05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਐਚ . ਐਮ . ਵੀ . ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 5 ਅਗਸਤ (ਜਸਪਾਲ ਸਿੰਘ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ (ਐਚ. ਐਮ.

Ad Position 21
No active advertisement
ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਜਸਪਾਲ ਸਿੰਘ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ (ਐਚ.ਐਮ. ਵੀ.) ਦੀਆਂ ਬੀ.ਕਾਮ. ਸਮੈਸਟਰ-6 ਦੀਆਂ ਵਿਦਿਆਰਥਣਾਂ ਨੇ ਮਈ 2026 ਵਿੱਚ ਹੋਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਮੁਸਕਾਨ ਨੇ 8.35 ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜਸ਼ਨਪ੍ਰੀਤ ਕੌਰ ਨੇ 8.02 ਸੀਜੀਪੀਏ ਨਾਲ ਅੱਠਵਾਂ ਸਥਾਨ ਹਾਸਲ ਕੀਤਾ, ਜਦੋਂ ਕਿ ਜਗਜੋਤ ਕੌਰ ਅਤੇ ਪੂਜਾ ਕੁਮਾਰੀ ਨੇ ਕ੍ਰਮਵਾਰ 7.98 ਅਤੇ 7.90 ਸੀਜੀਪੀਏ ਨਾਲ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ। ਸੰਸਥਾ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਮੁਸਕਾਨ +1 ਤੋਂ ਹੀ ਐਚ.ਐਮ.ਵੀ. ਦੀ ਵਿਦਿਆਰਥਣ ਰਹੀ ਹੈ, ਜੋ ਉਸ ਦੀ ਨਿਰੰਤਰ ਵਿਦਿਅਕ ਯੋਗਤਾ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਏਕਤਾ ਖੋਸਲਾ ਨੇ ਪੀ.ਜੀ. ਕਾਮਰਸ ਅਤੇ ਪ੍ਰਬੰਧਨ ਵਿਭਾਗ ਦੀ ਮੁਖੀ ਸ਼੍ਰੀਮਤੀ ਮੀਨੂ ਕੋਹਲੀ, ਫੈਕਲਟੀ ਮੈਂਬਰਾਂ ਅਤੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੇ ਸੱਚੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸ਼੍ਰੀਮਤੀ ਬੀਨੂ ਗੁਪਤਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਬਨੁਮਾ ਵਸਤੂ ਦੀ ਸੂਚਨਾ ਮਿਲਣ ਨਾਲ ਪੁਲਿਸ ਨੂੰ ਪਈਆਂ ਭਾਜੜਾਂ , ਜਾਂਚ ਦੌਰਾਨ ਲੋਹੇ ਦਾ ਟੁਕੜਾ ਨਿਕਲਿਆ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਕੱਢੀ ਕਲਸ਼ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਸ੍ਰੀ ਗੁਰੂ...
Ad Position 24
No active advertisement