05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਡਾਲਾ ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

ਨਡਾਲਾ, 4 ਅਗਸਤ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਡੀਨ ਕਾਲਜ ਵਿਕਾਸ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਦੇ ਐਨ. ਐਸ.

Ad Position 21
No active advertisement
ਭੋਗਪੁਰ ਰੋਡ ਭੁਲੱਥ ਵਿਖੇ ਖੇਮ ਸਿੰਘ ਕਰਿਆਨਾ ਸਟੋਰ ਦੇ ਮਾਲਕ ਚੋਰੀ ਦੀ ਵਾਰਦਾਤ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ. ਮੇਹਰ ਚੰਦ ਸਿੱਧੂ 05-08-2026
ਨਡਾਲਾ, 4 ਅਗਸਤ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਡੀਨ ਕਾਲਜ ਵਿਕਾਸ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਚੁੱਕੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਅਤੇ ਹੋਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ | ਸਮਾਗਮ ਦੌਰਾਨ ਸਟਾਫ਼ ਤੇ ਵਿਦਿਆਰਥੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ਵਾਸੀਆਂ ਨੂੰ ਦਿੱਤੇ ਸੰਦੇਸ਼ ਨੂੰ ਵੀ ਆਨਲਾਈਨ ਸੁਣਿਆ | ਇਸ ਉਪਰੰਤ ਸਾਰੇ ਭਾਗੀਦਾਰਾਂ ਨੇ ਆਨਲਾਈਨ ਪੋਰਟਲ ਰਾਹੀ ਨਸ਼ਾ ਮੁਕਤ ਭਾਰਤ ਦੀ ਸਹੁੰ ਦਰਜ ਕਰਵਾਈ ਅਤੇ ਆਨਲਾਈਨ ਸਰਟੀਫਿਕੇਟ ਪ੍ਰਾਪਤ ਕੀਤਾ | ਐਨ.ਐਸ.ਐਸ. ਨੋਡਲ ਅਫ਼ਸਰ ਡਾ. ਨਵਪ੍ਰੀਤ ਕੌਰ (ਲੜਕੀਆਂ) ਤੇ ਡਾ. ਨਵਨੀਤ ਸਿੰਘ (ਲੜਕੇ), ਹੁਰਾਂ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਦਾ ਮਕਸਦ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ | ਉਪਰੰਤ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਰਗੀ ਦਲਦਲ ਤੋਂ ਬੱਚ ਕੇ ਪੜਾਈ ਕਰਕੇ ਅੱਗੇ ਵਧਣ ਅਤੇ ਆਪਣਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਡਾ. ਰਣਜੀਤ ਕੌਰ, ਪ੍ਰੋ. ਸਰਬਜੀਤ ਸਿੰਘ ਕੋਆਰਡੀਨੇਟਰ ਕਾਲਜੀਏਟ ਸਕੂਲ, ਪ੍ਰੋ. ਰਮਨਦੀਪ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਗਗਨ, ਪ੍ਰੋ. ਰਮਨਪ੍ਰੀਤ ਕੌਰ ਪ੍ਰੋ. ਜਸਵਿੰਦਰ ਕੌਰ, ਪ੍ਰੋ. ਕਮਲਜੀਤ ਕੌਰ, ਲੈਕਚਰਾਰ ਬਲਜਿੰਦਰ ਕੌਰ ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਨ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ 28 ਤਗਮੇ ਜਿੱਤੇ ਅਗਲੀ ਖ਼ਬਰ ਪਾਣੀ ਵਿਚ ਡੁੱਬਣ ਕਾਰਨ ਇਕ ਸਾਲਾ ਬੱਚੀ ਦੀ ਹੋਈ ਮੌਤ
Ad Position 24
No active advertisement