06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹੈਰੋਇਨ ਸਮੇਤ ਇਕ ਔਰਤ ਕਾਬੂ

ਸੁਭਾਨਪੁਰ, 5 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਔਰਤ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ.

Ad Position 21
No active advertisement
ਅਜੀਤ ਡੈਸਕ 06-08-2026
ਸੁਭਾਨਪੁਰ, 5 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਔਰਤ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਿੰਡ ਲੱਖਣ ਖੋਲ੍ਹੇ ਦੇ ਨਜ਼ਦੀਕ ਪਹੁੰਚੇ ਤਾਂ ਇੱਕ ਔਰਤ ਆਪਣੇ ਘਰ ਤੋਂ ਬਾਹਰ ਨਿਕਲ ਰਹੀ ਸੀ | ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਈ ਤੇ ਯਕਦਮ ਪਿੱਛੇ ਨੂੰ ਮੁੜ ਗਈ ਇਹ ਆਪਣੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਸਾਈਡ ’ਤੇ ਸੁੱਟ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾ ’ਤੇ ਲੇਡੀ ਕਾਂਸਟੇਬਲ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਪਰਮਜੀਤ ਕੌਰ ਪਤਨੀ ਲਾਡੀ ਵਾਸੀ ਪਿੰਡ ਲੱਖਣ ਖੋਲ੍ਹੇ ਦੱਸਿਆ | ਉਕਤ ਔਰਤ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਸੁਭਾਨਪੁਰ ਅਮਨਦੀਪ ਕੁਮਾਰ ਨੇ ਦੱਸਿਆ ਕੇ ਉਨ੍ਹਾਂ ਨੇ ਜਿੱਦਣ ਦਾ ਚਾਰਜ ਸੰਭਾਲਿਆ ਹੈ | ਐਸ. ਐਸ. ਪੀ. ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤੇ ਇਹ ਤੀਸਰੀ ਔਰਤ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤੀ ਹੈ | ਉਨ੍ਹਾਂ ਕਿਹਾ ਕਿ ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਬਹੁਤ ਸਖ਼ਤੀ ਕੀਤੀ ਹੋਈ ਹੈ | ਰਾਤ ਤੇ ਦਿਨ ਦੀ ਗਸ਼ਤ ਵੀ ਵਧਾਈ ਹੋਈ ਹੈ | ਉਨ੍ਹਾਂ ਕਿਹਾ ਕਿ ਉਕਤ ਔਰਤ ਦਾ ਮਾਨਯੋਗ ਅਦਾਲਤ ਵੱਲੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ | ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕੇ ਹੈਰੋਇਨ ਕਿੱਥੋਂ ਲੈ ਕੇ ਆਈ ਸੀ ਤੇ ਕਿਸ ਨੂੰ ਦੇਣ ਲਈ ਜਾ ਰਹੀ ਸੀ | ਅਗਰ ਕਿਸੇ ਵੀ ਵਿਅਕਤੀ ਦਾ ਨਾਮ ਸਾਹਮਣੇ ਆਇਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਤੇਲ ’ਚ ਮਿਲਾਵਟ, ਪੈਟਰੋਲ ਤੇ ਡੀਜ਼ਲ ਦੀ ਗੈਰਕਾਨੂੰਨੀ ਵਿਕਰੀ ਰੋਕਣ ਲਈ ਜ਼ਿਲ੍ਹੇ ਵਿਚਲੇ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ... ਅਗਲੀ ਖ਼ਬਰ ਪੁਲੀ ਨਜ਼ਦੀਕ ਹਾਈਵੇ ਅਥਾਰਿਟੀ ਵਲੋਂ ਲਗਾਈਆਂ ਲਾਈਟਾਂ ਤੁਰੰਤ ਠੀਕ ਕੀਤੀਆਂ ਜਾਣ
Ad Position 24
No active advertisement