06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਡਾ. ਯਾਦਵਿੰਦਰ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ ਯੂਨੀਵਰਸਿਟੀ ਦੇ ਅਧਿਕਾਰੀਆਂ, ਫੈਕਲਟੀ ਮੈਂਬਰਾਂ ਤੇ ਹੋਰ ਸਟਾਫ਼ ਨੇ ਦਿੱਤੀ ਡਾ. ਬਰਾੜ ਨੂੰ ਵਧਾਈ

ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਆਈ. ਕੇ.

Ad Position 21
No active advertisement
ਅਜੀਤ ਡੈਸਕ 07-08-2026
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਉਪ ਕੁਲਪਤੀ ਵਜੋਂ ਯੂਨੀਵਰਸਿਟੀ ਦੇ ਡੀਨ ਫੈਕਲਟੀ ਪ੍ਰੋਫੈਸਰ (ਡਾ.) ਯਾਦਵਿੰਦਰ ਸਿੰਘ ਬਰਾੜ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇੱਥੇ ਵਰਨਣਯੋਗ ਹੈ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਹਾਲ ਹੀ ਵਿਚ ਖਾਲੀ ਹੋਈ ਅਸਾਮੀ ‘ਤੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਨੇ ਪ੍ਰੋਫੈਸਰ ਯਾਦਵਿੰਦਰ ਸਿੰਘ ਬਰਾੜ ਨੂੰ ਉਪ ਕੁਲਪਤੀ ਦਾ ਵਾਧੂ ਚਾਰਜ ਸੰਭਾਲਣ ਲਈ ਬੀਤੇ ਦਿਨੀਂ ਹੁਕਮ ਜਾਰੀ ਕੀਤੇ ਸਨ | ਪ੍ਰੋਫੈਸਰ ਡਾ. ਬਰਾੜ ਇਸ ਸਮੇਂ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਅਤੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ | 34 ਸਾਲ ਦਾ ਅਧਿਆਪਨ, ਖੋਜ ਤੇ ਪ੍ਰਸ਼ਾਸਕ ਦੇ ਤੌਰ ‘ਤੇ ਸੇਵਾਵਾਂ ਨਿਭਾਉਣ ਦਾ ਤਜਰਬਾ ਰੱਖਦੇ ਡਾ. ਬਰਾੜ ਗਿਆਨੀ ਜੈਲ ਸਿੰਘ ਕਾਲਜ ਬਠਿੰਡਾ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਚ ਬਤੌਰ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ | ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਅਹੁਦੇ ਦਾ ਵਾਧੂ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਯੂਨੀਵਰਸਿਟੀ ਬੋਰਡ ਦੇ ਚੇਅਰਮੈਨ ਅਨੂਪ ਬੈਕਟਰ ਸਮੇਤ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਯੂਨੀਵਰਸਿਟੀ ਉਪ ਕੁਲਪਤੀ ਸਕੱਤਰੇਤ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਉਪਰੰਤ ਯੂਨੀਵਰਸਿਟੀ ਤੇ ਵਿਦਿਆਰਥੀਆਂ ਦੇ ਉੱਜਵਲ, ਭਵਿੱਖ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਹੋਈ | ਯੂਨੀਵਰਸਿਟੀ ਅਫ਼ਸਰ ਐਸੋਸੀਏਸ਼ਨ ਤੇ ਮੁਲਾਜ਼ਮ ਐਸੋਸੀਏਸ਼ਨ ਨੇ ਡਾ. ਯਾਦਵਿੰਦਰ ਸਿੰਘ ਬਰਾੜ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਉਪ ਕੁਲਪਤੀ ਦਾ ਅਹੁਦਾ ਸੰਭਾਲਣ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ, ਡੀਨ ਆਰ.ਐਂਡ.ਡੀ. ਡਾ. ਪ੍ਰਵੀਨ ਬਾਂਸਲ, ਡੀਨ ਵਿਦਿਆਰਥੀ ਭਲਾਈ, ਡਾ. ਸਤਬੀਰ ਸਿੰਘ , ਕੰਟਰੋਲਰ ਪ੍ਰੀਖਿਆਵਾਂ ਡਾ. ਪਰਮਜੀਤ ਸਿੰਘ, ਵਿੱਤ ਅਧਿਕਾਰੀ ਡਾ. ਸੁਖਬੀਰ ਸਿੰਘ ਵਾਲੀਆ, ਸੰਦੀਪ ਕੌਰ ਬਰਾੜ, ਡਿਪਟੀ ਡਾਇਰੈਕਟਰ ਲੋਕ ਸੰਪਰਕ ਰਜਨੀਸ਼ ਸ਼ਰਮਾ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਅਧਿਕਾਰੀ, ਫੈਕਲਟੀ ਮੈਂਬਰ, ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਨੀਵ ਕੌਰ ਮਜੀਠੀਆ ਵਲੋਂ ਅਕਾਲ ਤਖ਼ਤ ਦੇ ਹੁਕਮ ਬਾਰੇ ਸਦਨ ਵਿਚ ਝੂਠ ਬੋਲਣ ਦੇ ਦੋਸ਼ ਹਰਪਾਲ ਸਿੰਘ ਚੀਮਾ ਖ਼ਿਲਾਫ਼ ਵਿਸ਼ੇਸ... ਅਗਲੀ ਖ਼ਬਰ ਮਾਸਟਰ ਮਹਿੰਦਰ ਸਿੰਘ ਬਾਜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24
No active advertisement