08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਟੇਟ ਪਬਲਿਕ ਸਕੂਲ ਨਕੋਦਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲੱਬਧੀ

ਨਕੋਦਰ, 7 ਅਗਸਤ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ਲਈ ਇਹ ਬੜੇ ਗੌਰਵਮਈ ਪਲ ਹਨ ਕਿ ਇਸ ਦੇ ਦੋ ਵਿਦਿਆਰਥੀਆਂ ਨੇ ਦੇਸ਼ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਵਿੱਚ ਦਾਖ਼ਲਾ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਮਾਨਿਆ ਛਾਬੜਾ ਨੇ ਲੇਡੀ ਸ੍ਰੀ ਰਾਮ ਕਾਲਜ ਫਾਰ ਵੋਮੈਨ ਦਿੱਲੀ ਯੂਨੀਵਰਸਿਟੀ ਵਿੱਚ ਬੈਚਲਰ ਆਫ਼ ਕਾਮਰਸ (ਆਨਰਸ) ਵਿੱਚ ਦਾਖਲਾ ਪ੍ਰਾਪਤ ਕੀਤਾ ਅਤੇ ਗੌਰਾਂਸ਼ਪ੍ਰੀਤ ਸਿੰਘ ਨੇ ਆਈਆਈਆਈਟੀ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (ਸਾਈਬਰ ਸਿਕਿਓਰਿਟੀ) ਵਿੱਚ ਦਾਖ਼ਲਾ ਪ੍ਰਾਪਤ ਕਰਕੇ ਆਪਣੇ ਉੱਜਵਲ ਭਵਿੱਖ ਵੱਲ ਕਦਮ ਵਧਾਇਆ।

Ad Position 21
No active advertisement
ਸਟੇਟ ਪਬਲਿਕ ਸਕੂਲ ਨਕੋਦਰ ਦੀ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਧਾਨ ਡਾਕਟਰ ਨਰੋਤਮ ਸਿੰਘ, ਵਾਈਸ ਪ੍ਰਧਾਨ ਗਗਨਦੀਪ ਕੌਰ ਤੇ ਹੋਰ। ਤਸਵੀਰ ਗੁਰਵਿੰਦਰ ਸਿੰਘ 08-08-2026
ਨਕੋਦਰ, 7 ਅਗਸਤ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ਲਈ ਇਹ ਬੜੇ ਗੌਰਵਮਈ ਪਲ ਹਨ ਕਿ ਇਸ ਦੇ ਦੋ ਵਿਦਿਆਰਥੀਆਂ ਨੇ ਦੇਸ਼ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਵਿੱਚ ਦਾਖ਼ਲਾ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਮਾਨਿਆ ਛਾਬੜਾ ਨੇ ਲੇਡੀ ਸ੍ਰੀ ਰਾਮ ਕਾਲਜ ਫਾਰ ਵੋਮੈਨ ਦਿੱਲੀ ਯੂਨੀਵਰਸਿਟੀ ਵਿੱਚ ਬੈਚਲਰ ਆਫ਼ ਕਾਮਰਸ (ਆਨਰਸ) ਵਿੱਚ ਦਾਖਲਾ ਪ੍ਰਾਪਤ ਕੀਤਾ ਅਤੇ ਗੌਰਾਂਸ਼ਪ੍ਰੀਤ ਸਿੰਘ ਨੇ ਆਈਆਈਆਈਟੀ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (ਸਾਈਬਰ ਸਿਕਿਓਰਿਟੀ) ਵਿੱਚ ਦਾਖ਼ਲਾ ਪ੍ਰਾਪਤ ਕਰਕੇ ਆਪਣੇ ਉੱਜਵਲ ਭਵਿੱਖ ਵੱਲ ਕਦਮ ਵਧਾਇਆ। ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ.ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ, ਡਾਇਰੈਕਟਰ ਡਾ. ਰਿਤੂ ਭਨੋਟ, ਪ੍ਰਿੰਸੀਪਲ ਸ੍ਰੀ ਰੋਹਿਤ ਠਾਕੁਰ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਟੇਟ ਪਬਲਿਕ ਸਕੂਲ ਨਕੋਦਰ ਹਮੇਸ਼ਾ ਹੀ ਗੁਣਵੱਤਾਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀਬੀ ਜਗੀਰ ਕੌਰ ਦੇ ਹੱਕ ’ਚ ਨਡਾਲਾ ਵਿਖੇ ਯੂਥ ਮੀਟਿੰਗ ਅਗਲੀ ਖ਼ਬਰ ਜ਼ੋਨਲ ਖੇਡਾਂ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਕਬੱਡੀ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ
Ad Position 24