05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੇਸੀਟੀ ਮਿੱਲ ਦੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ’ਚ ਧਾਲੀਵਾਲ ਨੇ ਚੁੱਕੀ ਆਵਾਜ਼

ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ‘ਚ ਫਗਵਾੜਾ ਦੀ ਬੰਦ ਪਈ ਜੇਸੀਟੀ ਮਿੱਲ ਦਾ ਗੰਭੀਰ ਮੁੱਦਾ ਉਠਾਉਂਦਿਆਂ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ | ਵਿਧਾਇਕ ਧਾਲੀਵਾਲ ਨੇ ਸਦਨ ਨੂੰ ਦੱਸਿਆ ਕਿ ਜੇਸੀਟੀ ਮਿਲ ਕਰੀਬ ਦੋ ਸਾਲਾਂ ਤੋਂ ਬੰਦ ਪਈ ਹੈ, ਮਿੱਲ ਦੀ ਕਾਲੋਨੀ ‘ਚ ਇਸ ਵੇਲੇ ਵੀ ਕਰੀਬ 500 ਮਜ਼ਦੂਰ ਪਰਿਵਾਰ ਰਹਿ ਰਹੇ ਹਨ, ਜਿਨ੍ਹਾਂ ਨੂੰ ਪਿਛਲੇ ਲਗਭਗ 11 ਮਹੀਨਿਆਂ ਦੀਆਂ ਤਨਖ਼ਾਹਾਂ, ਗੈ੍ਰਚੁਟੀ, ਓਵਰਟਾਈਮ ਤੇ ਹੋਰ ਬਕਾਇਆ ਰਕਮ ਅਜੇ ਤੱਕ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਇਹ ਕੁੱਲ ਬਕਾਇਆ ਰਕਮ ਕਰੀਬ 50 ਕਰੋੜ ਰੁਪਏ ਬਣਦੀ ਹੈ | ਉਨ੍ਹਾਂ ਸਦਨ ਦਾ ਧਿਆਨ ਇਸ ਗੱਲ ਵੱਲ ਵੀ ਦਵਾਇਆ ਕਿ ਹੁਣ ਮਿਲ ਪ੍ਰਬੰਧਨ ਵੱਲੋਂ ਕਾਲੋਨੀ ਖ਼ਾਲੀ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਗਏ ਹਨ | ਇਸ ਤੋਂ ਇਲਾਵਾ ਕਰੀਬ ਇੱਕ ਸਾਲ ਤੋਂ ਕਾਲੋਨੀ ਦੀ ਬਿਜਲੀ ਤੇ ਪਾਣੀ ਦੀ ਸਪਲਾਈ ਵੀ ਬੰਦ ਕੀਤੀ ਹੋਈ ਹੈ, ਜਿਸ ਕਾਰਨ ਸੈਂਕੜੇ ਪਰਿਵਾਰ ਬੇਹੱਦ ਮੁਸ਼ਕਲ ਹਾਲਾਤਾਂ ‘ਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਰਿਹਾਇਸ਼ੀ ਕਾਲੋਨੀ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਰਨਾ ਕਾਨੂੰਨੀ ਪ੍ਰਬੰਧਾਂ ਤੇ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਉਲਟ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਬੰਧਿਤ ਵਿਭਾਗ ਇਹ ਯਕੀਨੀ ਬਣਾਏ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੀ ਪੂਰੀ ਤੇ ਅੰਤਿਮ ਅਦਾਇਗੀ ਹੋਣ ਤੱਕ ਨਾ ਤਾਂ ਕਾਲੋਨੀ ਤੋਂ ਬੇਦਖ਼ਲ ਕੀਤਾ ਜਾਵੇ ਤੇ ਨਾ ਹੀ ਉਨ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਭਾਵਿਤ ਹੋਣ ਦਿੱਤੀਆਂ ਜਾਣ | ਵਿਧਾਇਕ ਧਾਲੀਵਾਲ ਨੇ ਸਦਨ ‘ਚ ਮੁੱਦਾ ਚੁੱਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਜੇਸੀਟੀ ਮਿਲ ਦੇ ਮਜ਼ਦੂਰਾਂ ਦਾ ਮਾਮਲਾ ਸਿਰਫ਼ ਤਨਖ਼ਾਹਾਂ ਦਾ ਨਹੀਂ, ਸਗੋਂ ਸੈਂਕੜੇ ਪਰਿਵਾਰਾਂ ਦੀ ਰੋਜ਼ੀ-ਰੋਟੀ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ | ਇਸ ਦੌਰਾਨ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਜੇਸੀਟੀ ਇੰਟਕ ਯੂਨੀਅਨ ਅਤੇ ਸਮੂਹ ਮਜ਼ਦੂਰਾਂ ਨੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਵਿਚ ਜੇਸੀਟੀ ਮਿਲ ਦਾ ਮੁੱਦਾ ਉਠਾਉਣ ਦੇ ਉਪਰਾਲੇ ਦਾ ਭਰਪੂਰ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਜੇਸੀਟੀ ਦੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਮਜ਼ਦੂਰਾਂ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਦੇ ਯਤਨਾਂ ਸਦਕਾ ਉਨ੍ਹਾਂ ਦਾ ਬਣਦਾ ਹੱਕ ਜਲਦੀ ਉਨ੍ਹਾਂ ਨੂੰ ਮਿਲੇਗਾ |

Ad Position 21
No active advertisement
ਅਜੀਤ ਡੈਸਕ 05-08-2026

Ad Position 22
No active advertisement
ਪਿਛਲੀ ਖ਼ਬਰ ਰੂਸ ’ਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼... ਅਗਲੀ ਖ਼ਬਰ ਐਕਟਿਵਾ ਨੂੰ ਚਾਬੀ ਲਵਾਉਣ ਆਏ ਵਿਅਕਤੀ ਨੂੰ ਕੀਤਾ ਕਾਬੂ
Ad Position 24
No active advertisement