08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਤੀਜੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖੀ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨਡਾਲਾ, 7 ਅਗਸਤ (ਰਘਬਿੰਦਰ ਸਿੰਘ)- ਸੱਚਖੰਡ ਵਾਸੀ ਸੰਤ ਬਾਬਾ ਰੋਸ਼ਨ ਸਿੰਘ ਹੋਤੀ ਮਰਦਾਨ ਅਤੇ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਸਾਵਣ ਮਹੀਨੇ ਦੇ ਪ੍ਰਤੀਕ ਤਿਉਹਾਰ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਕਰਵਾਏ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਦਿਆਂ ਗਿੱਧਾ, ਜਾਗੋ, ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ | ਸਕੂਲ ਵਿਚ ਪੰਜਾਬ ਦੇ ਪੁਰਾਤਨ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਵਿਦਿਆਰਥਣਾਂ ਵੱਲੋਂ ਕਿੱਕਲੀਆਂ ਪਾਉਣ, ਚਰਖਾ ਕੱਤਣ ਤੇ ਹੋਰ ਰਵਾਇਤੀ ਗਤੀਵਿਧੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ ਗਈ | ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੰਜਾਬੀ ਵਿਰਸੇ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ | ਇਸ ਮੌਕੇ ਸਕੂਲ ਪਿ੍ੰਸੀਪਲ ਦਲਵੀਰ ਕੌਰ ਨੇ ਸਮੂਹ ਵਿਦਿਆਰਥੀਆਂ, ਸਟਾਫ਼ ਅਤੇ ਮਾਪਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿਚ ਕੀਤੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਤਿਆਰ ਕਰਵਾਉਣ ਵਾਲੇ ਸਮੂਹ ਅਧਿਆਪਕਾਂ ਅਤੇ ਸਟਾਫ਼ ਨੂੰ ਵੀ ਵਧਾਈ ਦਿੱਤੀ | ਇਸ ਦੌਰਾਨ ਸਕੂਲ ਵਿਚ ਗੋਲ-ਗੱਪੇ, ਟਿੱਕੀਆਂ, ਨੂਡਲਜ਼ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸਟਾਲ ਵੀ ਲਗਾਏ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖ਼ੂਬ ਆਨੰਦ ਮਾਣਿਆ | ਇਸ ਤਰ੍ਹਾਂ ਤੀਆਂ ਦਾ ਇਹ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਯਾਦਗਾਰੀ ਬਣ ਗਿਆ | ਇਸ ਮੌਕੇ ਰਜਵੰਤ ਕੌਰ, ਹਰਜੀਤ ਕੌਰ, ਰੂਪਮੀਤ ਬਾਜਵਾ, ਮੋਨਿਕਾ ਅਰੋੜਾ, ਕੁਲਵੰਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 21
No active advertisement
ਅਜੀਤ ਡੈਸਕ 08-08-2026

Ad Position 22
No active advertisement
ਪਿਛਲੀ ਖ਼ਬਰ ਟਰੱਕਾਂ ਕਾਰਨ ਆ ਰਹੀ ਮੁਸ਼ਕਿਲ ਨੂੰ ਲੈ ਕੇ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਮਾਰਕਫੈੱਡ ਚੌਂਕ ਦਾ ਦੌਰਾ ਅਗਲੀ ਖ਼ਬਰ ਜਥੇ . ਸੁਖਜੀਤ ਸਿੰਘ ਢੱਪਈ ਦਮਦਮੀ ਟਕਸਾਲ ਸੇਵਕ ਜਥੇ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਣੇ
Ad Position 24