08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਦੋ ਵਿਦਿਆਰਥਣਾਂ ਭਾਸ਼ਨ ਤੇ ਕਵਿਤਾ ਉਚਾਰਣ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀਆਂ

ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀਆਂ ਦੋ ਵਿਦਿਆਰਥਣਾਂ ਗੁਰਲੀਨ ਕੌਰ ਤੇ ਤਰੁਣਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਭਾਸ਼ਣ ਤੇ ਕਵਿਤਾ ਉਚਾਰਣ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਭਾਰਤ ਸਰਕਾਰ ਦੇ ਯੂਥ ਮਾਮਲੇ ਤੇ ਖੇਡ ਮੰਤਰਾਲੇ ਵਲੋਂ ਲਵਲੀ ਯੂਨੀਵਰਸਿਟੀ ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਜਲੰਧਰ ਤੇ ਕਪੂਰਥਲਾ ਜ਼ਿਲਿ੍ਹਆਂ ਦੇ ਵੱਡੀ ਗਿਣਤੀ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਇਸ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਭਾਸ਼ਣ ਮੁਕਾਬਲੇ ਤੇ 10ਵੀਂ ਜਮਾਤ ਦੀ ਵਿਦਿਆਰਥਣ ਤਰੁਣਪ੍ਰੀਤ ਕੌਰ ਨੇ ਕਵਿਤਾ ਉਚਾਰਣ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਵਧੀਆ ਬੁਲਾਰੇ ਹੋਣ ਦਾ ਸਬੂਤ ਦਿੱਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਦੋਵਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਅਜਿਹੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੇ ਅਕਾਦਮਿਕ ਕੋਆਰਡੀਨੇਟਰ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਦੋਵੇਂ ਵਿਦਿਆਰਥਣਾਂ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੀਆਂ |

Ad Position 21
No active advertisement
ਅਜੀਤ ਡੈਸਕ 08-08-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ ਸਰਕਾਰ : ਧਾਲੀਵਾਲ ਅਗਲੀ ਖ਼ਬਰ ਚੋਰੀ ਦੇ ਕਥਿਤ ਦੋਸ਼ ਹੇਠ ਪੁੱਛਗਿੱਛ ਲਈ ਲਿਆਂਦਾ ਨੌਜਵਾਨ ਪੁਲਿਸ ਹਿਰਾਸਤ ’ਚੋਂ ਲਾਪਤਾ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ...
Ad Position 24