05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਦਾਤਰ ਦੀ ਨੋਕ ’ਤੇ ਲੁੱਟ ਖੋਹ ਕਰਨ ਸੰਬੰਧੀ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)-ਇਕ ਨੌਜਵਾਨ ਨੂੰ ਘੇਰ ਕੇ ਦਾਤਰ ਦੀ ਨੋਕ ‘ਤੇ ਲੁੱਟ ਖੋਹ ਕਰਨ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਸਦਰ ਪੁਲਿਸ ਨੇ ਧਾਰਾ 304, 3(5) ਬੀ. ਐਨ.

Ad Position 21
No active advertisement
ਅਜੀਤ ਡੈਸਕ 05-08-2026
ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)-ਇਕ ਨੌਜਵਾਨ ਨੂੰ ਘੇਰ ਕੇ ਦਾਤਰ ਦੀ ਨੋਕ ‘ਤੇ ਲੁੱਟ ਖੋਹ ਕਰਨ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਸਦਰ ਪੁਲਿਸ ਨੇ ਧਾਰਾ 304, 3(5) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਮੀਤ ਕੁਮਾਰ ਪੁੱਤਰ ਮੋਹਣ ਲਾਲ ਵਾਸੀ ਪਿੰਡ ਖਲਵਾੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਕੰਮ ਤੋਂ ਛੁੱਟੀ ਕਰਕੇ ਵਾਪਸ ਘਰ ਜਾ ਰਿਹਾ ਸੀ ਜਦੋਂ ਉਹ ਪਿੰਡ ਪਲਾਹੀ ਕੋਲ ਪੁੱਜਾ ਤਾਂ ਪਿੱਛੋਂ ਦੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੰਜ ਨੌਜਵਾਨ ਆਏ ਤੇ ਉਸ ਨੂੰ ਦਾਤਰ ਦਿਖਾ ਕੇ ਉਸ ਪਾਸੋਂ 4 ਹਜ਼ਾਰ ਰੁਪਏ ਦੀ ਨਕਦੀ ਤੇ ਚਾਂਦੀ ਦੀ ਚੈਨ ਧੱਕੇ ਨਾਲ ਤੋੜ ਕੇ ਲੈ ਗਏ | ਜਿਸ ਸਬੰਧ ‘ਚ ਪੁਲਿਸ ਨੇ ਜਸ਼ਨ ਕੁਮਾਰ ਪੁੱਤਰ ਰਜੇਸ਼ ਕੁਮਾਰ ਵਾਸੀ ਖੰਗੂੜਾ, ਹੈਰੀ ਪੁੱਤਰ ਰਜੇਸ਼ ਕੁਮਾਰ ਵਾਸੀ ਖੰਗੂੜਾ ਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਚੱਕ ਹਕੀਮ ਤੇ ਦੋ ਹੋਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮਾਂ ਅੰਬੇ ਗਰਲਜ਼ ਸਕੂਲ ਭਾਣੋਕੀ ਵਿਖੇ ਹਰਿਆਲੀ ਮਿਸ਼ਨ ਤਹਿਤ ਬੂਟੇ ਲਗਾਏ ਹਰੇਕ ਰਜਿਸਟਰਡ ਕਰ ਦਾਤਾ ਹਰ ਵਸਤੂ ਦੀ ਸਪਲਾਈ ਸ... ਅਗਲੀ ਖ਼ਬਰ ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਦਾ ਸਨਮਾਨ
Ad Position 24
No active advertisement