ਚੋਰਾਂ ਨੇ ਮੋਟਰ ਵਰਕਸ਼ਾਪ ਨੂੰ ਬਣਾਇਆ ਨਿਸ਼ਾਨਾ, ਟਰੱਕਾਂ ਤੇ ਹੋਰ ਵਾਹਨਾਂ ’ਚੋਂ ਵੀ ਬੈਟਰੀਆਂ ਚੋਰੀ
ਫਗਵਾੜਾ, 3 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਜੀ. ਟੀ.
ਫਗਵਾੜਾ, 3 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਜੀ.ਟੀ.ਰੋਡ ‘ਤੇ ਸਥਿਤ ਨਿਊ ਕੂਕਾ ਮੋਟਰ ਵਰਕਸ਼ਾਪ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਚੋਰਾਂ ਨੇ ਰਾਤ ਸਮੇਂ ਤਾਲੇ ਤੋੜ ਕੇ ਬੈਟਰੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਨ੍ਹਾਂ ਦੇ ਪਿਤਾ ਵਰਕਸ਼ਾਪ ਖੋਲ੍ਹਣ ਲਈ ਪਹੁੰਚੇ ਤਾਂ ਅੰਦਰਲੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਮਿਲਿਆ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਵਰਕਸ਼ਾਪ ‘ਚ ਪਈਆਂ ਬੈਟਰੀਆਂ ਤੋਂ ਇਲਾਵਾ ਮੁਰੰਮਤ ਲਈ ਖੜ੍ਹੇ ਟਰੱਕਾਂ ਤੇ ਹੋਰ ਵਾਹਨਾਂ ‘ਚੋਂ ਵੀ ਬੈਟਰੀਆਂ ਗਾਇਬ ਸਨ | ਇਸ ਤੋਂ ਇਲਾਵਾ ਚੋਰ ਹੋਰ ਕੀਮਤੀ ਸਮਾਨ ਵੀ ਆਪਣੇ ਨਾਲ ਲੈ ਗਏ | ਉਨ੍ਹਾਂ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ ਨਾਲ ਕਰੀਬ ਇੱਕ ਲੱਖ ਤੋਂ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਦੋਸ਼ੀਆਂ ਦੀ ਜਲਦੀ ਪਛਾਣ ਕੀਤੀ ਜਾਵੇ, ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਅਤੇ ਚੋਰੀ ਹੋਏ ਸਮਾਨ ਦੀ ਬਰਾਮਦਗੀ ਯਕੀਨੀ ਬਣਾਈ ਜਾਵੇ |