ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਨ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ 28 ਤਗਮੇ ਜਿੱਤੇ
ਕਪੂਰਥਲਾ, 4 ਅਗਸਤ (ਵਿ. ਪ੍ਰ.)
ਕਪੂਰਥਲਾ, 4 ਅਗਸਤ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿਚ 28 ਤਗਮੇ, ਜਿਨ੍ਹਾਂ ਵਿਚ 4 ਸੋਨੇ, 11 ਚਾਂਦੀ ਤੇ 13 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸੀ.ਕੇ.ਸੀ. ਨੋਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਲੋਂ ਬੀਤੇ ਦਿਨ ਐਚ.ਐਮ.ਵੀ. ਕਾਲਜ ਜਲੰਧਰ ਵਿਚ ਕਰਵਾਈ ਗਈ ਚੈਂਪੀਅਨਸ਼ਿਪ ਵਿਚ 30 ਸਕੂਲਾਂ ਤੇ ਵੱਖ-ਵੱਖ ਅਕੈਡਮੀਆਂ ਦੇ 530 ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਇਸ ਚੈਂਪੀਅਨਸ਼ਿਪ ਵਿਚ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਮਲੇਸ਼ੀਆ ਵਿਚ ਹੋਣ ਵਾਲੀ ਇੰਟਰਨੈਸ਼ਨਲ ਪ੍ਰਤੀਯੋਗਤਾ ਵਿਚ ਭਾਗ ਲੈਣਗੇ, ਜੋ ਜਤਿੰਦਰ ਕੁਮਾਰ ਅਤੇ ਹੈੱਡ ਕੋਚ ਰਣਜੀਵ ਕੁਮਾਰ ਨਾਗਪਾਲ ਟੈਕਨੀਕਲ ਡਾਇਰੈਕਟਰ ਕੋਬਰਾ ਕਰਾਟੇ ਅਕੈਡਮੀ ਤੇ ਕੋਬਰਾ ਕਰਾਟੇ ਸੈਂਟਰ ਇੰਡੀਆ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਹਨ | ਸਕੂਲ ਦੇ ਵਿਦਿਆਰਥੀਆਂ ਦੀ ਇਸ ਮਾਣਮਤੀ ਪ੍ਰਾਪਤੀ ‘ਤੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਹਰਜਿੰਦਰ ਕੌਰ ਢਿੱਲੋਂ ਨੇ ਚੈਂਪੀਅਨਸ਼ਿਪ ਵਿਚ ਤਗਮੇ ਜਿੱਤਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |