08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੇ ਸਾਥੀ ਚੰਡੀਗੜ੍ਹ ਮਹਾਂ ਰੈਲੀ ਲਈ ਰਵਾਨਾ

ਭੁਲੱਥ, 7 ਅਗਸਤ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੇ ਸਾਥੀ ਚੰਡੀਗੜ੍ਹ ਵਿਖੇ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਏ | ਰਵਾਨਾ ਹੋਣ ਸਮੇਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਸਾਥੀ ਜਸਵੰਤ ਵਿਰਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਸੂਬਾ ਸਰਕਾਰ ਵੱਲੋਂ ਬੇਰੁਖ਼ੀ ਵਾਲਾ ਰਵੱਈਆ ਅਪਣਾਇਆ ਗਿਆ ਹੈ | ਜਿਸ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਐਸੋਸੀਏਸ਼ਨ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਦੇ ਸੰਬੰਧ ਵਿਚ ਚੰਡੀਗੜ੍ਹ ਵਿਖੇ ਆਪਣੀਆਂ ਹੱਕੀ ਮੰਗਾਂ ਤੇ ਸਰਕਾਰ ਦੇ ਸਖ਼ਤ ਰਵੱਈਏ ਖ਼ਿਲਾਫ਼ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਭੁਲੱਥ ਤੋਂ ਸਾਥੀ ਜਾ ਰਹੇ ਹਨ | ਇਸ ਮੌਕੇ ਪ੍ਰਧਾਨ ਗੁਰਬਚਨ ਸਿੰਘ ਚੀਮਾ ਪੈਨਸ਼ਨਰ ਐਸੋਸੀਏਸ਼ਨ, ਲਖਬੀਰ ਸਿੰਘ ਜਰਨਲ ਸਕੱਤਰ, ਮਾਸਟਰ ਬੀਰ ਸਿੰਘ ਸਿੱਧੂ ਸੀਨੀਅਰ ਵਾਈਸ ਪ੍ਰਧਾਨ, ਡਾ. ਮੱਖਣ ਸਿੰਘ, ਚਰਨਜੀਤ ਸਿੰਘ ਢਿੱਲੋਂ, ਮਾਸਟਰ ਜੋਗਿੰਦਰ ਸਿੰਘ ਪੱਡਾ ਤੇ ਹੋਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 08-08-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਕਪੂਰਥਲਾ ਤੇ ਫਗਵਾੜਾ ਨਗਰ ਨਿਗਮਾਂ ਫੋਗਿੰਗ ਦੇ ਕੰਮ ’ਚ ਤੇਜ਼ੀ ਲਿਆਉਣ- ਡੀ਼ ਸੀ.
Ad Position 24