05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰਾਜ ਸਭਾ ਵਿਚ ਗੂੰਜਿਆ ਨਦੀਆਂ ਦੀ ਰੱਖਿਆ ਦਾ ਮੁੱਦਾ ਨਦੀ ਇਕੱਲੀ ਨਹੀਂ ਮਰਦੀ, ਸਗੋਂ ਉਸ ਨਾਲ ਕੁਦਰਤ ਦਾ ਪੂਰਾ ਤਾਣਾ-ਬਾਣਾ ਹੀ ਹੋ ਜਾਂਦਾ ਹੈ ਖ਼ਤਮ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 5 ਅਗਸਤ (ਥਿੰਦ, ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਦੇਸ਼ ਦੀਆਂ ਨਦੀਆਂ ਅਤੇ ਕੁਦਰਤੀ ਜਲ ਸਰੋਤਾਂ ਦੀ ਰੱਖਿਆ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ | ਉਨ੍ਹਾਂ ਸਪੈਸ਼ਲ ਮੈਨਸ਼ਨ ਦੌਰਾਨ ਸਦਨ ਵਿੱਚ ਕਿਹਾ ਕਿ ਨਦੀਆਂ, ਦਰਿਆਵਾਂ, ਚੋਆਂ, ਨਾਲਿਆਂ, ਝੀਲਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ‘ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਇਸ ਦੇ ਨਤੀਜੇ ਵਾਤਾਵਰਨ, ਖੇਤੀਬਾੜੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਘਾਤਕ ਸਾਬਤ ਹੋਣਗੇ | ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ . ਜੀ.

Ad Position 21
No active advertisement
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ | 06-08-2026
ਸੁਲਤਾਨਪੁਰ ਲੋਧੀ, 5 ਅਗਸਤ (ਥਿੰਦ, ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਦੇਸ਼ ਦੀਆਂ ਨਦੀਆਂ ਅਤੇ ਕੁਦਰਤੀ ਜਲ ਸਰੋਤਾਂ ਦੀ ਰੱਖਿਆ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ | ਉਨ੍ਹਾਂ ਸਪੈਸ਼ਲ ਮੈਨਸ਼ਨ ਦੌਰਾਨ ਸਦਨ ਵਿੱਚ ਕਿਹਾ ਕਿ ਨਦੀਆਂ, ਦਰਿਆਵਾਂ, ਚੋਆਂ, ਨਾਲਿਆਂ, ਝੀਲਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ‘ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਇਸ ਦੇ ਨਤੀਜੇ ਵਾਤਾਵਰਨ, ਖੇਤੀਬਾੜੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਘਾਤਕ ਸਾਬਤ ਹੋਣਗੇ | ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ . ਜੀ.ਟੀ.) ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਦੀਆਂ ਅਤੇ ਜਲ ਸਰੋਤਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੰਗ ਕੀਤੀ | ਸੰਤ ਸੀਚੇਵਾਲ ਨੇ ਕਿਹਾ ਕਿ ਨਦੀਆਂ ਸਿਰਫ਼ ਪਾਣੀ ਦੇ ਸਰੋਤ ਨਹੀਂ, ਸਗੋਂ ਦੇਸ਼ ਦੀ ਸਭਿਆਚਾਰ, ਖੇਤੀਬਾੜੀ, ਵਾਤਾਵਰਨ ਅਤੇ ਜੀਵਨ ਦਾ ਆਧਾਰ ਹਨ | ਪਰ ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਨਦੀਆਂ, ਜਲਗਾਹਾਂ, ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਕੁਦਰਤੀ ਜਲ ਮਾਰਗਾਂ ‘ਤੇ ਵੱਡੇ ਪੱਧਰ ‘ਤੇ ਨਾਜਾਇਜ਼ ਕਬਜ਼ੇ ਹੋ ਚੁੱਕੇ ਹਨ, ਜਿਸ ਕਾਰਨ ਕੁਦਰਤੀ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈ ਰਹੀ ਹੈ ਅਤੇ ਹੜ੍ਹਾਂ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ | ਉਨ੍ਹਾਂ ਪੰਜਾਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਕਈ ਨਦੀਆਂ, ਚੋਆਂ, ਡਰੇਨਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ‘ਤੇ ਕਬਜ਼ਿਆਂ ਕਾਰਨ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ | ਇਸ ਨਾਲ ਨਾ ਸਿਰਫ਼ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ, ਸਗੋਂ ਵਾਤਾਵਰਨ ਨੁਕਸਾਨ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਉਨ੍ਹਾਂ ਕਿਹਾ , ਨਦੀ ਕਦੇ ਇਕੱਲੀ ਨਹੀਂ ਮਰਦੀ, ਉਸ ਨਾਲ ਕੁਦਰਤ ਦਾ ਪੂਰਾ ਤਾਣਾ-ਬਾਣਾ ਖ਼ਤਮ ਹੋ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅਲਾਵਲਪੁਰ ਵਿਖੇ ਇਕ ਔਰਤ ਦੀ ਲਾਸ਼ ਘਰ ਦੇ ਅੰਦਰ ਸ਼ੱਕੀ ਹਾਲਾਤ ਵਿਚ ਪੱਖੇ ਨਾਲ ਲਟਕਦੀ ਮਿਲੀ ਮ੍ਰਿਤਕਾ ਦੇ ਪਰਿਵਾਰਕ ਮੈਂਬਰ... ਅਗਲੀ ਖ਼ਬਰ ਅਸ਼ੋਕ ਨਗਰ ਦੇ ਰੈਸਟੋਰੈਂਟ ’ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਕੇ ਪਾਇਆ ਕਾਬੂ
Ad Position 24
No active advertisement