ਨੂਰਮਹਿਲ ਅਤੇ ਬਿਲਗਾ ਖੇਤਰ ਵਿੱਚ ਬਿਨ੍ਹਾਂ ਦਸਤਾਵੇਜ਼ਾਂ ਤੋਂ ਧੜੱਲੇ ਨਾਲ ਦੌੜ ਰਹੀਆਂ ਸਕੂਲੀ ਬੱਸਾਂ, ਪ੍ਰਸ਼ਾਸਨ ਦੀ ਚੁੱਪੀ ’ਤੇ ਵੱਡੇ ਸਵਾਲ
ਨੂਰਮਹਿਲ/ਬਿਲਗਾ, 7 ਅਗਸਤ (ਤਜਿੰਦਰ ਕੁਮਾਰ)- ਇਲਾਕੇ ਵਿੱਚ ਮਾਸੂਮ ਸਕੂਲੀ ਬੱਚਿਆਂ ਦੀ ਜਾਨ ਨਾਲ ਖਿਲਵਾੜ ਕੀਤੇ ਜਾਣ ਦਾ ਇੱਕ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤਰ ਵਿੱਚ ਕਈ ਸਕੂਲੀ ਬੱਸਾਂ ਬਿਨਾਂ ਮੁਕੰਮਲ ਦਸਤਾਵੇਜ਼ਾਂ ਅਤੇ ਸੁਰੱਖਿਆ ਦੇ ਬੁਨਿਆਦੀ ਮਾਪਦੰਡਾਂ ਨੂੰ ਛਿੱਕੇ ਟੰਗ ਕੇ ਸੜਕਾਂ ‘ਤੇ ਧੜੱਲੇ ਨਾਲ ਦੌੜ ਰਹੀਆਂ ਹਨ।
ਇ
ਇਮਾਮਾਂ ਦੀਆਂ ਮੁਸ਼ਕਲਾਂ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਵਲੋਂ ਬਿਨਾਂ ਦੇਰੀ ਹੱਲ ਕੀਤਾ ਜਾਵੇਗਾ- ਯਾਕੂਬ ਅਲੀ
08-08-2026
ਨੂਰਮਹਿਲ/ਬਿਲਗਾ, 7 ਅਗਸਤ (ਤਜਿੰਦਰ ਕੁਮਾਰ)- ਇਲਾਕੇ ਵਿੱਚ ਮਾਸੂਮ ਸਕੂਲੀ ਬੱਚਿਆਂ ਦੀ ਜਾਨ ਨਾਲ ਖਿਲਵਾੜ ਕੀਤੇ ਜਾਣ ਦਾ ਇੱਕ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤਰ ਵਿੱਚ ਕਈ ਸਕੂਲੀ ਬੱਸਾਂ ਬਿਨਾਂ ਮੁਕੰਮਲ ਦਸਤਾਵੇਜ਼ਾਂ ਅਤੇ ਸੁਰੱਖਿਆ ਦੇ ਬੁਨਿਆਦੀ ਮਾਪਦੰਡਾਂ ਨੂੰ ਛਿੱਕੇ ਟੰਗ ਕੇ ਸੜਕਾਂ ‘ਤੇ ਧੜੱਲੇ ਨਾਲ ਦੌੜ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਸਬੰਧਤ ਪ੍ਰਸ਼ਾਸਨ ਅਤੇ ਟਰਾਂਸਪੋਰਟ ਵਿਭਾਗ ਇਸ ਸਭ ਕੁਝ ਦੇ ਬਾਵਜੂਦ ਪੂਰੀ ਤਰ੍ਹਾਂ ਚੁੱਪ ਧਾਰੀ ਬੈਠਾ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬੱਸਾਂ ਕੋਲ ਵਾਹਨ ਦੀ ਰਜਿਸਟ੍ਰੇਸ਼ਨ, ਬੀਮਾ ਇੰਸ਼ੋਰੈਂਸ, ਪ੍ਰਦੂਸ਼ਣ ਸਰਟੀਫਿਕੇਟ ਅਤੇ ਕੰਟਰੈਕਟ ਕੈਰਿਜ ਪਰਮਿਟ ਵਰਗੇ ਕਾਨੂੰਨੀ ਕਾਗਜ਼ਾਤ ਮੁਕੰਮਲ ਨਹੀਂ ਹਨ। ਪੰਜਾਬ ਸਰਕਾਰ ਅਤੇ ਮਾਣਯੋਗ ਅਦਾਲਤਾਂ ਵੱਲੋਂ ਜਾਰੀ ‘ਸੇਫ ਸਕੂਲ ਵਾਹਨ’ ਨਿਯਮਾਂ ਦੀ ਖੁੱਲ੍ਹੇਆਮ ਉਲੰਘਣਾ ਹੋ ਰਹੀ ਹੈ। ਕਈ ਵਾਹਨਾਂ ਵਿੱਚ ਨਿਯਮਾਂ ਮੁਤਾਬਕ ਲੋੜੀਂਦੇ ਸੀਸੀਟੀਵੀ ਕੈਮਰੇ, ਜੀਪੀਐਸ ਸਿਸਟਮ, ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਫਾਇਰ ਮੌਜੂਦ ਨਹੀਂ ਹਨ। ਨਿਯਮਾਂ ਨੂੰ ਛਿੱਕੇ ਟੰਗ ਕੇ ਬੱਸਾਂ ਵਿੱਚ ਸਮਰੱਥਾ ਨਾਲੋਂ ਕਿਤੇ ਵੱਧ ਬੱਚਿਆਂ ਨੂੰ ਪੂਰੀ ਤੰਗੀ ਨਾਲ ਬਿਠਾਇਆ ਜਾ ਰਿਹਾ ਹੈ , ਜਿਸ ਕਾਰਨ ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਵਾਪਰਨ ਦਾ ਡਰ ਬਣਿਆ ਹੋਇਆ ਹੈ। ਇਸ ਸਥਿਤੀ ਨੂੰ ਲੈ ਕੇ ਇਲਾਕੇ ਦੇ ਮਾਪਿਆਂ ਅਤੇ ਚਿੰਤਤ ਨਾਗਰਿਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਆਪਣੇ ਜਿਗਰ ਦੇ ਟੁਕੜਿਆਂ ਨੂੰ ਸਿੱਖਿਆ ਹਾਸਿਲ ਕਰਨ ਲਈ ਸਕੂਲ ਭੇਜਦੇ ਹਨ, ਪਰ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਬੱਚਿਆਂ ਦੀ ਜਾਨ ਹਰ ਵੇਲੇ ਖ਼ਤਰੇ ਦੇ ਘੇਰੇ ਵਿੱਚ ਰਹਿੰਦੀ ਹੈ। ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਉੱਠੇ ਸਵਾਲ ਸੜਕੀ ਹਾਦਸਿਆਂ ਨੂੰ ਰੋਕਣ ਅਤੇ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਸਮੇਂ-ਸਮੇਂ ‘ਤੇ ਮੁਹਿੰਮਾਂ ਚਲਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਅਧਿਕਾਰੀਆਂ ਦੀ ਕਥਿਤ ਅਣਗਹਿਲੀ ਕਾਰਨ ਇਹ ਗੈਰ-ਕਾਨੂੰਨੀ ਵਾਹਨ ਬਿਨਾਂ ਕਿਸੇ ਡਰ ਜਾਂ ਖੌਫ਼ ਦੇ ਇਲਾਕੇ ਦੀਆਂ ਸੜਕਾਂ ‘ਤੇ ਆਮ ਘੁੰਮ ਰਹੇ ਹਨ। ਇਲਾਕੇ ਦੇ ਲੋਕਾਂ, ਮਾਪਿਆਂ ਅਤੇ ਸਮਾਜਿਕ ਚਿੰਤਕਾਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਿਲਗਾ ਅਤੇ ਨੂਰਮਹਿਲ ਖੇਤਰ ਵਿੱਚ ਚੱਲ ਰਹੀਆਂ ਇਨ੍ਹਾਂ ਗੈਰ-ਕਾਨੂੰਨੀ ਸਕੂਲੀ ਬੱਸਾਂ ਦੀ ਤੁਰੰਤ ਜਾਂਚ ਕੀਤੀ ਜਾਵੇ। ਬਿਨਾਂ ਦਸਤਾਵੇਜ਼ਾਂ ਤੋਂ ਚੱਲਦੇ ਅਜਿਹੇ ਵਾਹਨਾਂ ਦੇ ਸਖ਼ਤ ਚਲਾਨ ਕੱਟ ਕੇ ਉਨ੍ਹਾਂ ਨੂੰ ਤੁਰੰਤ ਜ਼ਬਤ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵੱਡੀ ਅਣਹੋਣੀ ਤੋਂ ਬਚਿਆ ਜਾ ਸਕੇ।