06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹੈਰੋਇਨ ਸਮੇਤ ਇਕ ਔਰਤ ਕਾਬੂ

ਸੁਭਾਨਪੁਰ, 3 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਔਰਤ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ.

Ad Position 21
No active advertisement
ਅਜੀਤ ਡੈਸਕ 04-08-2026
ਸੁਭਾਨਪੁਰ, 3 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਔਰਤ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕੇ ਏ ਐਸ ਆਈ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਨਿਜ਼ਾਮਪੁਰ ਮੋੜ ਦੀ ਤਰਫ਼ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਨਿਜ਼ਾਮਪੁਰ ਮੋੜ ਦੇ ਨਜ਼ਦੀਕ ਪਹੁੰਚੀ ਤਾਂ ਸਾਹਮਣੇ ਤੋਂ ਪਿੰਡ ਬੂਟ ਦੀ ਤਰਫ਼ੋਂ ਇਕ ਔਰਤ ਆਉਂਦੀ ਦਿਖਾਈ ਦਿੱਤੀ | ਜਿਸ ਨੇ ਪੁਲਿਸ ਦੀ ਗੱਡੀ ਨੂੰ ਦੇਖਿਆ ਤਾਂ ਇਕਦਮ ਪਿੱਛੇ ਨੂੰ ਮੁੜ ਗਈ ਤੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੜਕ ਦੇ ਕਿਨਾਰੇ ’ਤੇ ਸੁੱਟ ਦਿੱਤਾ | ਜਿਸ ਨੂੰ ਲੇਡੀਜ਼ ਪੁਲਿਸ ਦੀ ਮਦਦ ਨਾਲ ਕਾਬੂ ਕੀਤਾ | ਜਿਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਉਕਤ ਔਰਤ ਦੀ ਪਹਿਚਾਣ ਕੁਲਵੰਤ ਕੌਰ ਉਰਫ਼ ਬੰਤੋ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਫੱਤੂਢੀਂਗਾ ਹਾਲ ਵਾਸੀ ਪਿੰਡ ਬੂਟ ਵਜੋਂ ਹੋਈ ਹੈ | ਕੁਲਵੰਤ ਕੌਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮੌਕੇ ਐਸ. ਐਚ.ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਉਕਤ ਔਰਤ ਦਾ ਰਿਮਾਂਡ ਮਾਨਯੋਗ ਅਦਾਲਤ ਵਿਚੋਂ ਲਿਆ ਜਾ ਰਿਹਾ ਹੈ | ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕੇ ਹੈਰੋਇਨ ਕਿੱਥੋਂ ਲੈ ਕੇ ਆਈ ਸੀ ਤੇ ਕਿਸ ਨੂੰ ਦੇਣ ਲਈ ਜਾ ਰਹੀ ਸੀ | ਅਗਰ ਕਿਸੇ ਵੀ ਵਿਅਕਤੀ ਦਾ ਨਾਮ ਸਾਹਮਣੇ ਆਇਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨੇੜੇ ਕੋਟੂ ਚੌਕ ਵਿਖੇ ਸਫ਼ਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬੈਡਮਿੰਟਨ ਟੂਰਨਾਮੈਂਟ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement