05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਕੱਢੀ ਕਲਸ਼ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਵਿਚ ਜਾਤੀ ਭੇਦਭਾਵ ਦਾ ਵਿਰੋਧ ਕੀਤਾ-ਚੇਤਨ ਸੂਰੀ

ਕਪੂਰਥਲਾ, 5 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 06-08-2026
ਕਪੂਰਥਲਾ, 5 ਅਗਸਤ (ਵਿ.ਪ੍ਰ.)-ਭਾਜਪਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਦੇ ਸਬੰਧ ਵਿਚ ਦੇਸ਼ ਭਰ ਵਿਚ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਭਾਜਪਾ ਦੇ ਮੰਡਲ ਪ੍ਰਧਾਨ ਲੱਕੀ ਸਰਪੰਚ ਦੀ ਅਗਵਾਈ ਵਿਚ ਸ਼ਹਿਰ ਦੇ ਸ਼ਿਵ ਮੰਦਿਰ ਬਾਈਪਾਸ ਅਤੇ ਅਜੀਤ ਨਗਰ ਕਪੂਰਥਲਾ ਵਿਖੇ ਪੁੱਜੀ | ਇਸ ਮੌਕੇ ਭਾਜਪਾ ਆਗੂ ਤੇ ਇਲਾਕੇ ਦੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਕਲਸ਼ ਯਾਤਰਾ ਦਾ ਸਵਾਗਤ ਕੀਤਾ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾਈ ਆਗੂ ਉਮੇਸ਼ ਸ਼ਾਰਦਾ ਤੇ ਮਨੂੰ ਧੀਰ, ਪ੍ਰੋਗਰਾਮ ਦੇ ਕੋ ਕਨਵੀਨਰ ਨਿਰਮਲ ਸਿੰਘ ਨਾਹਰ ਉਚੇਚੇ ਤੌਰ ‘ਤੇ ਸ਼ਾਮਲ ਹੋਏ | ਇਸ ਮੌਕੇ ਬੋਲਦਿਆਂ ਚੇਤਨ ਸੂਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ ਵਿਕਸਿਤ ਭਾਰਤ ਦਾ ਟੀਚਾ ਪ੍ਰਾਪਤ ਕਰਾਂਗੇ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਆਪਣੇ ਜੀਵਨ ਵਿਚ ਜਾਤੀ ਭੇਦਭਾਵ ਦਾ ਵਿਰੋਧ ਕੀਤਾ ਤੇ ਇਕ ਸਮਾਨਤਾਵਾਦੀ ਸਮਾਜ ਦੀ ਸਥਾਪਨਾ ਦਾ ਪ੍ਰਚਾਰ ਕੀਤਾ | ਇਸ ਮੌਕੇ ਮੰਡਲ ਪ੍ਰਧਾਨ ਲੱਕੀ ਸਰਪੰਚ ਨੇ ਕਿਹਾ ਕਿ ਅੱਜ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਕਲਸ਼ ਯਾਤਰਾ ਮੌਕੇ ਸੀਨੀਅਰ ਭਾਜਪਾ ਆਗੂ ਮੱਸਾ ਸਿੰਘ ਮਾਡਲ ਟਾਊਨ ਵਾਲੇ, ਅਸ਼ੀਸ਼ ਕੁਮਾਰ, ਕਰਨ ਰਾਜਪੂਤ, ਧਰੁਵ ਰਾਜਪੂਤ, ਬਲਵੰਤ ਸਿੰਘ ਸੋਨੂੰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਚ . ਐਮ . ਵੀ . ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਯੂਨਿਟ 2 ਸਿੱਖ ਦੇ 181ਵੇਂ ਸਥਾਪਨਾ ਦਿਵਸ ਨੂੰ ਸਫਲ ਬਣਾਉਣ ਵਾਲਿਆਂ ਦਾ ਮੋਹਨ ਸਿੰਘ ਡਾਲਾ ਵਲੋਂ ਧੰਨਵਾਦ
Ad Position 24
No active advertisement