ਪਨਬਸ ਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਸਾਢੇ ਚਾਰ ਸਾਲ ਦੇ ਰਾਜ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਕਈ ਵਾਰ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਇਨ੍ਹਾਂ ਮੀਟਿੰਗਾਂ ਵਿਚ ਮੰਗਾਂ ਮੰਨਣ ਦੇ ਵਾਅਦੇ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੇ ਟਰਾਂਸਪੋਰਟ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਤਾਂ ਉਹ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾਜਾਮ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸੁਖਬੀਰ ਸਿੰਘ ਭੁੱਲਰ, ਗੁਰਮੀਤ ਸਿੰਘ ਭੁੱਲਰ, ਦਵਿੰਦਰ ਸਿੰਘ ਮਾਨੋ ਚਾਹਲ, ਹਰਪਾਲ ਸਿੰਘ, ਕੁਲਵੰਤ ਰਾਏ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਨਾਲ ਸਬੰਧਿਤ ਕੱਚੇ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਬਾਬਾ ਦੀਪ ਸਿੰਘ ਨਗਰ ਤੋਂ ਪ੍ਰਵਾਸੀ ਮਜ਼ਦੂਰ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ
Ad Position 24
No active advertisement