07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਲਸ਼ ਯਾਤਰਾ ਦੇ ਡੇਰਾ ਬਾਬਾ ਪ੍ਰੇਮ ਨਾਥ ਡੈਣਵਿੰਡ ਵਿਖੇ ਪੁੱਜਣ ’ਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ

ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਜ ਵਿਚ ਸਦਭਾਵਨਾ ਤੇ ਸਮਾਨਤਾ ਦਾ ਸੰਦੇਸ਼ ਦੇਣ ਦੇ ਮਨੋਰਥ ਨਾਲ ਕੱਢੀ ਜਾ ਰਹੀ ਕਲਸ਼ ਯਾਤਰਾ ਭਾਜਪਾ ਦੇ ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਉਲ, ਬੂਥ ਪ੍ਰਧਾਨ ਸਰਬਜੀਤ ਕੌਰ ਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ ਦੀ ਅਗਵਾਈ ਵਿਚ ਕਪੂਰਥਲਾ ਹਲਕੇ ਦੇ ਡੇਰਾ ਬਾਬਾ ਪ੍ਰੇਮ ਨਾਥ ਡੈਣਵਿੰਡ ਵਿਖੇ ਪੁੱਜੀ, ਜਿੱਥੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਕਲਸ਼ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ ਤੇ ਉਨ੍ਹਾਂ ਦੀਆ ਸਿੱਖਿਆਵਾਂ ਅੱਜ ਵੀ ਸਾਡਾ ਮਾਰਗ ਦਰਸ਼ਨ ਕਰ ਰਹੀਆਂ ਹਨ | ਭਾਜਪਾ ਆਗੂ ਨੇ ਕਿਹਾ ਕਿ ਗੁਰੂ ਜੀ ਨੇ ਆਪਣੇ ਸਾਰੇ ਜੀਵਨ ਦੌਰਾਨ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਕੰਮ ਕੀਤਾ ਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਾਹ ਦਿਖਾਇਆ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੀਆ ਸਿੱਖਿਆਵਾਂ ਤੇ ਉਨ੍ਹਾਂ ਵਲੋਂ ਦੱਸੇ ਗਏ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ | ਉਨ੍ਹਾਂ ਭਾਜਪਾ ਵਲੋਂ ਕਲਸ਼ ਯਾਤਰਾ ਕੱਢਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਰਣਜੀਤ ਸਿੰਘ ਖੋਜੇਵਾਲ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਮਾਜ ਦੇ ਕਮਜ਼ੋਰ ਤੇ ਗਰੀਬ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ | ਕਲਸ਼ ਯਾਤਰਾ ਵਿਚ ਮੰਡਲ ਨਾਲ ਸੰਬੰਧਿਤ ਭਾਜਪਾ ਆਗੂ, ਵਰਕਰ ਤੇ ਪਾਰਟੀ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 04-08-2026

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਿਚ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕੱਲ੍ਹ ਤੋਂ ਪ੍ਰ... ਅਗਲੀ ਖ਼ਬਰ ਕੁੱਤਿਆਂ ਤੇ ਬਿੱਲੀਆਂ ਨੂੰ ਹਲਕਾਅ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੈਂਪ ਅੱਜ ਤੇ ਕੱਲ੍ਹ ਨੂੰ -ਰਾਹੁਲ ਭਾਰਦਵਾਜ
Ad Position 24
No active advertisement