08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮੀਟਿੰਗ

ਕਾਲਾ ਸੰਘਿਆਂ, 7 ਅਗਸਤ (ਸੰਘਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਕਪੂਰਥਲਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਟਾਹਲੀ ਸਾਹਿਬ, ਬਲੇਰ ਖਾਨਪੁਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਕੀਤੀ | ਇਸ ਦੌਰਾਨ ਜਥੇਬੰਦੀ ਨਾਲ ਸਬੰਧਿਤ ਸੰਗਠਨਾਤਮਕ ਮਸਲਿਆਂ ਅਤੇ ਲੋਕ ਹਿੱਤ ਦੇ ਵੱਖ ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਬੀਬੀ ਕਿਰਨਜੀਤ ਕੌਰ ਦੀ 12 ਅਗਸਤ ਨੂੰ ਮਹਿਲ ਕਲਾਂ ਵਿਖੇ ਮਨਾਈ ਜਾਣ ਵਾਲੀ ਬਰਸੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਵਰਕਰਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਬਰਸੀ ਸਮਾਗਮ ਵਿਚ ਸ਼ਾਮਲ ਹੋ ਕੇ ਬੀਬੀ ਕਿਰਨਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ | ਜਥੇਬੰਦੀ ਦੇ ਸੰਗਠਨਾਤਮਕ ਮਾਮਲਿਆਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦੀ ਹਰ ਸੰਘਰਸ਼ ਲਈ ਤਿਆਰ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਜ਼ਿਲ੍ਹਾ ਜਨਰਲ ਸਕੱਤਰ ਬਿੰਦੂ ਸੁੰਨੜਵਾਲ, ਮਨਜਿੰਦਰ ਸਿੰਘ, ਸੁਰਜੀਤ ਸਿੰਘ ਨੱਥੂਚਾਹਲ, ਅਮਰਜੀਤ ਸਿੰਘ ਢਪੱਈ, ਭਜਨ ਸਿੰਘ, ਪਰਗਟ ਸਿੰਘ, ਕਰਮਜੀਤ ਸਿੰਘ, ਸ਼ੀਤਲ ਸਿੰਘ, ਸੱਜਣ ਸਿੰਘ, ਹਰਦੀਪ ਸਿੰਘ, ਗੁਰਪਾਲ ਸਿੰਘ, ਕੁਲਵਿੰਦਰ ਸਿੰਘ, ਕਰਨੇਸ਼ ਸਿੰਘ, ਵਰਿੰਦਰ ਸਿੰਘ, ਜੀਤ ਸਿੰਘ, ਗੁਰਦਿਆਲ ਸਿੰਘ, ਰਣਜੀਤ ਸਿੰਘ, ਪੂਰਨ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 08-08-2026

Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24