06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ‘12ਥ ਫੇਲ’ ਫ਼ਿਲਮ ਦਿਖਾਈ ਗਈ

ਕਪੂਰਥਲਾ, 5 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਬਾਲੀਵੁੱਡ ਦੀ ਚਰਚਿਤ ਤੇ ਪ੍ਰੇਰਣਾਦਾਇਕ ਫ਼ਿਲਮ ‘12ਥ ਫੇਲ’ ਫ਼ਿਲਮ ਕਾਲਜ ਦੇ ਸੈਮੀਨਾਰ ਹਾਲ ਵਿਚ ਦਿਖਾਈ ਗਈ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਵਿਦਿਆਰਥੀਆਂ ਨੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇੱਥੇ ਵਰਨਣਯੋਗ ਹੈ ਕਿ ਇਹ ਫ਼ਿਲਮ ਵਾਸਤਵਿਕ ਜੀਵਨ ਦੇ ਸੰਘਰਸ਼ ਅਤੇ ਅਤੁੱਟ ਸੰਕਲਪ ਦੇ ਆਧਾਰਤ ਇਕ ਬੇਹੱਦ ਪ੍ਰਭਾਵਸ਼ਾਲੀ ਕਹਾਣੀ ਹੈ, ਜੋ ਇਹ ਦਰਸਾਉਂਦੀ ਹੈ ਕਿ ਪ੍ਰਸਥਿਤੀਆਂ ਭਾਵੇਂ ਕਿੰਨੀਆਂ ਵੀ ਉਲਟ ਕਿਉਂ ਨਾ ਹੋਣ ਜੇ ਵਿਅਕਤੀ ਮਿਹਨਤ, ਇਮਾਨਦਾਰੀ ਤੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਪੱਕਾ ਇਰਾਦਾ ਰੱਖਦਾ ਹੋਵੇ ਤਾਂ ਉਹ ਸਫ਼ਲਤਾ ਪ੍ਰਾਪਤ ਕਰ ਸਕਦਾ ਹੈ | ਕਾਲਜ ਦੇ ਪਿ੍ੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 06-08-2026
ਕਪੂਰਥਲਾ, 5 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਬਾਲੀਵੁੱਡ ਦੀ ਚਰਚਿਤ ਤੇ ਪ੍ਰੇਰਣਾਦਾਇਕ ਫ਼ਿਲਮ ‘12ਥ ਫੇਲ’ ਫ਼ਿਲਮ ਕਾਲਜ ਦੇ ਸੈਮੀਨਾਰ ਹਾਲ ਵਿਚ ਦਿਖਾਈ ਗਈ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਵਿਦਿਆਰਥੀਆਂ ਨੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇੱਥੇ ਵਰਨਣਯੋਗ ਹੈ ਕਿ ਇਹ ਫ਼ਿਲਮ ਵਾਸਤਵਿਕ ਜੀਵਨ ਦੇ ਸੰਘਰਸ਼ ਅਤੇ ਅਤੁੱਟ ਸੰਕਲਪ ਦੇ ਆਧਾਰਤ ਇਕ ਬੇਹੱਦ ਪ੍ਰਭਾਵਸ਼ਾਲੀ ਕਹਾਣੀ ਹੈ, ਜੋ ਇਹ ਦਰਸਾਉਂਦੀ ਹੈ ਕਿ ਪ੍ਰਸਥਿਤੀਆਂ ਭਾਵੇਂ ਕਿੰਨੀਆਂ ਵੀ ਉਲਟ ਕਿਉਂ ਨਾ ਹੋਣ ਜੇ ਵਿਅਕਤੀ ਮਿਹਨਤ, ਇਮਾਨਦਾਰੀ ਤੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਪੱਕਾ ਇਰਾਦਾ ਰੱਖਦਾ ਹੋਵੇ ਤਾਂ ਉਹ ਸਫ਼ਲਤਾ ਪ੍ਰਾਪਤ ਕਰ ਸਕਦਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਫ਼ਿਲਮ ਦਿਖਾਉਣ ਦਾ ਮੁੱਖ ਮਕਸਦ ਇਹ ਹੈ ਕਿ ਕਾਲਜ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਦੀ ਨਵੀਂ ਸ਼ੁਰੂਆਤ ਲਈ ਕਈ ਤਰ੍ਹਾਂ ਦੀਆਂ ਚਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਇਹ ਫ਼ਿਲਮ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਤੇ ਚਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਡਲ ਹਾਊਸ ਸਥਿਤ ਚਾਵਲਾ ਡੇਅਰੀ ’ ਚੋਂ ... ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਵਲੋਂ ਬੂਟੇ ਲਗਾਏ ਵਾਤਾਵਰਨ ਦੀ ਸੰਭਾਲ ਸਮੇ... ਅਗਲੀ ਖ਼ਬਰ 11 ਨੂੰ ਹੋਵੇਗਾ ਡੀਐਸਪੀ ਭੁਲੱਥ ਦਫ਼ਤਰ ਦਾ ਘਿਰਾਓ: ਜ਼ੋਨ ਨਡਾਲਾ
Ad Position 24
No active advertisement