05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦਾ ਹੋਇਆ ਤਾਜਪੋਸ਼ੀ ਸਮਾਗਮ

ਬੇਗੋਵਾਲ, 4 ਅਗਸਤ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਨਵਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਬੇਗੋਵਾਲ ਦੇ ਇਕ ਹੋਟਲ ਵਿਖੇ ਹੋਏ ਸਮਾਗਮ ਦੌਰਾਨ ਸਾਬਕਾ ਡਿਸਟਿ੍ਕਟ ਗਵਰਨਰ ਡਾ. ਸਰਬਜੀਤ ਸਿੰਘ, ਸਾਬਕਾ ਡਿਸਟਿ੍ਕਟ ਸੈਕਟਰੀ ਸੁਕੇਸ਼ ਜੋਸ਼ੀ ਤੇ ਰੋਟੇਰੀਅਨ ਅਮਰਜੀਤ ਸਿੰਘ ਸਡਾਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਨਵਨਿਯੁਕਤ ਪ੍ਰਧਾਨ ਅਤੇ ਸੈਕਟਰੀ ਨੂੰ ਕਾਲਰ ਪਹਿਨਾ ਕੇ ਰੋਟਰੀ ਦੇ ਨਵੇਂ ਵਰ੍ਹੇ ਦੀ ਜ਼ਿੰਮੇਵਾਰੀ ਸੌਂਪੀ | ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਨੇ ਕਿਹਾ ਕਿ ਉਹ ਕਲੱਬ ਮੈਂਬਰਾਂ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਮੈਂਬਰਾਂ ਦੇ ਸਾਥ ਨਾਲ ਕਰਨਗੇ | ਸਮਾਗਮ ਦੌਰਾਨ ਡਾ.

Ad Position 21
No active advertisement
ਪਿੰਡ ਬੇਗਮਪੁਰ ਦੀ ਲੋੜਵੰਦ ਔਰਤ ਨੂੰ ਟਰਾਈ ਸਾਈਕਲ ਭੇਟ ਕਰਦੇ ਹੋਏ ਰਾਜਿੰਦਰ ਕੁਮਾਰ ਬੰਟੀ ਦੇ ਨਾਲ ਮਲਕੀਅਤ ਸਿੰਘ ਰਘਬੋਤਰਾ ਅਤੇ ਹੋਰ ਪਤਵੰਤੇ | ਤਸਵੀਰ. ਵਾਲੀਆ 05-08-2026
ਬੇਗੋਵਾਲ, 4 ਅਗਸਤ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਨਵਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਬੇਗੋਵਾਲ ਦੇ ਇਕ ਹੋਟਲ ਵਿਖੇ ਹੋਏ ਸਮਾਗਮ ਦੌਰਾਨ ਸਾਬਕਾ ਡਿਸਟਿ੍ਕਟ ਗਵਰਨਰ ਡਾ. ਸਰਬਜੀਤ ਸਿੰਘ, ਸਾਬਕਾ ਡਿਸਟਿ੍ਕਟ ਸੈਕਟਰੀ ਸੁਕੇਸ਼ ਜੋਸ਼ੀ ਤੇ ਰੋਟੇਰੀਅਨ ਅਮਰਜੀਤ ਸਿੰਘ ਸਡਾਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਨਵਨਿਯੁਕਤ ਪ੍ਰਧਾਨ ਅਤੇ ਸੈਕਟਰੀ ਨੂੰ ਕਾਲਰ ਪਹਿਨਾ ਕੇ ਰੋਟਰੀ ਦੇ ਨਵੇਂ ਵਰ੍ਹੇ ਦੀ ਜ਼ਿੰਮੇਵਾਰੀ ਸੌਂਪੀ | ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਨੇ ਕਿਹਾ ਕਿ ਉਹ ਕਲੱਬ ਮੈਂਬਰਾਂ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਮੈਂਬਰਾਂ ਦੇ ਸਾਥ ਨਾਲ ਕਰਨਗੇ | ਸਮਾਗਮ ਦੌਰਾਨ ਡਾ. ਸਰਬਜੀਤ ਸਿੰਘ ਨੇ ਰੋਟਰੀ ਇੰਟਰਨੈਸ਼ਨਲ ਦੇ ਕੰਮਾਂ ਬਾਰੇ ਹਾਜ਼ਰਾਂ ਨੂੰ ਜਾਣੂ ਕਰਵਾਇਆ ਤੇ ਆਏ ਹੋਏ ਕਲੱਬ ਮੈਂਬਰਾਂ ਨੂੰ ਰੋਟਰੀ ਪਿੰਨ ਲਗਾ ਕੇ ਸਨਮਾਨਿਤ ਕਰਨ ਦੇ ਨਾਲ-ਨਾਲ ਦਲਜੀਤ ਸਿੰਘ ਪਟਵਾਲੀਆ, ਸਤਨਾਮ ਸਿੰਘ ਖ਼ਾਲਸਾ ਤੇ ਬਲਰਾਜ ਅਰੋੜਾ ਤਿੰਨਾਂ ਨਵੇਂ ਮੈਂਬਰਾਂ ਨੂੰ ਰੋਟਰੀ ਦੀ ਪਿੰਨ ਲਗਾ ਕੇ ਕਲੱਬ ਵਿਚ ਸ਼ਾਮਲ ਕੀਤਾ ਗਿਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਰੋਟੇਰੀਅਨ ਵਿੱਦਿਆ ਸਾਗਰ ਨੇ ਨਿਭਾਈ ਤੇ ਅੰਤ ਵਿਚ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਨੇ ਆਏ ਹੋਏ ਮਹਿਮਾਨਾਂ ਤੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੱਤਰ ਬਲਜਿੰਦਰ ਗਾਂਧੀ, ਰਕੇਸ਼ ਕੁਮਾਰ ਸਡਾਨਾ, ਵਿੱਦਿਆ ਸਾਗਰ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਰਾਜੂ, ਧਰਮਪਾਲ ਸਰਾਫ਼, ਜਨਕ ਸਿੰਘ, ਰਣਜੀਤ ਅੰਮਿ੍ਤਸਰੀਆ, ਰੂਪ ਸਿੰਘ ਖਾਸਰੀਆ, ਲਖਵਿੰਦਰ ਸਿੰਘ ਫ਼ੌਜੀ, ਚੇਤਨ ਢੀਂਗਰਾ, ਤੀਰਥ ਚੰਦ, ਰਵੀ ਭੋਗਪੁਰੀਆ, ਸੀਤਾ ਰਾਮ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 36 ਵੇਂ ਸਾਲਾਨਾ ਭੰਡਾਰੇ ਲਈ 12 ਨੂੰ ਭੁਲੱਥ ਤੋਂ ਰਵਾਨਾ ਹੋਵੇਗਾ ਜਥਾ ਅਗਲੀ ਖ਼ਬਰ ਮੰਗਾਂ ਨਾ ਮੰਨੇ ਜਾਣ ’ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮੇ 15 ਨੂੰ ਕਰਨਗੇ ਸੂਬਾ ਪੱਧਰੀ ਰੋਸ ਵਿਖਾਵਾ
Ad Position 24
No active advertisement