05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸ ਵਿਚ ਅੱਜ ਇੱਕ ਇਤਿਹਾਸਕ ਅਤੇ ਯਾਦਗਾਰ ਪਲ ਉਸ ਵੇਲੇ ਦਰਜ ਹੋਇਆ ਜਦੋਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਆਪਣੀ ਪਹਿਲੀ ਮਹਿਲਾ ਪ੍ਰਧਾਨ ਦੇ ਰੂਪ ਵਿਚ ਸੰਦੀਪ ਕੌਰ ਚੀਮਾ ਨੇ ਆਪਣਾ ਅਹੁਦਾ ਸੰਭਾਲਿਆ | ਤਾਜਪੋਸ਼ੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰਦਿਆਂ ਨਵੀਂ ਪ੍ਰਧਾਨ ਦਾ ਸਨਮਾਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਸੰਦੀਪ ਕੌਰ ਚੀਮਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਿਰਫ਼ ਇੱਕ ਵਿਅਕਤੀ ਦੀ ਤਾਜਪੋਸ਼ੀ ਨਹੀਂ, ਸਗੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਨਵੀਂ ਸ਼ੁਰੂਆਤ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਸਰਕਾਰ ਮਿਲ ਕੇ ਪਵਿੱਤਰ ਨਗਰੀ ਨੂੰ ਵਿਕਾਸ, ਵਿਰਾਸਤ ਅਤੇ ਧਾਰਮਿਕ ਸੈਰ-ਸਪਾਟੇ ਦੇ ਖੇਤਰ ਵਿਚ ਪੰਜਾਬ ਦੀ ਮੋਹਰੀ ਨਗਰੀ ਬਣਾਉਣ ਲਈ ਦਿਨ-ਰਾਤ ਕੰਮ ਕਰਨਗੇ | ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ਵਿਚ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਨਾਗਰਿਕ ਦੀ ਸਮੱਸਿਆ ਨੂੰ ਆਪਣੀ ਸਮੱਸਿਆ ਸਮਝ ਕੇ ਹੱਲ ਕੀਤਾ ਜਾਵੇਗਾ ਅਤੇ ਨਗਰ ਕੌਂਸਲ ਦੇ ਦਰਵਾਜ਼ੇ ਹਰ ਵਰਗ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ | ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਇਸ ਧਰਤੀ ‘ਤੇ ਆਉਣ ਵਾਲੀਆਂ ਸੰਗਤਾਂ ਅਤੇ ਸੈਲਾਨੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ, ਸਫ਼ਾਈ, ਸੁੰਦਰੀਕਰਨ ਅਤੇ ਧਾਰਮਿਕ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ | ਸਮਾਗਮ ਦੇ ਅੰਤ ਵਿਚ ਨਗਰ ਕੌਂਸਲ ਦੀ ਨਵੀਂ ਟੀਮ ਨੇ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ, ਸੁੰਦਰ, ਵਿਕਾਸਸ਼ੀਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਵਾਲਾ ਮਾਡਲ ਸ਼ਹਿਰ ਬਣਾਉਣ ਦਾ ਸੰਕਲਪ ਦੁਹਰਾਇਆ | ਇਸ ਮੌਕੇ ਈ. ਓ.

Ad Position 21
No active advertisement
ਅਜੀਤ ਡੈਸਕ 05-08-2026
ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸ ਵਿਚ ਅੱਜ ਇੱਕ ਇਤਿਹਾਸਕ ਅਤੇ ਯਾਦਗਾਰ ਪਲ ਉਸ ਵੇਲੇ ਦਰਜ ਹੋਇਆ ਜਦੋਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਆਪਣੀ ਪਹਿਲੀ ਮਹਿਲਾ ਪ੍ਰਧਾਨ ਦੇ ਰੂਪ ਵਿਚ ਸੰਦੀਪ ਕੌਰ ਚੀਮਾ ਨੇ ਆਪਣਾ ਅਹੁਦਾ ਸੰਭਾਲਿਆ | ਤਾਜਪੋਸ਼ੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰਦਿਆਂ ਨਵੀਂ ਪ੍ਰਧਾਨ ਦਾ ਸਨਮਾਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਸੰਦੀਪ ਕੌਰ ਚੀਮਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਿਰਫ਼ ਇੱਕ ਵਿਅਕਤੀ ਦੀ ਤਾਜਪੋਸ਼ੀ ਨਹੀਂ, ਸਗੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਨਵੀਂ ਸ਼ੁਰੂਆਤ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਸਰਕਾਰ ਮਿਲ ਕੇ ਪਵਿੱਤਰ ਨਗਰੀ ਨੂੰ ਵਿਕਾਸ, ਵਿਰਾਸਤ ਅਤੇ ਧਾਰਮਿਕ ਸੈਰ-ਸਪਾਟੇ ਦੇ ਖੇਤਰ ਵਿਚ ਪੰਜਾਬ ਦੀ ਮੋਹਰੀ ਨਗਰੀ ਬਣਾਉਣ ਲਈ ਦਿਨ-ਰਾਤ ਕੰਮ ਕਰਨਗੇ | ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ਵਿਚ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਨਾਗਰਿਕ ਦੀ ਸਮੱਸਿਆ ਨੂੰ ਆਪਣੀ ਸਮੱਸਿਆ ਸਮਝ ਕੇ ਹੱਲ ਕੀਤਾ ਜਾਵੇਗਾ ਅਤੇ ਨਗਰ ਕੌਂਸਲ ਦੇ ਦਰਵਾਜ਼ੇ ਹਰ ਵਰਗ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ | ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਇਸ ਧਰਤੀ ‘ਤੇ ਆਉਣ ਵਾਲੀਆਂ ਸੰਗਤਾਂ ਅਤੇ ਸੈਲਾਨੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ, ਸਫ਼ਾਈ, ਸੁੰਦਰੀਕਰਨ ਅਤੇ ਧਾਰਮਿਕ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ | ਸਮਾਗਮ ਦੇ ਅੰਤ ਵਿਚ ਨਗਰ ਕੌਂਸਲ ਦੀ ਨਵੀਂ ਟੀਮ ਨੇ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ, ਸੁੰਦਰ, ਵਿਕਾਸਸ਼ੀਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਵਾਲਾ ਮਾਡਲ ਸ਼ਹਿਰ ਬਣਾਉਣ ਦਾ ਸੰਕਲਪ ਦੁਹਰਾਇਆ | ਇਸ ਮੌਕੇ ਈ.ਓ. ਕਮਲਜੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਨਗਰ ਕੌਂਸਲ ਦੀ ਮੀਤ ਪ੍ਰਧਾਨ ਗੁਰਜੀਤ ਕੌਰ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਸਿਮਰਪ੍ਰੀਤ ਕੌਰ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਪਵਨ ਕਨੌਜੀਆ, ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਸਾਬਕਾ ਕੌਂਸਲਰ ਪਿ੍ਤਪਾਲ ਸਿੰਘ ਪਾਲੀ ਬਾਬਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਬਲਾਕ ਸੰਮਤੀ ਮੈਂਬਰ ਮੇਹਰ ਸਿੰਘ ਵਿਰਕ, ਸਾਬਕਾ ਸਰਪੰਚ ਗੁਰਮੀਤ ਸਿੰਘ ਹੈਪੀ, ਡਿੰਪਲ ਟੰਡਨ, ਸਮੁੰਦਰ ਸਿੰਘ ਢਿੱਲੋਂ, ਹੀਰਾ ਲਾਲ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਲਾਲੀ ਗਿੱਲਾ, ਬਲਵਿੰਦਰ ਸਿੰਘ ਫੱਤੋਵਾਲ, ਸਤਿੰਦਰ ਸਿੰਘ ਚੀਮਾ (ਸੈਕਟਰੀ), ਗੁਰਪ੍ਰੀਤ ਸਿੰਘ ਗੋਪੀ, ਸਾਬਕਾ ਕੌਂਸਲਰ ਸੰਜੀਵ ਮਰਵਾਹਾ, ਸਰਪੰਚ ਸਰਬਜੀਤ ਸਿੰਘ ਸੱਬਾ, ਰਵਿੰਦਰ ਰਵੀ, ਮਾਨਵ ਧੀਰ ਜੈਲਦਾਰ, ਕਰਨੈਲ ਸਿੰਘ ਮਿਰਜ਼ਾਪੁਰ, ਚੇਅਰਮੈਨ ਹਰਚਰਨ ਸਿੰਘ ਬੱਗਾ, ਸੀਨੀਅਰ ਆਗੂ ਜਗਜੀਤ ਸਿੰਘ ਚੰਦੀ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਸੋਨੂੰ ਅਟਵਾਲ, ਜਗਜੀਤ ਸੋਨੀ, ਚੇਅਰਮੈ ਨ ਦਸ਼ਮੇਸ਼ ਅਕੈਡਮੀ ਸਵਰਨ ਸਿੰਘ ਖ਼ਾਲਸਾ, ਸੋਨੂੰ ਪੰਡਿਤ, ਹਰਭਜਨ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਬਲਾ, ਮਾਧਵ ਗੁਪਤਾ, ਸੁਨੀਤਾ ਧੀਰ, ਸਤੀਸ਼ ਟਕਸਾਲੀ, ਨੰਬਰਦਾਰ ਗੁਰਜੰਟ ਸਿੰਘ, ਚਾਚਾ ਸੁਰਿੰਦਰਜੀਤ ਸਿੰਘ, ਵਿਪੁਲ ਚੌਹਾਨ, ਮਨੀਸ਼ ਕੰਡਾ, ਬਲਵੰਤ ਸੰਗਰ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ’ਤੇ ਹੋਣ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ-ਵਰਿੰਦਰ... ਅਗਲੀ ਖ਼ਬਰ ਚੇਅਰਮੈਨ ਬਣਨ ਨਾਲ ਕੰਢੀ ਖੇਤਰ ‘ਚ ‘ਆਪ’ ਹੋਰ ਮਜ਼ਬੂਤ ਹੋਵੇਗੀ: ਮਨਜੀਤ ਸਿੰਘ, ਹਰਜਿੰਦਰ ਸਿੰਘ
Ad Position 24
No active advertisement