06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਸ.ਓ.ਆਈ. ਵਿੰਗ ਨਾਲ ਸਬੰਧਿਤ ਆਗੂ ਤੇ ਵਰਕਰ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ-ਐਚ.ਐਸ. ਵਾਲੀਆ

ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਗੁਰਸਿਮਰ ਸਿੰਘ ਫਗਵਾੜਾ ਨੂੰ ਐਸ. ਓ.

Ad Position 21
No active advertisement
ਅਜੀਤ ਡੈਸਕ 04-08-2026
ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਗੁਰਸਿਮਰ ਸਿੰਘ ਫਗਵਾੜਾ ਨੂੰ ਐਸ.ਓ.ਆਈ. ਵਿੰਗ ਦਾ ਜ਼ਿਲ੍ਹਾ ਪ੍ਰਧਾਨ, ਪ੍ਰਦੀਪ ਸਿੰਘ ਨੂੰ ਹਲਕਾ ਫਗਵਾੜਾ ਦਾ ਪ੍ਰਧਾਨ ਤੇ ਵਿਸ਼ੂ ਘਈ ਨੂੰ ਜ਼ਿਲ੍ਹਾ ਕਪੂਰਥਲਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਤਿੰਨਾਂ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਤੋਂ ਆਸ਼ੀਰਵਾਦ ਲਿਆ | ਹਲਕਾ ਇੰਚਾਰਜ ਨੇ ਗੁਰਸਿਮਰ ਸਿੰਘ, ਪ੍ਰਦੀਪ ਸਿੰਘ ਤੇ ਵਿਸ਼ੂ ਘਈ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਐਚ.ਐਸ. ਵਾਲੀਆ ਨੇ ਐਸ.ਓ.ਆਈ. ਵਿੰਗ ਦੇ ਇਨ੍ਹਾਂ ਆਗੂਆਂ ਨੂੰ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਣ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਮਿਹਨਤੀ ਵਰਕਰਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਂਦਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਹਲਕਾ ਇੰਚਾਰਜ ਨੇ ਕਿਹਾ ਕਿ ਇਹ ਸਰਕਾਰ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿ ਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤਾਂ ਜੋ ਪੰਜਾਬ ਦੇ ਸਰਬਪੱਖੀ ਵਿਕਾਸ ਵਿਚ ਆਈ ਖੜੋਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ . ਵਿੰਗ ਦੇ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਅਕਾਲੀ ਦਲ ਸ਼ਹਿਰੀ ਕਪੂਰਥਲਾ ਦੇ ਪ੍ਰਧਾਨ ਅਜੈ ਬਬਲਾ, ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨੀਰਜ ਨਾਹਰ, ਅਕਾਲੀ ਆਗੂ ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
Ad Position 24
No active advertisement