07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਵਲੋਂ ਸਰਕਾਰੀ ਸਕੂਲ ਡੱਲਾ ਨੂੰ ਪੰਜ ਕੰਪਿਊਟਰ ਭੇਟ

ਡਡਵਿੰਡੀ, 3 ਅਗਸਤ (ਦਿਲਬਾਗ ਸਿੰਘ ਝੰਡ)-ਸਿੱਖਿਆ ਦੇ ਖੇਤਰ ਵਿਚ ਆਪਣਾ ਯੋਗਦਾਨ ਪਾਉਂਦਿਆਂ ਇੰਗਲੈਂਡ ਵਸਦੇ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਯੂ. ਕੇ.

Ad Position 21
No active advertisement
ਅਜੀਤ ਡੈਸਕ 04-08-2026
ਡਡਵਿੰਡੀ, 3 ਅਗਸਤ (ਦਿਲਬਾਗ ਸਿੰਘ ਝੰਡ)-ਸਿੱਖਿਆ ਦੇ ਖੇਤਰ ਵਿਚ ਆਪਣਾ ਯੋਗਦਾਨ ਪਾਉਂਦਿਆਂ ਇੰਗਲੈਂਡ ਵਸਦੇ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਯੂ.ਕੇ. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਨੂੰ ਪੰਜ ਕੰਪਿਊਟਰ ਭੇਂਟ ਕੀਤੇ | ਇਹ ਉਪਰਾਲਾ ਸਕੂਲ ਦੀ ਕੰਪਿਊਟਰ ਫੈਕਲਟੀ ਦੇ ਇੰਚਾਰਜ ਗੋਬਿੰਦ ਰਾਮ ਦੀ ਪ੍ਰੇਰਨਾ ਅਤੇ ਯਤਨਾਂ ਸਦਕਾ ਸੰਭਵ ਹੋਇਆ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਵਿਚ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਣਜੀਤ ਕੌਰ ਨੇ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਕੰਪਿਊਟਰ ਸਕੂਲ ਦੀ ਕੰਪਿਊਟਰ ਲੈਬ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਸਿੱਖਿਆ ਸੰਸਥਾਵਾਂ ਦੀ ਇਸ ਤਰ੍ਹਾਂ ਕੀਤੀ ਜਾਂਦੀ ਮਦਦ ਹੋਰਾਂ ਲਈ ਵੀ ਪ੍ਰੇਰਣਾਦਾਇਕ ਹੈ | ਇਸ ਮੌਕੇ ਕੰਪਿਊਟਰ ਫੈਕਲਟੀ ਦੇ ਇੰਚਾਰਜ ਗੋਬਿੰਦ ਰਾਮ ਨੇ ਵੀ ਕੁਲਦੀਪ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਦੇ ਖੇਤਰ ਵਿਚ ਹੋਰ ਵਧੀਆ ਮੌਕੇ ਮਿਲਣਗੇ | ਇਸ ਮੌਕੇ ਗੁਰਦੇਵ ਸਿੰਘ, ਕੁਲਵਿੰਦਰ ਕੌਰ, ਸੀਮਾ ਰਾਣੀ, ਜਸਬੀਰ ਕੌਰ, ਗੋਬਿੰਦ ਰਾਮ, ਦੀਪਕ ਬਤਰਾ, ਦਿਲਬਾਗ ਸਿੰਘ, ਹਰਵਿੰਦਰ ਸਿੰਘ, ਗੀਤ ਗਾਂਧੀ, ਪਾਇਲ, ਆਂਚਲ ਅਤੇ ਕਸ਼ਮੀਰ ਸਿੰਘ ਸਮੇਤ ਸਕੂਲ ਦਾ ਸਟਾਫ਼ ਅਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲਾ ਸਥਾਨ ਅਗਲੀ ਖ਼ਬਰ ਉੱਘੇ ਟਰਾਂਸਪੋਰਟਰ ਗਜਬੀਰ ਸਿੰਘ ਵਾਲੀਆ ਦਾ ਅੰਤਿਮ ਸੰਸਕਾਰ ਅੱਜ
Ad Position 24
No active advertisement