05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੰਗਾਂ ਨਾ ਮੰਨੇ ਜਾਣ ’ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮੇ 15 ਨੂੰ ਕਰਨਗੇ ਸੂਬਾ ਪੱਧਰੀ ਰੋਸ ਵਿਖਾਵਾ

ਕਪੂਰਥਲਾ, 4 ਅਗਸਤ (ਸਡਾਨਾ)-ਸਿਹਤ ਵਿਭਾਗ ਵਿਚ ਤਾਇਨਾਤ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਕਰੀਬ 15-20 ਸਾਲਾਂ ਤੋਂ ਠੇਕੇ ‘ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਕਾਰਨ ਐਨ. ਐਚ.

Ad Position 21
No active advertisement
ਮੰਗਾਂ ਨਾ ਮੰਨੇ ਜਾਣ ’ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮੇ 15 ਨੂੰ ਕਰਨਗੇ ਸੂਬਾ ਪੱਧਰੀ ਰੋਸ ਵਿਖਾਵਾ 05-08-2026
ਕਪੂਰਥਲਾ, 4 ਅਗਸਤ (ਸਡਾਨਾ)-ਸਿਹਤ ਵਿਭਾਗ ਵਿਚ ਤਾਇਨਾਤ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਕਰੀਬ 15-20 ਸਾਲਾਂ ਤੋਂ ਠੇਕੇ ‘ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਕਾਰਨ ਐਨ.ਐਚ.ਐਮ. ਕਰਮਚਾਰੀਆਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਆਗੂਆਂ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ, ਗੁਲਸ਼ਨ ਫਰੀਦਕੋਟ, ਦਿਨੇਸ਼ ਪਟਿਆਲਾ, ਕਿਰਨ ਮੋਹਾਲੀ, ਜਗਦੇਵ ਸਿੰਘ ਮਾਨਸਾ, ਜਸ਼ਨ ਫ਼ਤਿਹਗੜ੍ਹ ਸਾਹਿਬ, ਡਾ. ਸਿਮਰਪਾਲ ਮੋਗਾ, ਡਾ. ਪੰਖੁੜੀ ਜਲੰਧਰ, ਡਾ. ਸ਼ਿਵਰਾਜ ਲੁਧਿਆਣਾ, ਜਸਬੀਰ ਸਿੰਘ ਤਰਨਤਾਰਨ ਆਦਿ ਨੇ ਦੱਸਿਆ ਕਿ ਸਰਕਾਰ ਬੀਤੇ ਸਾਢੇ 4 ਸਾਲ ਤੋਂ ਉਨ੍ਹਾਂ ਨੂੰ ਲਾਅਰੇ ਲਗਾ ਰਹੀ ਹੈ ਤੇ ਰੈਗੂਲਰ ਕਰਨ ਦੀ ਥਾਂ ਸਰਕਾਰ ਵਲੋਂ ਟਾਲਾ ਵੱਟਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਐਨ.ਐਚ.ਐਮ. ਕਰਮਚਾਰੀ ਸਰਕਾਰ ਦੀ ਇਸ ਨੀਤੀ ਤੋਂ ਔਖੇ ਹਨ, ਜਿਸ ਦੇ ਚੱਲਦਿਆਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਫ਼ਿਰੋਜ਼ਪੁਰ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਰੋਸ ਵਿਖਾਵਾ ਕੀਤਾ ਜਾਵੇਗਾ | ਸੂਬਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਜੇਕਰ 15 ਅਗਸਤ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਉਪਰੰਤ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਰੈਲੀ ਤੋਂ ਬਾਅਦ ਸਮੂਹ ਕਰਮਚਾਰੀ ਅਣਮਿਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ | ਸੂਬਾ ਸਕੱਤਰ ਰਾਮ ਸਿੰਘ ਕਪੂਰਥਲਾ ਨੇ ਕਿਹਾ ਕਿ ਐਨ.ਐਚ.ਐਮ. ਕਰਮਚਾਰੀਆਂ ਵਲੋਂ ਦਿਨ ਰਾਤ ਇਕ ਕਰਕੇ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਭੁੱਲਰ, ਡਾ. ਵਾਹਦ ਮਲੇਰ ਕੋਟਲਾ, ਰਣਜੀਤ ਕੌਰ, ਦੀਪਿਕਾ, ਦਵਿੰਦਰ ਕੌਰ, ਤਰੁਨਜੀਤ, ਅਮਨਦੀਪ ਕੌਰ, ਦਵਿੰਦਰ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦਾ ਹੋਇਆ ਤਾਜਪੋਸ਼ੀ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ 50 ਲੱਖ ਰੁਪਏ ਦੀ ਕੀਮਤ ਦੇ 250 ਗੁੰਮ ਹੋਏ ਮੋਬਾਈਲ ਫ਼ੋਨ ਲੱਭਣ ਉਪਰੰਤ ਵਾਰਸਾਂ ਹਵਾਲੇ ਕੀਤੇ
Ad Position 24
No active advertisement