ਆਰ.ਸੀ.ਐਫ. ਇੰਪਲਾਈਜ਼ ਕੋਆਪੇ੍ਟਿਵ ਥਿ੍ਫਟ ਐਂਡ ਕਰੈਡਿਟ ਸੁਸਾਇਟੀ ਦੀ ਚੋਣ 7 ਨੂੰ
ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਦੀ ਆਰ. ਸੀ.
ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਦੀ ਆਰ.ਸੀ.ਐਫ. ਇੰਪਲਾਈਜ਼ ਕੋਆਪ੍ਰੇਟਿਵ ਥਿ੍ਫਟ ਐਂਡ ਕਰੈਡਿਟ ਸੁਸਾਇਟੀ ਲਿਮਟਿਡ ਹੁਸੈਨਪੁਰ ਦੀ 7 ਅਗਸਤ ਨੂੰ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਹੋਣ ਵਾਲੀ ਚੋਣ ਲਈ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਆਪਣੇ ਪੈਨਲ ਦੇ 5 ਉਮੀਦਵਾਰਾਂ ਅਵਤਾਰ ਸਿੰਘ, ਜਗਦੀਪ ਸਿੰਘ, ਕੁਲਜੀਤ ਕੌਰ, ਗੁਰਨਿੰਦਰ ਸਿੰਘ, ਅਰਵਿੰਦ ਕੁਮਾਰ ਸ਼ਾਹ ਦੇ ਹੱਕ ਵਿਚ 4 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ ਸਾਢੇ 7 ਵਜੇ ਵਰਕਸ਼ਾਪ ਦੇ ਗੇਟ ਡਾ. ਭੀਮ ਰਾਓ ਅੰਬੇਡਕਰ ਚੌਂਕ ਨੇੜੇ ਇਕੱਤਰ ਹੋ ਕੇ ਪੰਫਲਿਟ ਵੰਡੇ ਜਾਣਗੇ | ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਯੂਨੀਅਨ ਆਗੂਆਂ, ਵਰਕਰਾਂ ਤੇ ਕਰਮਚਾਰੀਆਂ ਨੂੰ ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜ ਕੇ ਆਪਣੀ ਇੱਕਜੁੱਟਤਾ ਦਾ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਸਮਰਪਿਤ ਟੀਮ ਪਿਛਲੇ ਕਈ ਵਰਿ੍ਹਆਂ ਤੋਂ ਆਰ.ਸੀ.ਐਫ. ਇੰਪਲਾਈਜ਼ ਥਿ੍ਫਟ ਐਂਡ ਕਰੈਡਿਟ ਸੁਸਾਇਟੀ ਲਿਮਟਿਡ ਨੇ ਆਪਣੇ ਕਾਰਜਕਾਲ ਦੌਰਾਨ ਸੁਸਾਇਟੀ ਨੂੰ ਮਜ਼ਬੂਤ ਬਣਾਉਣ ਲਈ ਕਈ ਠੋਸ ਕਦਮ ਚੁੱਕੇ ਹਨ, ਜਿਸ ਕਾਰਨ ਸੁਸਾਇਟੀ ਦੇ ਮੈਂਬਰਾਂ ਨੂੰ ਸਾਰੀਆਂ ਸੇਵਾਵਾਂ ਆਨਲਾਈਨ ਮਿਲ ਰਹੀਆਂ ਹਨ | ਉਨ੍ਹਾਂ ਸੁਸਾਇਟੀ ਵਲੋਂ ਕੀਤੇ ਗਏ ਹੋਰ ਕਾਰਜਾਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਆਰ.ਸੀ.ਐਫ. ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਅਨ ਦੇ ਪੈਨਲ ਦੇ ਉਮੀਦਵਾਰਾਂ ਨੂੰ ਪਹਿਲਾਂ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਸਫ਼ਲ ਬਣਾਉਣ |