06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਡਲ ਹਾਊਸ ਸਥਿਤ ਚਾਵਲਾ ਡੇਅਰੀ ’ ਚੋਂ ... ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਵਲੋਂ ਬੂਟੇ ਲਗਾਏ ਵਾਤਾਵਰਨ ਦੀ ਸੰਭਾਲ ਸਮੇਂ ਦੀ ਵੱਡੀ ਲੋੜ-ਡਾ. ਨਵਜੋਤ ਸ਼ਰਮਾ

ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਸਿਵਲ ਹਸਪਤਾਲ ’ਚ ਤਾਇਨਾਤ ਦਰਜਾਚਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਜਥੇਬੰਦੀ ਦਿ ਕਲਾਸ ਫੋਰ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਤੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ 20 ਅਗਸਤ ਤੋਂ ਕੰਮਕਾਜ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਆਗੂਆਂ ਨੇ ਇਸ ਸੰਬੰਧੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਹਾਲ ਹੀ ਵਿੱਚ ਹੋਏ ਕੁਝ ਪ੍ਰਸ਼ਾਸਨਿਕ ਫ਼ੈਸਲਿਆਂ ਤੇ ਕਰਮਚਾਰੀਆਂ ਨਾਲ ਜੁੜੇ ਮਸਲਿਆਂ ‘ਤੇ ਨਾਰਾਜ਼ਗੀ ਪ੍ਰਗਟਾਈ।

Ad Position 21
No active advertisement
ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਗੁਰਲੀਨ ਕੌਰ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਵਿਚ ਦੂਜੇ ਸਥਾਨ ’ਤੇ ਰਹੀ 06-08-2026
ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਸਿਵਲ ਹਸਪਤਾਲ ’ਚ ਤਾਇਨਾਤ ਦਰਜਾਚਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਜਥੇਬੰਦੀ ਦਿ ਕਲਾਸ ਫੋਰ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਤੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ 20 ਅਗਸਤ ਤੋਂ ਕੰਮਕਾਜ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਆਗੂਆਂ ਨੇ ਇਸ ਸੰਬੰਧੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਹਾਲ ਹੀ ਵਿੱਚ ਹੋਏ ਕੁਝ ਪ੍ਰਸ਼ਾਸਨਿਕ ਫ਼ੈਸਲਿਆਂ ਤੇ ਕਰਮਚਾਰੀਆਂ ਨਾਲ ਜੁੜੇ ਮਸਲਿਆਂ ‘ਤੇ ਨਾਰਾਜ਼ਗੀ ਪ੍ਰਗਟਾਈ। ਮਤੇ ਵਿੱਚ ਕਿਹਾ ਗਿਆ ਕਿ ਜੇਕਰ ਕਰਮਚਾਰੀਆਂ ਨਾਲ ਸਬੰਧਤ ਮਸਲਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਯੂਨੀਅਨ ਨੇ ਇਹ ਵੀ ਕਿਹਾ ਕਿ ਕਰਮਚਾਰੀਆਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਫ਼ੈਸਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਵਲੋਂ ਪਾਸ ਕੀਤੇ ਮਤੇ ਦੀ ਕਾਪੀ ਸਿਹਤ ਵਿਭਾਗ ਦੇ ਸੰਬੰਧਤ ਅਧਿਕਾਰੀਆਂ ਨੂੰ ਮੈਡੀਕਲ ਸੁਪਰਡੈਂਟ ਰਾਹੀਂ ਭੇਜੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਿੰਪਲ ਰਹੇਲਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ 70 ਦੇ ਕਰੀਬ ਕੱਚੇ ਦਰਜਾਚਾਰ ਮੁਲਾਜ਼ਮ ਹਨ, ਜਿਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁਲਾਜ਼ਮਾਂ ਵਲੋਂ 20 ਅਗਸਤ ਤੋਂ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਨਿਭਾਈਆਂ ਜਾਣਗੀਆਂ। ਇਸ ਮੌਕੇ ਵਾਈਸ ਪ੍ਰਧਾਨ ਗੁਰਪ੍ਰੀਤ ਕੌਰ, ਰਮਨ, ਸੁਨੀਤਾ, ਪੂਜਾ, ਸੰਦੀਪ ਸਿੰਘ, ਮੋਹਿਤ, ਪੂਜਾ, ਵਿਨੋਦ, ਗਿਆਨ ਕੌਰ, ਕ੍ਰਿਸ਼ਨਾ, ਦਮਨ, ਰਾਣੀ, ਰੀਨਾ ਕੁਮਾਰੀ, ਜਸਵਿੰਦਰ ਕੌਰ, ਰੀਤੂ, ਮਨਦੀਪ ਸਿੰਘ, ਰਜਨੀ, ਵੀਨਾ ਦੇਵੀ, ਬਲਬੀਰ ਸਿੰਘ, ਪਰਮਜੀਤ ਕੌਰ, ਬਲਜਿੰਦਰ ਕੌਰ, ਜਤਿੰਦਰ, ਆਸ਼ਾ ਰਾਣੀ, ਬਲਵਿੰਦਰ, ਸ਼ਰਨ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਅੰਤਰ ਹਾਊਸ ਮੁਕਾਬਲਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਦਿੱਤੀ ਜੇਤੂ ਵਿਦ... ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ‘12ਥ ਫੇਲ’ ਫ਼ਿਲਮ ਦਿਖਾਈ ਗਈ
Ad Position 24
No active advertisement