ਅੱਜ ਤੋਂ ਮਰਨ ਵਰਤ ਰੱਖਣਗੇ ਭਾਜਪਾ ਆਗੂ ਮਹਿੰਦਰ ਥਾਪਰ
ਸਫ਼ਾਈ ਸੇਵਕਾਂ ਦੇ ਹੱਕ ‘ਚ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ
ਫਗਵਾੜਾ, 3 ਅਗਸਤ (ਹਰਜੋਤ ਸਿੰਘ ਚਾਨਾ)-ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਜੋਗਰਾਜ ਦੀ ਅਗਵਾਈ ਹੇਠ ਸੋਮਵਾਰ ਨੂੰ ਐਸਡੀਐਮ ਨਵਜੋਤ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਦੋਸ਼ੀ ਡੀ. ਐੱਸ.
ਫਗਵਾੜਾ, 3 ਅਗਸਤ (ਹਰਜੋਤ ਸਿੰਘ ਚਾਨਾ)-ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਜੋਗਰਾਜ ਦੀ ਅਗਵਾਈ ਹੇਠ ਸੋਮਵਾਰ ਨੂੰ ਐਸਡੀਐਮ ਨਵਜੋਤ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਦੋਸ਼ੀ ਡੀ.ਐੱਸ.ਪੀ. ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ | ਇਸ ਮੌਕੇ ਭਾਜਪਾ ਆਗੂ ਮਹਿੰਦਰ ਥਾਪਰ ਨੇ ਐਲਾਨ ਕੀਤਾ ਕਿ ਉਹ ਸਫ਼ਾਈ ਸੇਵਕਾਂ ਦੇ ਸੰਘਰਸ਼ ਦੇ ਸਮਰਥਨ ‘ਚ 4 ਅਗਸਤ ਮੰਗਲਵਾਰ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਫਗਵਾੜਾ ਦੇ ਬਾਹਰ ਮਰਨ ਵਰਤ ਸ਼ੁਰੂ ਕਰਨਗੇ, ਜੋ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ | ਦੂਸਰੇ ਪਾਸੇ ਹੜਤਾਲ ‘ਚ ਸ਼ਾਮਿਲ ਨਗਰ ਨਿਗਮ ਕਲੈਰੀਕਲ ਯੂਨੀਅਨ ਦੇ ਪ੍ਰਧਾਨ ਮਨਜੀਤ ਕੁਮਾਰ, ਚੇਅਰਮੈਨ ਦੀਪਕ ਸਹਿਜਪਾਲ ਅਤੇ ਸੀਨੀਅਰ ਉਪ ਪ੍ਰਧਾਨ ਹਰਵਿੰਦਰ ਪਾਲ ਨੇ ਕਿਹਾ ਕਿ ਕਲੈਰੀਕਲ ਯੂਨੀਅਨ ਵੀ ਸਫ਼ਾਈ ਸੇਵਕਾਂ ਦੇ ਸੰਘਰਸ਼ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸਫ਼ਾਈ ਸੇਵਕਾਂ ਦੇ ਸਮਰਥਨ ‘ਚ ਪਹੁੰਚੇ ਵਾਲਮੀਕਿ ਭਾਈਚਾਰੇ ਦੇ ਆਗੂ ਕਿ੍ਸ਼ਨ ਕੁਮਾਰ ਹੀਰੋ, ਧਰਮਵੀਰ ਸੇਠੀ, ਸਤਪਾਲ ਮੱਟੂ ਅਤੇ ਰੋਸ਼ਨ ਲਾਲ ਸੇਠੀ ਨੇ ਕਿਹਾ ਕਿ ਬਰਨਾਲਾ ‘ਚ ਸਫ਼ਾਈ ਸੇਵਕ ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨਾਲ ਪੁਲੀਸ ਵੱਲੋਂ ਕੀਤੀ ਗਈ ਕਥਿਤ ਬੇਰਹਿਮੀ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਯੋਗਰਾਜ ਨਾਹਰ, ਰਵੀ ਸੇਠੀ, ਵਿਸ਼ਾਲ ਸਲਹੋਤਰਾ, ਸਨੀ ਸੇਠੀ, ਪੱਪੂ ਵਾਲਮੀਕਿ, ਸਤੀਸ਼ ਸਲਹੋਤਰਾ ਸਮੇਤ ਹੋਰ ਹਾਜ਼ਰ ਸਨ |